Sunday, October 11, 2026

ਗੁਰਮਤਿ ਗਿਆਨ ਵਿਚਾਰ ਸਮਾਗਮ ਸ਼ੁਰੂ

PPN1406201617

ਬਠਿੰਡਾ, 14 ਜੂਨ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਧਾਰਮਿਕ ਨਿਰੋਲ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ, ਧਾਰਮਿਕ ਜਥੇਬੰਦੀਆਂ, ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਸਾਹਿਬ ਭਾਈ ਜਗਤਾ ਜੀ ਨੇੜੇ ਖੇਡ ਸਟੇਡੀਅਮ ਵਿਖੇ ਰਾਤ ਦੇ ਧਾਰਮਿਕ ਦੀਵਾਨਾਂ ਦੀ ਲੜੀ ਸ਼ਾਮ ਨੂੰ 7.30 ਵਜੇ ਤੋਂ ਰਾਤ ਦੇ 9.30 ਵਜੇ ਤੱਕ ਗੁਰਮਤਿ ਵਿਚਾਰ ਸਮਾਗਮ ਸ਼ੁਰੂ ਹੋਏ।ਜਿਸ ਵਿਚ ਸਮਾਗਮ ਦੀ ਅਰੰਭਤਾ ਹਜ਼ੂਰੀ ਰਾਗੀ ਭਾਈ ਤਰਸੇਮ ਸਿੰਘ ਹਰਰਾਏਪੁਰ ਵਲੋਂ ਕੀਤੀ ਗਈ। ਇਸ ਤੋਂ ਬਾਅਦ ਪ੍ਰੋ: ਗੁਰਸ਼ਰਨ ਸਿੰਘ ਗੁਰਮਤਿ ਗਿਆਨ ਮਿਸ਼ਨਰੀ ਕਾਲਜ ਲੁਧਿਆਣਾ ਵਲੋਂ ਸ਼ਬਦ ਦੀ ਵਿਆਖਿਆ ਕੀਤੀ ਗਈ ਅਰਦਾਸ ਭਾਈ ਗੁਰਇੰਦਰਦੀਪ ਸਿੰਘ ਵਲੋਂ ਕੀਤੀ ਗਈ।ਊਪਰੰਤ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।ਇਸ ਮੌਕੇ ਉਨ੍ਹਾਂ ਨੇ ਸੰਗਤਾਂ ਨੂੰ ਨੌਜਵਾਨਾਂ ਵਿਚ ਮਾਰੂ ਨਸ਼ਿਆਂ ਦੀ ਵੱਧ ਰਹੀ ਪ੍ਰਵਰਤੀ ਤੋਂ ਚਿੰਤਾ ਜ਼ਹਿਰ ਕੀਤੀੇ।

Check Also

`ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਕੈਬਨਿਟ ਮੰਤਰੀ ਈ.ਟੀ.ਓ ਨੇ ਲਾਲ ਡੋਰੇ ਅਧੀਨ ਆਉਂਦੀਆਂ ਜਾਇਦਾਦਾਂ ਦੇ ਮਾਲਕਾਂ ਨੂੰ ਵੰਡੇ ਮਾਲਕੀ ਕਾਰਡ

ਅੰਮ੍ਰਿਤਸਰ, 11 ਅਕਤੂਬਰ (ਜਗਦੀਪ ਸਿੰਘ) – ‘ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਲੋਕ ਨਿਰਮਾਣ ਮੰਤਰੀ …

Leave a Reply