Wednesday, July 29, 2026

ਤਾਇਕਵਾਂਡੋ ਦੇ ਉਪ ਜੇਤੂ ਖਿਡਾਰੀਆਂ ਨੂੰ ਸਪੀਕਰ ਅਟਵਾਲ ਨੇ ਦਿੱਤੀ ਵਧਾਈ

PPN1506201607

ਅੰਮ੍ਰਿਤਸਰ, 15 ਜੂਨ (ਜਗਦੀਪ ਸਿੰਘ ਸੱਗੂ)- ਸ੍ਰੀਨਗਰ (ਜੰਮੂ-ਕਸ਼ਮੀਰ) ਦੇ ਸ਼ੇਰ-ਏ-ਕਸ਼ਮੀਰ ਇੰਨਡੋਰ ਸਟੇਡੀਅਮ ਵਿਖੇ ਤਾਇਕਵਾਂਡੋ ਦੀ ਕੌਮੀ ਚੈਂਪੀਅਨਸ਼ਿਪ ਵਿੱਚ ਓਵਰਆਲ ਦੂਸਰਾ ਸਥਾਨ ਹਾਸਲ ਕਰਕੇ ਆਪਣੇ ਹੁਨਰ ਦਾ ਲੋਹਾ ਮੰਨਵਾਉਣ ਵਾਲੀ ਪੰਜਾਬ ਦੀ ਟੀਮ ਵਿੱਚ ਸ਼ਾਮਿਲ ਗੁਰੂ ਨਗਰੀ ਅੰਮ੍ਰਿਤਸਰ ਦੇ ਖਿਡਾਰੀਆਂ ਨੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਚਰਨਜੀਤ ਸਿੰਘ ਅਟਵਾਲ ਨਾਲ ਮੁਲਾਕਾਤ ਕੀਤੀ। ਇਸ ਮੌਕੇ ਸ. ਅਟਵਾਲ ਨੇ ਪੰਜਾਬ ਦਾ ਨਾਂਅ ਰੋਸ਼ਨ ਕਰਨ ਵਾਲੇ ਇਨ੍ਹਾਂ ਖਿਡਾਰੀਆਂ ਨੂੰ ਸ਼ਾਬਾਸ਼ ਅਤੇ ਮੁਬਾਰਕਬਾਦ ਦਿੰਦਿਆਂ ਆਸ ਪ੍ਰਗਟਾਈ ਕਿ ਭਵਿੱਖ ਵਿਚ ਉਹ ਬਹੁਤ ਅੱਗੇ ਜਾਣਗੇ ਅਤੇ ਵਿਸ਼ਵ ਪੱਧਰ ‘ਤੇ ਮੱਲ੍ਹਾਂ ਮਾਰਨਗੇ। ਇਸ ਚੈਂਪੀਅਨਸ਼ਿਪ ਵਿਚ ਜੰਮੂ-ਕਸ਼ਮੀਰ ਦੀ ਟੀਮ ਨੇ ਪਹਿਲਾ ਅਤੇ ਉੱਤਰ ਪ੍ਰਦੇਸ਼ ਦੀ ਟੀਮ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ।ਇਸ ਚੈਂਪੀਅਨਸ਼ਿਪ ਵਿੱਚ ਮੁਲਕ ਭਰ ਵਿੱਚੋਂ 500 ਦੇ ਕਰੀਬ ਖਿਡਾਰੀਆਂ ਨੇ ਭਾਗ ਲਿਆ। ਇਸ ਮੌਕੇ ਪੰਜਾਬ ਟੀਮ ਦੇ ਕੋਚ ਸ੍ਰੀ ਸੰਜੀਵ ਸੂਦ ਨੇ ਦੱਸਿਆ ਕਿ ਆਉਣ ਵਾਲੇ ਦਿਨਾ ਵਿੱਚ ਤਾਇਕਵਾਂਡੋ ਦਾ ਪੰਜਾਬ ਗੋਲਡ ਕੱਪ ਕਰਵਾਇਆ ਜਾਵੇਗਾ, ਜਿਸ ਲਈ ਸ. ਅਟਵਾਲ ਨੇ ਹਰ ਸੰਭਵ ਸਹਾਇਤਾ ਦਾ ਭਰੋਸਾ ਦਿੱਤਾ ਹੈ।

Check Also

ਐਨ.ਐਚ.ਆਰ.ਸੀ ਮੈਂਬਰ ਪ੍ਰਿਯੰਕ ਕਾਨੂੰਨਗੋ ਨੇ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਣਾ ਮੰਦਰ ਅਤੇ ਸ੍ਰੀ ਵਾਲਮੀਕਿ ਤੀਰਥ ਮੱਥਾ ਟੇਕਿਆ

ਅੰਮ੍ਰਿਤਸਰ, 27 ਜੁਲਾਈ (ਸੁਖਬੀਰ ਸਿੰਘ) – ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ (ਐਨ.ਐਚ.ਆਰ.ਸੀ) ਨਵੀਂ ਦਿੱਲੀ ਦੇ ਮੈਂਬਰ …

Leave a Reply