
ਬਠਿੰਡਾ, 16 ਜੂਨ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਬਠਿੰਡਾ ਵੱਲੋਂ ਬਠਿੰਡਾ ਸ਼ਹਿਰ ਦੀਆਂ ਸਮੂਹ ਧਾਰਮਿਕ ਜਥੇਬੰਦੀਆਂ ਦੇ ਸਹਿਯੋਗ ਨਾਲ ਗੁਰਦੁਆਰਾ ਸਾਹਿਬ ਭਾਈ ਜਗਤਾ ਜੀ ਨੇੜੇ ਸ੍ਰੀ ਹਰਿਕ੍ਰਿਸ਼ਨ ਪਬਲਿਕ ਸਕੂਲ ਵਿਖੇ ਬੱਚਿਆਂ ਦਾ ਗੁਰਮਤਿ ਟ੍ਰੇਨਿੰਗ ਕੈਂਪ ਮੌਕੇ ਬੱਚਿਆਂ ਨੇ ਮੁੱਢਲੇ ਸਿਧਾਂਤ ਬਾਰੇ ਜਾਣਕਾਰੀ ਪ੍ਰਾਪਤ ਕੀਤੀ ।ਇਹ ਜਾਣਕਾਰੀ ਭਾਈ ਗੁਰਸ਼ਰਨ ਸਿੰਘਦੀ ਅਗਵਾਈ ਹੇਠ ਗੁਰਮਤਿ ਗਿਆਨ ਪ੍ਰਕਾਸ਼ ਮਿਸ਼ਨਰੀ ਕਾਲਜ ਲੁਧਿਆਣਾ ਬੱਚਿਆਂ ਨੇ ਪ੍ਰਾਪਤ ਕੀਤੀ। ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਬਠਿੰਡਾ ਵੱਲੋ ਦਾਨੀ ਤੇ ਸਿੱਖੀ ਨਾਲ ਪਿਆਰ ਕਰਨ ਵਾਲੇ ਗੁਰਸਿੱਖ ਵੀਰਾਂ ਦੇ ਸਹਿਯੋਗ ਨਾਲ ਲਗਾਇਆ ਗਿਆ ਹੈ।ਕੈਂਪ ਦੌਰਾਨ ਹੀ ਬੱਚਿਆਂ ਲਈ ਨਾਸ਼ਤਾ ਅਤੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਜਾਦਾ ਹੈ।ਮੁੱਖ ਸੇਵਾਦਾਰ ਅਵਤਾਰ ਸਿੰਘ ਨੇ ਬੱਚਿਆਂ ਤੇ ਉਨ੍ਹਾਂ ਦੇ ਮਾਤਾ ਪਿਤਾ ਤੇ ਸਕੂਲਾਂ ਦੇ ਪ੍ਰਬੰਧਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਕੈਂਪ ਵਿਚ ਸ਼ਾਮਿਲ ਹੋਣ ਵਾਲੇ ਬੱਚਿਆਂ ਦੀ ਗਿਣਤੀ ਵੱਧਣ ਦਾ ਕਾਰਨ ਸਿੱਖੀ ਨਾਲ ਪਿਆਰ ਹੀ ਮੁੱਖ ਕਾਰਨ ਹੈ। ਇਸ ਮੌਕੇ ਗੁਰਦਰਸ਼ਨ ਸਿੰਘ ਸੇਠੀ ਕੈਂਪ ਇੰਚਾਰਜ,ਸੁਖਦੇਵ ਸਿੰਘ, ਪਰਮਜੀਤ ਸਿੰਘ, ਰਾਕੇਸ਼ ਸਿੰਘ,ਚਰਨਜੀਤ ਸਿੰਘ,ਕੇਵਲ ਸਿੰਘ,ਵੀਰਦਵਿੰਦਰ ਸਿੰਘ, ਹਰਇੰਦਰਪਾਲ ਸਿੰਘ, ਗੁਰਜਿੰਦਰ ਸਿੰਘ ਸਾਹਨੀ, ਗੁਰਿੰਦਰਜੀਤ ਸਿੰਘ, ਜਰਨੈਲ ਸਿੰਘ ਤੋਂ ਇਲਾਵਾ ਸ਼ਹਿਰ ਦੇ ਹੋਰ ਪਤਵੰਤੇ ਸੱਜਣ ਵੀ ਸ਼ਾਮਲ ਸਨ।
Check Also
ਨਗਰ ਨਿਗਮ ਵੱਲੋਂ ਵਿਸ਼ਾਲ ਐਂਟੀ-ਇਨਕਰੋਚਮੈਂਟ ਵਿਸ਼ੇਸ਼ ਮੁਹਿੰਮ ਚਲਾਈ ਗਈ
ਅੰਮ੍ਰਿਤਸਰ, 7 ਜੁਲਾਈ (ਸੁਖਬੀਰ ਸਿੰਘ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਗੋਲ ਬਾਗ (ਰੇਲਵੇ ਸਟੇਸ਼ਨ ਦੇ …
Punjab Post Daily Online Newspaper & Print Media