Monday, July 8, 2024

ਨੌਜਵਾਨਾਂ ਦਾ ਭੱਵਿਖ ਖਤਰੇ ਵਿੱਚ, ਪਰ ਸਰਕਾਰ ਦਾ ਕੋਈ ਧਿਆਨ ਨਹੀਂ- ਤਾਹਿਰ ਸ਼ਾਹ

PPN1606201611
ਅੰਮ੍ਰਿਤਸਰ, 16 ਜੂਨ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਵਿਚ ਦਿਨ ਬ ਦਿਨ ਵੱਧ ਰਹੇ ਨਸ਼ਿਆਂ ਦੇ ਕੋਹੜ ਨੇ ਨੌਜਵਾਨਾਂ ਦਾ ਭੱਵਿਖ ਖਤਰੇ ਵਿਚ ਪਾ ਦਿੱਤਾ ਹੈ, ਜਿਸ ਨਾਲ ਕਈ ਘਰਾਂ ਦੇ ਚਿਰਾਗ ਬੁੱਝ ਰਹੇ ਹਨ।ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਜਿਲ੍ਹਾ ਕਾਂਗਰਸ ਕਮੇਟੀ ਦੇ ਜਨਰਲ ਸੈਕਟਰੀ ਤਾਹਿਰ ਸ਼ਾਹ ਨੇ ਕਰਦਿਆਂ ਕਿਹਾ ਕਿ ਜਿਆਦਾਤਰ ਪੜੇ ਲਿਖੇ ਨੌਜਵਾਨਾਂ ਨੂੰ ਚੰਗੀਆਂ ਨੌਕਰੀਆਂ ਨਾ ਮਿਲਣ ਕਾਰਨ ਨੌਜਵਾਨ ਨਸ਼ਿਆਂ ਵੱਲ ਤੂਰ ਪਏ ਹਨ।ਉਨ੍ਹਾਂ ਕਿਹਾ ਕਿ ਸਰਕਾਰ ਹਮੇਸ਼ਾਂ ਹੀ ਵਿਕਾਸ ਕੰਮਾਂ ਦੀ ਹਨੇਰੀ ਲਿਆ ਕੇ ਪੰਜਾਬ ਨੂੰ ਦੂਸਰੇ ਦੇਸ਼ਾਂ ਵਾਂਗ ਬਨਾਉਣ ਦੇ ਦਾਅਵੇ ਕਰਦੀ ਰਹਿੰਦੀ ਹੈ, ਪ੍ਰੰਤੂ ਨੌਜਵਾਨਾਂ ਦੇ ਭਵਿੱਖ ਵੱਲ ਬਿਲਕੁੱਲ ਵੀ ਧਿਆਨ ਨਹੀਂ ਦੇ ਰਹੀ।ਇਸ ਮੌਕੇ ਕਾਸ਼ੀ, ਕਾਲੂ, ਦਲਜੀਤ, ਪੰਕਜ, ਸੁਨੀਲ, ਦੀਸ਼ਾ ਆਦਿ ਹਾਜਰ ਸਨ।

Check Also

ਤੁੰਗ ਢਾਬ ਡਰੇਨ ਦੀ ਚੱਲ ਰਹੀ ਸਫਾਈ ਕਾਰਜ਼ਾਂ ਦਾ ਕੈਬਨਿਟ ਮੰਤਰੀ ਧਾਲੀਵਾਲ ਨੇ ਲਿਆ ਜਾਇਜ਼ਾ

ਅੰਮ੍ਰਿਤਸਰ, 7 ਜੁਲਾਈ (ਸੁਖਬੀਰ ਸਿੰਘ) – ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਵੇਰਕਾ …

Leave a Reply