Sunday, October 11, 2026

ਜ਼ਿਲ੍ਹਾ ਤੇ ਸੈਸ਼ਨ ਜੱਜ ਵੱਲੋਂ ਨਾਰੀ ਨਿਕੇਤਨ ਦਾ ਮੁਆਇਨਾ

PPN1406201609

ਅੰਮ੍ਰਿਤਸਰ, 14 ਜੂਨ (ਜਗਦੀਪ ਸਿੰਘ ਸੱਗੂ)- ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ ਸ. ਗੁਰਬੀਰ ਸਿੰਘ ਅਤੇ ਸੀ. ਜੇ. ਐਮ-ਕਮ-ਸਕੱਤਰ ਮੈਡਮ ਗਿਰੀਸ਼ ਬਾਂਸਲ ਨੇ ਅੱਜ ਸਟੇਟ ਆਫਟਰ ਕੇਅਰ ਹੋਮ (ਨਾਰੀ ਨਿਕੇਤਨ) ਦਾ ਮੁਆਇਨਾ ਕੀਤਾ। ਇਸ ਤੋਂ ਇਲਾਵਾ ਉਨ੍ਹਾਂ ਮਾਨਸਿਕ ਤੌਰ ‘ਤੇ ਕਮਜ਼ੋਰ ਬੱਚੀਆਂ ਨਾਲ ਗੱਲਬਾਤ ਵੀ ਕੀਤੀ ਅਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣੀਆਂ।ਉਨ੍ਹਾਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਰਿਸੈਪਸ਼ਨ ਆਰਡਰ ਜਾਰੀ ਕਰਕੇ ਦਾਖ਼ਲ ਕਰਵਾਈ ਲੜਕੀ ਪਦਮਾ ਨਾਲ ਵੀ ਗੱਲਬਾਤ ਕੀਤੀ ਅਤੇ ਉਸ ਦੇ ਇਲਾਜ ਸਬੰਧੀ ਪੁੱਛ-ਪੜਤਾਲ ਕੀਤੀ।ਇਸੇ ਤਰ੍ਹਾਂ ਸੈਸ਼ਨ ਜੱਜ ਸਾਹਿਬ ਵੱਲੋਂ ਹਰਿਸ਼ਾ ਖਾਤੂਨ ਪਤਨੀ ਮੁਹੰਮਦ ਰਹੀਮ ਦਾ ਹਾਲਚਾਲ ਵੀ ਪੁੱਛਿਆ, ਜਿਸ ਨੂੰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਮੈਂਟਲੀ ਰਿਟਾਰਡਿਡ ਹੋਮ ਵਿਚ ਦਾਖ਼ਲ ਕਰਵਾਇਆ ਗਿਆ ਸੀ।ਇਸ ਦੌਰਾਨ ਉਨ੍ਹਾਂ ਸਫਾਈ ਅਤੇ ਖਾਣ ਵਾਲੀਆਂ ਵਸਤਾਂ ਦਾ ਵੀ ਨਿਰੀਖਣ ਕੀਤਾ।

Check Also

ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ

ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …

Leave a Reply