Monday, July 8, 2024

ਅਧਿਕਾਰੀ ਚੱਲ ਰਹੇ ਵਿਕਾਸ ਕਾਰਜਾਂ ਵਿੱਚ ਤੇਜੀ ਲਿਆਉੇਣ – ਡੀ.ਸੀ ਅਮਿਤ ਕੁਮਾਰ

PPN1506201612

ਪਠਾਨਕੋਟ, 15 ਜੂਨ (ਪੰਜਾਬ ਪੋਸਟ ਬਿਊਰੋ) – ਸਥਾਨਕ ਸਵੀਮਿੰਗ ਪੁਲ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਜਿਲ੍ਹੇ ਅੰਦਰ ਚਲ ਰਹੇ ਵਿਕਾਸ ਕਾਰਜਾਂ ਅਤੇ ਭਲਾਈ ਸਕੀਮਾਂ ਦੀ ਪ੍ਰਗਤੀ ਦਾ ਜਾਇਜਾ ਲੈਣ ਸਬੰਧੀ ਜਿਲ੍ਹਾ ਪਬਲਿਕ ਵਰਕਸ਼ ਕਮੇਟੀ ਪਠਾਨਕੋਟ ਦੀ ਮੀਟਿੰਗ ਸ੍ਰੀ ਅਮਿਤ ਕੁਮਾਰ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿੱਚ ਹੋਰਨਾਂ ਤੋਂ ਇਲਾਵਾ ਸ੍ਰੀ ਗੁਰਪ੍ਰਤਾਪ ਸਿੰਘ ਨਾਗਰਾ ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਡਾ. ਅਮਿਤ ਮਹਾਜਨ ਐਸ.ਡੀ.ਐਮ ਪਠਾਨਕੋਟ, ਕੁਲਦੀਪ ਸਿੰਘ ਜਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ, ਗੁਰਸ਼ਰਨ ਸਿੰਘ ਵਣ ਮੰਡਲ ਅਫਸਰ, ਮੰਗਲ ਦਾਸ ਜਿਲ੍ਹਾ ਖੁਰਾਕ ਤੇ ਸਪਲਾਈ ਅਫਸਰ, ਡਾ. ਤਰਸੇਮ ਸਿੰਘ ਜਿਲ੍ਹਾ ਸਿਹਤ ਅਫਸਰ, ਡਾ. ਸਤੀਸ਼ ਸਰਮਾ ਡਿਪਟੀ ਮੈਡੀਕਲ ਕਮਿਸ਼ਨਰ, ਅਸੋਕ ਕੁਮਾਰ ਆਬਕਾਰੀ ਤੇ ਕਰ ਅਫਸਰ, ਸੁਭਾਸ ਭਾਰਦਵਾਜ ਤਹਿਸੀਲਦਾਰ ਪਠਾਨਕੋਟ ਅਤੇ ਵੱਖ ਵੱਖ ਵਿਭਾਗਾਂ ਦੇ ਜਿਲ੍ਹਾ ਅਧਿਕਾਰੀ ਹਾਜ਼ਰ ਸਨ।
ਡਿਪਟੀ ਕਮਿਸ਼ਨਰ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਜਿਲ੍ਹੇ ਅੰਦਰ ਚਲ ਰਹੇ ਵਿਕਾਸ ਕਾਰਜਾਂ ਨੂੰ ਨਿਰਧਾਰਤ ਸਮੇਂ ਵਿੱਚ ਮੁਕੰਮਲ ਕਰਨ ਲਈ ਕੰਮ ਵਿੱਚ ਤੇਜੀ ਲਿਆਉਂਣ ਅਤੇ ਮਿਆਰੀ ਕੰਮ ਨੂੰ ਯਕੀਨੀ ਬਣਾਉਣ। ਉਨ੍ਹਾਂ ਨੇ ਲੋਕ ਨਿਰਮਾਣ ਵਿਭਾਗ ਅਤੇ ਪਬਲਿਕ ਹੈਲਥ ਦੇ ਅਧਿਕਾਰੀਆਂ ਨੂੰ ਸਖਤ ਹਦਾਇਤ ਕੀਤੀ ਕਿ ਉਹ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਨਿਰਮਾਣ ਕਾਰਜਾਂ ਨੂੰ ਜਲਦੀ ਤੋਂ ਜਲਦੀ ਮੁਕੰਮਲ ਕਰਨ ਤਾਂ ਜੋ ਇਹ ਕੰਪਲੈਕਸ ਲੋਕਾਂ ਨੂੰ ਸਮਰਪਿਤ ਕੀਤਾ ਜਾਵੇ ਅਤੇ ਲੋਕਾਂ ਨੂੰ ਇਕ ਛੱਤ ਥੱਲੇ ਸਾਰੀਆਂ ਸਰਕਾਰੀ ਸੇਵਾਵਾਂ ਮਿਲਣੀਆਂ ਸੁਰੂ ਹੋਣ। ਉਨ੍ਹਾਂ ਨੇ ਜਿਲ੍ਹੇ ਦੇ ਸਮੂਹ ਬਲਾਕ ਤੇ ਪੰਚਾਇਤ ਅਫਸਰਾਂ ਅਤੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਪੇਂਡੂ ਖੇਤਰਾਂ ਵਿੱਚ ਹੋਣ ਵਾਲੇ ਵਿਕਾਸ ਕਾਰਜਾਂ ਅਤੇ ਲਿੰਕ ਸੜਕਾਂ ਕਿਨਾਰੇ ਬਰਮਾਂ ਉਪਰ ਮਿੱਟੀ ਪਾਉਣ ਦਾ ਕੰਮ ਨਰੇਗਾ ਸਕੀਮ ਦੇ ਅਧੀਨ ਕਰਵਾਉਣ ਤਾਂ ਜੋ ਵੱਧ ਤੋਂ ਵੱਧ ਲਾਭਪਾਤਰੀ ਇਸ ਸਕੀਮ ਦਾ ਲਾਭ ਉਠਾ ਸਕਣ। ਉਨ੍ਹਾਂ ਨੇ ਜਿਲ੍ਹਾ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਵਿਕਾਸ ਕਾਰਜਾਂ ਨੂੰ ਨਿਰਧਾਰਤ ਸਮੇਂ ਵਿੱਚ ਮੁਕੰਮਲ ਕਰਨ ਅਤੇ ਖਰਚ ਕੀਤੇ ਗਏ ਫੰਡਾਂ ਦੇ ਵਰਤੋਂ ਸਰਟੀਫਿਕੇਟ ਇਕ ਹਫਤੇ ਦੇ ਅੰਦਰ ਅੰਦਰ ਦੇਣ। ਉਨ੍ਹਾਂ ਨੇ ਵਣ ਮੰਡਲ ਅਫਸਰ ਨੂੰ ਹਦਾਇਤ ਕੀਤੀ ਕਿ ਉਹ ਡੇਅਰੀਵਾਲ ਵਿਖੇ ਬਣਾਏ ਗਏ ਕੈਟਲ ਪਾੳਂਡ ਅੰਦਰ ਛਾਂ-ਦਾਰ ਪੌਦੇੇ ਲਗਾਉਣਾ ਯਕੀਨੀ ਬਣਾਉਣ।
ਗੁਰਸ਼ਰਨ ਸਿੰਘ ਵਣ ਮੰਡਲ ਅਫਸਰ ਨੇ ਮੀਟਿੰਗ ਵਿੱਚ ਦੱਸਿਆ ਕਿ ਜੰਗਲਾਤ ਵਿਭਾਗ ਪਠਾਨਕੋਟ ਵੱਲੋਂ ਇਸ ਸਾਲ 300 ਹੈਕਟੇਅਰ ਰਕਬੇ ਵਿੱਚ 2 ਲੱਖ ਪੌਦੇ ਲਗਾਉਣ ਦਾ ਟੀਚਾ ਮਿੱਥਿਆ ਗਿਆ ਹੈ।ਜਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਨੇ ਦੱਸਿਆ ਕਿ ਵੱਖ ਵੱਖ ਪੈਂਨਸਨ ਸਕੀਮਾਂ ਦੇ 37823 ਲਾਭਪਾਤਰੀਆਂ ਨੂੰ ਮਈ 2016 ਦੀ ਪੈਂਨਸਨ ਜਲਦੀ ਵੰਡੀ ਜਾ ਰਹੀ ਹੈ । ਮੀਟਿੰਗ ਵਿੱਚ ਹਾਜਰ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨੇ ਉਨ੍ਹਾਂ ਦੇ ਵਿਭਾਗ ਵੱਲੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ ਅਤੇ ਭਲਾਈ ਸਕੀਮਾਂ ਦੀ ਪ੍ਰਗਤੀ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ।

Check Also

ਤੁੰਗ ਢਾਬ ਡਰੇਨ ਦੀ ਚੱਲ ਰਹੀ ਸਫਾਈ ਕਾਰਜ਼ਾਂ ਦਾ ਕੈਬਨਿਟ ਮੰਤਰੀ ਧਾਲੀਵਾਲ ਨੇ ਲਿਆ ਜਾਇਜ਼ਾ

ਅੰਮ੍ਰਿਤਸਰ, 7 ਜੁਲਾਈ (ਸੁਖਬੀਰ ਸਿੰਘ) – ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਵੇਰਕਾ …

Leave a Reply