Monday, July 8, 2024

ਥਾਣਾ ਜੰਡਿਆਲਾ ਗੁਰੂ ਪੁਲਿਸ ਵੱਲੋ ਦਸ਼ਮੇਸ਼ ਨਗਰ ਗੋਲੀ ਕਾਂਡ ਦੇ 2 ਦੋਸ਼ੀ ਗ੍ਰਿਫਤਾਰ

ਇੱਕ ਸਵਿਫਟ ਕਾਰ, 315 ਬੋਰ ਦੀ ਰਾਇਫਲ ਤੇ 5 ਜਿੰਦਾ ਕਾਰਤੂਸ ਬਰਾਮਦ

PPN1506201610 PPN1506201611

ਜੰਡਿਆਲਾ ਗੁਰੂ, 15 ਜੂਨ (ਹਰਿੰਦਰ ਪਾਲ ਸਿੰਘ) – ਬੀਤੇ ਦਿਨ ਥਾਣਾ ਜੰਡਿਆਲਾ ਗੁਰੂ ਦੇ ਪਿੰਡ ਦਸ਼ਮੇਸ਼ ਨਗਰ ਵਿਖੇ ਪੰਚਾਇਤੀ ਜਮੀਨ ਦੀ ਬੋਲੀ ਨੂੰ ਲੈ ਕੇ ਇੱਕ ਧੜੇ ਵੱਲੋ ਦੂਜੇ ਧੜੇ ਤੇ ਚਲਾਈਆਂ ਗਈਆਂ ਗੋਲੀਆ ਜਿਸ ਵਿੱਚ ਇੱਕ ਪੁਲਿਸ ਮਲਾਜਮ ਵੀ ਜਖਮੀ ਹੋ ਗਿਆ ਸੀ ਦੇ ਸਬੰਧ ਵਿੱਚ 11 ਵਿਆਕਤੀਆਂ ਖਿਲਾਫ ਕੇਸ ਦਰਜ ਕੀਤਾ ਗਿਆ।ਉਹਨਾ ਵਿੱਚੋ ਅੱਜ 2 ਦੋਸ਼ੀਆ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।ਇਸ ਸਬੰਧੀ ਡੀ ਐਸ ਪੀ ਜੰਡਿਆਲਾ ਰਵਿੰਦਰਪਾਲ ਸਿੰਘ ਢਿੱਲੋ ਅਤੇ ਐਸ.ਐਚ.ਓ ਜੰਡਿਆਲਾ ਗੁਰੂ ਨੇ ਇੱਕ ਪ੍ਰੈਸ ਕਾਂਨਫਰੰਸ ਦੋਰਾਨ ਦੱਸਿਆ ਕਿ ਬੀਤੇ ਦਿਨ ਪਿੰਡ ਦਸ਼ਮੇਸ ਨਗਰ ਵਿਖੇ ਪੰਚਾਇਤੀ ਜਮੀਨ ਦੀ ਬੋਲੀ ਨੁੰ ਲੈ ਕੇ ਇੱਕ ਧੜੇ ਵੱਲੋ ਦੂਜੇ ਧੜੇ ਤੇ ਗੋਲੀਆਂ ਚਲਾਈਆਂ ਗਈਆਂ ਸਨ ਜਿੰਨਾ ਵਿੱਚ ਥਾਣਾ ਜੰਡਿਆਲਾ ਗੁਰੂ ਵਿਖੇ ਤਾਇਨਾਤ ਪੁਲਿਸ ਮੁਲਾਜਮ ਹੀਰਾ ਸਿੰਘ ਜਖਮੀ ਹੋ ਗਿਆ ਸੀ ਉਸ ਕੇਸ਼ ਵਿੱਚ 10 ਵਿਆਕਤੀਆਂ ਖਿਲਾਫ ਕੇਸ ਦਰਜ ਕੀਤਾ ਗਿਆ ਸੀ, ਜਿੰਨਾ ਵਿੱਚ ਕੁਲਵੰਤ ਸਿੰਘ, ਰਣਜੀਤ ਸਿੰਘ, ਬੇਅੰਤ ਸਿੰਘ, ਬਲਵਿੰਦਰ ਸਿੰਘ, ਬਲਰਾਜ ਸਿੰਘ, ਮੇਜਰ ਸਿੰਘ, ਸਿਮਰਜੀਤ ਸਿੰਘ, ਬਲਦੇਵ ਸਿੰਘ, ਮੱਖਣ ਸਿੰਘ ਤੇ ਹਰਮਨਪ੍ਰੀਤ ਸਿੰਘ ਖਿਲਾਫ ਮਾਮਲਾ ਦਰਜ ਕੀਤਾ ਗਿਆ ਸੀ ਜਿੰਨਾ ਵਿੱਚੋ ਹਰਮਨਪ੍ਰੀਤ ਸਿੰਘ ਹੈਪੀ ਅਤੇ ਰਣਜੀਤ ਸਿੰਘ ਰਾਣਾ ਨੂੰ ਅੱਜ ਗ੍ਰਿਫਤਾਰ ਕਰ ਲਿਆ ਗਿਆ ਹੈ ਅਤੇ ਉਹਨਾ ਕੋਲੋ ਵਾਰਦਾਤ ਵਿੱਚ ਵਰਤੀ ਗਈ ਇੱਕ ਸਵਿਫਟ ਕਾਰ ਪੀ ਬੀ 46 ਐਸ 9111,ਇੱਕ 315 ਬੋਰ ਰਾਇਫਲ ਅਤੇ 5 ਜਿੰਦਾ ਕਾਰਤੂਸ ਬ੍ਰਾਮਦ ਕੀਤੇ ਗਏ ਹਨ।ਦੋਸੀਆਂ ਦੇ ਖਿਲਾਫ ਧਾਰਾ 307,323,148,149 ,27,54,59 ਅਧੀਨ ਕੇਸ ਦਰਜ ਕਰਕੇ ਅਦਾਲਤ ਵਿੱਚ ਪੇਸ਼ ਕਰ ਦਿੱਤਾ ਗਿਆ ਹੈ ਅਤੇ ਬਾਕੀ ਦੋਸ਼ੀਆਂ ਦੀ ਭਾਲ ਲਈ ਪੁਲਿਸ ਛਾਪੇਮਾਰੀ ਕਰ ਰਹੀ ਹੈ।

Check Also

ਤੁੰਗ ਢਾਬ ਡਰੇਨ ਦੀ ਚੱਲ ਰਹੀ ਸਫਾਈ ਕਾਰਜ਼ਾਂ ਦਾ ਕੈਬਨਿਟ ਮੰਤਰੀ ਧਾਲੀਵਾਲ ਨੇ ਲਿਆ ਜਾਇਜ਼ਾ

ਅੰਮ੍ਰਿਤਸਰ, 7 ਜੁਲਾਈ (ਸੁਖਬੀਰ ਸਿੰਘ) – ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਵੇਰਕਾ …

Leave a Reply