ਬਠਿੰਡਾ, 15 ਜੂਨ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਧਾਰਮਿਕ ਨਿਰੋਲ ਸੰਸਥਾ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵਲੋਂ ਸ਼ਹਿਰ ਦੇ ਗੁਰਦੁਆਰਾ ਸਾਹਿਬ ਭਾਈ ਜਗਤਾ ਜੀ ਨੇੜੇ ਖੇਡ ਸਟੇਡੀਅਮ ਵਿਖੇ ਗੁਰਮਤਿ ਟ੍ਰੇਨਿੰਗ ਕੈਂਪ ਦੇ ਦੂਜੇ ਦਿਨ ਬੱਚਿਆਂ ਨੇ ਗੁਰਮਤਿ ਦੇ ਮੁੱਢਲੇ ਗਿਆਨ ਬਾਰੇ ਜਾਣਕਾਰੀ ਪ੍ਰਾਪਤ ਕੀਤੀ ਜਾਣਕਾਰੀ ਦੇਣ ਸਮੇਂ ਗੁਰਮਤਿ ਗਿਆਨ ਮਿਸ਼ਨਰੀ ਕਾਲਜ ਲੁਧਿਆਣਾ ਦੇ ਪ੍ਰੋ: ਗੁਰਸ਼ਰਨ ਸਿੰਘ ਦੀ ਟੀਮ ਵਿਚ ਅੰਮ੍ਰਿਤਪਾਲ ਸਿੰਘ, ਲਵਪ੍ਰੀਤ ਸਿੰਘ, ਕੁਲਦੀਪ ਸਿੰਘ, ਸੁਖਵਿੰਦਰ ਸਿੰਘ, ਮਨਪ੍ਰੀਤ ਸਿੰਘ, ਗੁਰਪ੍ਰੀਤ ਸਿੰਘ ਇੰਦਰਜੀਤ ਸਿੰਘ, ਬ੍ਰਹਮਜੀਤ ਸਿੰਘ, ਗਗਨਦੀਪ ਸਿੰਘ, ਪ੍ਰਭਜੀਤ ਸਿੰਘ ਅਤੇ ਗੁਰਦਿੱਤ ਸਿੰਘ ਨੇ ਪਿੰਡ ਗੁਲਾਬਗੜ੍ਹ, ਕਟਾਰ ਸਿੰਘ ਵਾਲਾ,ਜੀਂਦਾ ਅਤੇ ਵਾੜਾ ਭਾਈ ਕਾ ਵਿਖੇ ਵਿਖੇ ਵੀ ਸ਼ਾਮ ੪ ਵਜੇ ਤੋਂ ੬ ਵਜੇ ਤੱਕ ਕੈਂਪ ਲਗਾਏ।ਜਿਨ੍ਹਾਂ ਵਿਚ ਵੱਧ ਚੜ੍ਹ ਕੇ ਬੱਚਿਆਂ ਨੇ ਭਾਗ ਲਿਆ।ਸੁਸਇਟੀ ਮੈਂਬਰਾਂ ਵਿਚ ਅਵਤਾਰ ਸਿੰਘ ਕੈਂਥ, ਗੁਰਦਰਸ਼ਨ ਸਿੰਘ, ਬੀਬੀ ਸੁਰਜੀਤ ਕੌਰ, ਦਿਲਬਾਗ ਸਿੰਘ, ਵੀਰਦਵਿੰਦਰ ਸਿੰਘ, ਗੁਰਿੰਦਰ ਡਿੰਪੀ, ਗੁਰਜਿੰਦਰ ਸਿੰਘ ਸਾਹਨੀ, ਚਰਨਜੀਤ ਸਿੰਘ, ਜੋਗਿੰਦਰ ਸਿੰਘ ਮੱਕੜ, ਰਾਕੇਸ਼ ਸਿੰਘ ਆਦਿ ਹਾਜ਼ਰ ਸਨ।
Check Also
ਖਾਲਸਾ ਕਾਲਜ ਵਿਖੇ ‘ਐਨ.ਪੀ.ਟੀ.ਈ.ਐਲ ਜਾਗਰੂਕਤਾ ਵਰਕਸ਼ਾਪ’ ਕਰਵਾਈ ਗਈ
ਅੰਮ੍ਰਿਤਸਰ, 11 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵੱਲੋਂ ਆਈ.ਆਈ.ਟੀ ਕਾਨਪੁਰ ਦੇ ਸਹਿਯੋਗ ਨਾਲ …
Punjab Post Daily Online Newspaper & Print Media