Monday, July 8, 2024

 ਨੂਰਸ਼ਾਹ ਵਿੱਖੇ ਕਾਨੂੰਨੀ ਸਾਖਰਤਾ ਅਤੇ ਬੱਚਿਆਂ ਦੀਆਂ ਸਕੀਮਾਂ ਸਬੰਧੀ ਕੈਂਪ ਆਯੋਜਿਤ

PPN1606201607
ਫਾਜ਼ਿਲਕਾ, 16 ਜੂਨ (ਵਨੀਤ ਅਰੋੜਾ) – ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ, ਚੰਡੀਗੜ੍ਹ, ਸ਼੍ਰੀ ਐਸ. ਕੇ. ਅਗਰਵਾਲ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਫਿਰੋਪੁਰ ਅਤੇ ਸ਼੍ਰੀ ਲਛੱਮਣ ਸਿੰਘ, ਮਾਨਯੋਗ ਵਧੀਕ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਕਮ-ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਂਵਾ ਅਥਾਰਟੀ ਫ਼ਾਜ਼ਿਲਕਾ ਜੀ ਦੀ ਅਗਵਾਈ ਅਤੇ ਮਾਰਗ ਦਰਸ਼ਨ ਹੇਠ ਜ਼ਿਲ੍ਹਾ ਕਾਨੂੰਨੀ ਸੇਵਾਂਵਾ ਅਥਾਰਟੀ ਫ਼ਾਜ਼ਿਲਕਾ ਵਲੋਂ ਨੂਰਸ਼ਾਹ ਵਿੱਖੇ ਕਾਨੂੰਨੀ ਸਾਖਰਤਾ ਸੈਮੀਨਾਰ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਸ਼੍ਰੀ ਮਨੀਸ਼ ਸ਼ਰਮਾ ਵਕੀਲ ਨੇ ਮੁਫ਼ਤ ਕਾਨੂੰਨੀ ਸੇਵਾਵਾਂ ਬਾਰੇ ਜਾਣਕਾਰੀ ਦਿੱਤੀ। ਉਹਨਾਂ ਦਸਿਆ ਕਿ ਕਾਨੂੰਨੀ ਸੇਵਾਵਾਂ ਦਾ ਵੱਧ ਤੋ ਵੱਧ ਲਾਭ ਉਠਾਇਆ ਜਾਵੇ ਅਤੇ ਕਾਨੂੰਨੀ ਸੇਵਾਵਾਂ ਦੀ ਪ੍ਰਾਪਤੀ ਯੋਗ ਵਿਅਕਤੀਆਂ ਲਈ ਮਾਨਯੋਗ ਸੁਪਰੀਮ ਕੋਰਟ ਤਕ ਕੀਤੀ ਜਾ ਸਕਦੀ ਹੈ।ਉਹਨਾਂ ਨੇ ਅਪੀਲ ਕੀਤੀ ਕਿ ਜਨਤਾ ਨੂੰ ਲੋਕ ਅਦਾਲਤਾਂ ਵਿਚ ਆਪਣੇ ਮੁਕਦਮੇ ਲਗਵਾ ਕੇ ਸਸਤਾ ਤੇ ਛੇਤੀ ਨਿਆਂ ਪ੍ਰਾਪਤ ਕਰਨਾ ਚਾਹੀਦਾ ਹੈ। ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਫਾਜ਼ਿਲਕਾ ਵੱਲੋਂ ਗੁਰਜੀਤ ਕੌਰ ਨੇ ਆਈ.ਸੀ.ਪੀ.ਐਸ. (ਬੱਚਿਆਂ ਦੇ ਅਧਿਕਾਰਾਂ ਅਤੇ ਸੁਰੱਖਿਆ) ਸਕੀਮਾਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਨ੍ਹਾਂ ਦੇ ਦਫ਼ਤਰ ਵੱਲੋਂ ਸਪਾਂਸਰਸ਼ਿਪ, ਫੋਸਟਰ ਕੇਅਰ, ਅਡਾਪਸ਼ਨ ਆਦਿ ਦੀਆਂ ਸੇਵਾਵਾਂ ਬੱਚਿਆਂ ਲਈ ਮੁਹੱਈਆ ਕਰਵਾਈਆਂ ਜਾਂਦੀਆਂ ਹਨ।ਇਸ ਮੌਕੇ ਤੇ ਜਿਲ੍ਹਾ ਬਾਲ ਸੁਰੱਖਿਆਂ ਦਫ਼ਤਰ ਦੇ ਸਟਾਫ਼ ਮੈਂਬਰ ਭੁਪਿੰਦਰਦੀਪ ਸਿੰਘ ਅਤੇ ਰੁਪਿੰਦਰ ਸਿੰਘ ਤੋਂ ਇਲਾਵਾ ਸਾਂਝ ਕੇਂਦਰ ਦੇ ਇੰਚਾਰਜ਼ ਵੀ ਮੌਜੂਦ ਸਨ। ਇਸ ਵਿੱਚ ਨਹਿਰੂ ਯੁਵਾ ਕੇਂਦਰ ਵੀ ਨੇ ਵੀ ਵੱਧ ਚੜ੍ਹ ਕੇ ਹਿੱਸਾ ਲਿਆ।

Check Also

ਤੁੰਗ ਢਾਬ ਡਰੇਨ ਦੀ ਚੱਲ ਰਹੀ ਸਫਾਈ ਕਾਰਜ਼ਾਂ ਦਾ ਕੈਬਨਿਟ ਮੰਤਰੀ ਧਾਲੀਵਾਲ ਨੇ ਲਿਆ ਜਾਇਜ਼ਾ

ਅੰਮ੍ਰਿਤਸਰ, 7 ਜੁਲਾਈ (ਸੁਖਬੀਰ ਸਿੰਘ) – ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਵੇਰਕਾ …

Leave a Reply