Monday, July 8, 2024

ਮੱਕੀ ਨੂੰ ਤਣੇ ਦੇ ਗਲਣ ਦੇ ਰੋਗ ਤੋਂ ਬਚਾਉਣ ਲਈ ਬਿਜਾਈ ਬਹੁ ਫਸਲੀ ਪਲਾਂਟਰ ਨਾਲ ਕੀਤੀ ਜਾਵੇ- ਡਾ. ਅਮਰੀਕ ਸਿੰਘ

PPN1506201613
ਪਠਾਨਕੋਟ, 15 ਜੂਨ (ਪੰਜਾਬ ਪੋਸਟ ਬਿਊਰੋ) – ਖੇਤੀਬਾੜੀ ਵਿਭਾਗ ਵੱਲੋਂ ਮੱਕੀ ਦੀ ਬਿਜਾਈ ਨੂੰ ਉਤਸ਼ਾਹਿਤ ਕਰਨ ਲਈ ਬੀਜ ਅਤੇ ਨਦੀਨਨਾਸ਼ਕ ਕਿਸਾਨਾਂ ਨੂੰ ਸਬਸਿਡੀ ਤੇ ਮੁਹੱਈਆ ਕਰਵਾਇਆ ਜਾ ਰਿਹਾ ਹੈ। ਇਹ ਜਾਣਕਾਰੀ ਡਾ. ਅਮਰੀਕ ਸਿੰਘ ਬਲਾਕ ਖੇਤੀਬਾੜੀ ਅਫਸਰ ਨੇ ਡਿਪਟੀ ਕਮਿਸ਼ਨਰ ਪਠਾਨਕੋਟ ਸ਼੍ਰੀ ਅਮਿਤ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਤੇ ਬਲਾਕ ਪਠਾਨਕੋਟ ਦੇ ਪਿੰਡ ਭਨਵਾਲ ਵਿੱਚ ਕਿਸਾਨਾਂ ਨੂੰ ਮੱਕੀ ਦੀ ਬਹੁ ਫਸਲੀ ਪਲਾਂਟਰ ਨਾਲ ਬਿਜਾਈ ਸ਼ੁਰੂ ਕਰਨ ਮੌਕੇ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਦਿੱਤੀ।ਇਸ ਸਮੇਂ ਹੋਰਨਾਂ ਤੋਂ ਇਲਾਵਾ ਡਾ. ਹਰਿੰਦਰ ਸਿੰਘ ਬੈਂਸ ਖੇਤੀਬਾੜੀ ਅਫਸਰ, ਜੋਗਿੰਦਰ ਸਿੰਘ ਇੰਚਾਰਜ ਮੋਨਸੈਂਟੋ, ਡਾ. ਗੁਰਪ੍ਰੀਤ ਸਿੰਘ ਬੀ.ਟੀ.ਐਮ., ਰਵਿੰਦਰ ਸਿੰਘ ਖੇਤੀਬਾੜੀ ਵਿਸਥਾਰ ਅਫਸਰ, ਮੰਗਤ ਸਿੰਘ ਮੋਨਸੈਂਟੋ, ਅਗਾਂਹਵਧੂ ਕਿਸਾਨ ਸੱਤਪਾਲ ਸਮੇਤ ਕਈ ਕਿਸਾਨ ਹਾਜ਼ਰ ਸਨ । ਮੌਕੇ ਤੇ ਖੇਤਾਂ ਵਿੱਚ ਬਹੁ ਫਸਲੀ ਮੱਕੀ ਪਲਾਂਟਰ ਨਾਲ ਮੱਕੀ ਦੀ ਬਿਜਾਈ ਕਰਕੇ ਪ੍ਰਦਰਸ਼ਤ ਵੀ ਕੀਤਾ ਗਿਆ।
ਗੱਲਬਾਤ ਕਰਦਿਆਂ ਡਾ. ਅਮਰੀਕ ਸਿੰਘ ਨੇ ਕਿਹਾ ਕਿ ਪਠਾਨਕੋਟ, ਧਾਰਕਲਾਂ ਅਤੇ ਨਰੋਟ ਜੈਮਲ ਸਿੰਘ ਬਲਾਕਾਂ ਵਿੱਚ ਮੱਕੀ ਸਾਉਣੀ ਦੀ ਮੁੱਖ ਫਸਲ ਹੋਣ ਕਾਰਨ ਇਸ ਦੀ ਕਾਸਤ ਵਿੱਚ ਕੁਝ ਮੁਸ਼ਕਲਾ ਦਾ ਸਾਹਮਣਾ ਕਰਨਾ ਪੈਂਦਾ ਹੈ,ਜਿਸ ਵਿੱਚੋਂ ਮੱਕੀ ਦੇ ਟਾਂਡੇ ਗਲਣ ਦੀ ਸਮੱਸਿਆ ਜ਼ਿਆਦਾ ਗੰਭੀਰ ਹੈ ਜੋ ਪੈਦਾਵਾਰ ਨੂੰ ਪ੍ਰਭਾਵਤ ਕਰਦੀ ਹੈ। ਉਨਾਂ ਕਿਹਾ ਕਿ ਮੱਕੀ ਦੇ ਤਣੇ ਦੇ ਗਲਣ ਦੀ ਬਿਮਾਰੀ ਨਾਲ ਪ੍ਰਭਾਵਿਤ ਪੌਦੇ ਦੇ ਤਣੇ ਦੇ ਹੇਠਲੇ ਹਿੱਸੇ ਉੱਪਰ ਪਾਣੀ ਭਿੱਜੇ ਨਿਸ਼ਾਨ ਪੈ ਜਾਂਦੇ ਹਨ,ਅਤੇ ਤਣਾ ਹੌਲੀ ਹੌਲੀ ਗਲਣਾ ਸ਼ੁਰੂ ਹੋ ਜਾਂਦਾ ਹੈ। ਉਨਾਂ ਕਿਹਾ ਕਿ ਖੇਤਾਂ ਵਿੱਚੋਂ ਬਰਸਾਤ ਦੇ ਪਾਣੀ ਦੇ ਨਿਕਾਸ ਦਾ ਠੀਕ ਪ੍ਰਬੰਧ ਨਾਂ ਹੋਣ ਕਾਰਨ ਪਾਣੀ ਨੀਵੀਆਂ ਥਾਵਾਂ ਤੇ ਰੁਕ ਜਾਂਦਾ ਹੈ ,ਜਿਸ ਨਾਲ ਰੋਗ ਬਹੁਤ ਤੇਜ਼ੀ ਨਾਲ ਫੈਲਦਾ ਹੈ। ਉਨਾਂ ਕਿਹਾ ਕਿ ਤਣੇ ਦਾ ਬਾਹਰੀ ਹਿੱਸੇ ਦਾ ਹਰਾਪਣ ਖਤਮ ਹੋ ਜਾਂਦਾ ਹੈ ਅਤੇ ਤਣਾ ਮੁਢੋਂ ਜਾਂ ਦੂਜੀ ਤੀਜੀ ਗੰਢ ਤੋਂ ਟੁੱਟ ਜਾਂਦਾ ਹੈ। ਡਾ ਹਰਿੰਦਰ ਸਿੰਘ ਬੈਂਸ ਨੇ ਇਸ ਬਿਮਾਰੀ ਦੀ ਰੋਕਥਾਮ ਬਾਰੇ ਦੱਸਿਆ ਕਿ ਰੋਗ ਦਾ ਟਾਕਰਾ ਕਰਨ ਵਿੱਚ ਸਮਰੱਥ, ਖੇਤੀਬਾੜੀ ਵਿਭਾਗ / ਪੀ.ਏ.ਯੂ ਵੱਲੋਂ ਸਿਫਾਰਸ਼ਸ਼ੁਦਾ ਕਿਸਮਾਂ ਨੂੰ ਤਰਜੀਹ ਦੇਣੀ ਚਾਹੀਦੀ ਹੈ।ਉਨਾ ਕਿਹਾ ਕਿ ਬਿਜਾਈ ਸਮੇਂ ਲਾਈਨ ਤੋਂ ਲਾਈਨ ਵਿੱਚ ਦੋ ਫੁੱਟ ਅਤੇ ਬੂਟੇ ਤੋਂ ਬੂਟੇ ਵਿੱਚ 20 ਸੈ.ਮੀ. ਫਾਸਲਾ ਰੱਖਣਾ ਚਾਹੀਦਾ।ਉਨਾਂ ਕਿਹਾ ਕਿ ਮੱਕੀ ਦੀ ਬਿਜਾਈ ਮੱਕੀ ਪਲਾਂਟਰ/ਨਿਊਮੈਟਿਕ ਪਲਾਂਟਰ ਨਾਲ ਜਾਂ ਰਿਜ਼ਰ ਨਾਲ ਬਣਾਈਆਂ ਖਾਲੀਆਂ ਵਿੱਚ ਕੇਰ ਕੇ ਕਰਨੀ ਚਾਹੀਦੀ ਹੈ ਤਾਂ ਜੋ ਪ੍ਰਤੀ ਏਕੜ ਬੂਟਿਆਂ ਦੀ ਗਿਣਤੀ 32 ਤੋਂ 33 ਹਜ਼ਾਰ ਹੋਣੀ ਚਾਹੀਦੀ ਹੈ।ਉਨਾਂ ਕਿਹਾ ਕਿ ਮੱਕੀ ਦੇ ਗੋਡੇ-ਗੋਡੇ ਹੋਣ ਤੇ ਰਿਜ਼ਰ ਨਾਲ ਮਿੱਟੀ ਚਾੜ ਦੇਣੀ ਚਾਹੀਦੀ ਹੈ ਤਾਂ ਜੋ ਤੇਜ਼ ਹਵਾਵਾਂ ਨਾਲ ਮੱਕੀ ਦੀ ਫਸਲ ਨੂੰ ਡਿੱਗਣ ਤੋਂ ਬਚਾਇਆ ਜਾ ਸਕੇ।ਉਨਾਂ ਕਿਹਾ ਕਿ ਜੋ ਵੀ ਕਿਸਾਨ ਮੱਕੀ ਦੀ ਬਿਜਾਈ ਪਲਾਟਰ ਨਾਲ ਕਰੇਗਾ ਉਸ ਨੂੰ 750/- ਰੁਪਏ ਪ੍ਰਤੀ ਏਕੜ ਦੀ ਮਦਦ ਖੇਤੀਬਾੜੀ ਵਿਭਾਗ ਵੱਲੋਂ ਦਿੱਤੀ ਜਾਵੇਗੀ।

Check Also

ਤੁੰਗ ਢਾਬ ਡਰੇਨ ਦੀ ਚੱਲ ਰਹੀ ਸਫਾਈ ਕਾਰਜ਼ਾਂ ਦਾ ਕੈਬਨਿਟ ਮੰਤਰੀ ਧਾਲੀਵਾਲ ਨੇ ਲਿਆ ਜਾਇਜ਼ਾ

ਅੰਮ੍ਰਿਤਸਰ, 7 ਜੁਲਾਈ (ਸੁਖਬੀਰ ਸਿੰਘ) – ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਵੇਰਕਾ …

Leave a Reply