
ਅੰਮ੍ਰਿਤਸਰ, 16 ਮਈ (ਪੰਜਾਬ ਪੋਸਟ ਬਿਊਰੋ)- ਪੰਜਾਬ ਦੇ ਸੰਸਦੀ ਹਲਕੇ ਪਟਿਆਲਾ ਤੋਂ ਕਾਂਗਰਸ ਪਾਰਟੀ ਦੀ ਉਮੀਦਵਾਰ ‘ਤੇ ਗਰੂ ਨਗਰੀ ਅੰਮ੍ਰਿਤਸਰ ਤੋਂ ਜੇਤੂ ਰਹੇ ਮਹਾਰਾਜਾ ਕੈਪਟਨ ਅਮਰਿੰਦਰ ਸਿੰਘ ਦੀ ਧਰਮ ਪਤਨੀ ਮਹਾਰਾਣੀ ਪ੍ਰਨੀਤ ਕੌਰ ਨੂੰ ਹਰਾ ਕੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਧਰਮਵੀਰ ਗਾਂਧੀ ਨੇ ਨਵਾਂ ਇਤਿਹਾਸ ਸਿਰਜਿਆ ਹੈ। ਵਿਦੇਸ਼ ਰਾਜ ਮੰਤਰੀ ਤੇ ਲੰਮਾ ਸਮਾਂ ਪਟਿਆਲਾ ਸੀਟ ‘ਤੇ ਕਾਬਜ ਸ੍ਰੀ ਮਤੀ ਪ੍ਰਨੀਤ ਕੌਰ ਦੀ ਹਾਰ ਨਾਲ ਨਾ ਸਿਰਫ ਕਾਂਗਰਸ ਪਾਰਟੀ ਬਲਕਿ ਕੈਪਟਨ ਅਮਰਿੰਦਰ ਸਿੰਘ ਨੂੰ ਵੱੱਡਾ ਧੱਕਾ ਲੱਗਾ ਹੈ।
Punjab Post Daily Online Newspaper & Print Media