Monday, July 8, 2024

ਮੱਕੀ ਵਿਕਾਸ ਪ੍ਰੋਗਰਾਮ 2016 ਅਧੀਨ ਦਿੱਤੀ ਜਾ ਰਹੀ ਹੈ 84 ਪ੍ਰਤੀ ਕਿਲੋ ਸਬਸਿਡੀ

ਪਠਾਨਕੋਟ, 16 ਜੂਨ (ਪੰਜਾਬ ਪੋਸਟ ਬਿਊਰੋ) – ਪਠਾਨਕੋਟ ਜਿਲ੍ਹੇ ਅੰਦਰ ਮੱਕੀ ਵਿਕਾਸ ਪ੍ਰੋਗਰਾਮ 2016 ਅਧੀਨ ਮੱਕੀ ਦੀ ਫਸਲ ਨੂੰ ਉਤਸਾਹਿਤ ਕਰਨ ਲਈ 12000 ਹੈਕਟੇਅਰ ਰਕਬੇ ਵਿੱਚ ਮੱਕੀ ਦੀ ਕਾਸਤ ਕਰਨ ਦਾ ਟੀਚਾ ਮਿੱਥਿਆ ਗਿਆ ਹੈ ਅਤੇ ਕਿਸਾਨਾਂ ਨੂੰ ਮੱਕੀ ਦਾ ਬੀਜ 84 ਰੁਪਏ ਪ੍ਰਤੀ ਕਿਲੋ ਬੀਜ ਦੇ ਹਿਸਾਬ ਨਾਲ ਸਬਸਿਡੀ ਤੇ ਦਿੱਤਾ ਜਾ ਰਿਹਾ ਹੈ ।ਇਹ ਜਾਣਕਾਰੀ ਸ੍ਰੀ ਅਮਿਤ ਕੁਮਾਰ ਡਿਪਟੀ ਕਮਿਸਨਰ ਨੇ ਸਥਾਨਕ ਸਵਿੰਿਮੰਗ ਪੂਲ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਜਿਲ੍ਹਾ ਖੇਤੀਬਾੜੀ ਉਤਪਾਦਨ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ। ਇਸ ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਐਸ.ਡੀ.ਐਮ. ਪਠਾਨਕੋਟ ਡਾ. ਅਮਿਤ ਮਹਾਜਨ, ਡਾ. ਹਰਿੰਦਰ ਸਿੰਘ ਬੈਂਸ ਖੇਤੀਬਾੜੀ ਅਫਸਰ, ਹਰਪ੍ਰੀਤ ਸਿੰਘ ਡਿਪਟੀ ਪ੍ਰੋਜੈਕਟ ਅਫਸਰ ਆਤਮਾ, ਗੁਰਿੰਦਰ ਸਿੰਘ ਰੰਧਾਵਾ ਸਹਾਇਕ ਮੱਛੀ ਪਾਲਣ ਅਫਸਰ ਅਤੇ ਅਗਾਹਵਧੂ ਕਿਸਾਨ ਹਾਜ਼ਰ ਸਨ।
ਡਿਪਟੀ ਕਮਿਸਨਰ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਖੇਤੀਬਾੜੀ ਵਿਭਾਗ ਅਤੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਸਰਕਾਰ ਵੱਲੋਂ ਕਿਸਾਨਾਂ ਦੀ ਭਲਾਈ ਲਈ ਬਣਾਈਆਂ ਗਈਆਂ ਸਕੀਮਾਂ ਦਾ ਲਾਭ ਉਨ੍ਹਾਂ ਤੱਕ ਪਹੁੰਚਾਉਣ ਅਤੇ ਖੇਤੀਬਾੜੀ ਦੀਆਂ ਨਵੀਆਂ ਤਕਨੀਕਾਂ ਬਾਰੇ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਦੁਰ ਦੁਰਾਡੇ ਦੇ ਪਿੰਡਾਂ ਵਿੱਚ ਕਿਸਾਨ ਸਿਖਲਾਈ ਕੈਂਪ ਲਗਾਉਣ।ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਖੇਤਾਂ ਦੀ ਮਿੱਟੀ ਪਰਖ ਜਰੂਰ ਕਰਵਾਉਣ ਅਤੇ ਖੇਤੀ ਮਾਹਿਰਾਂ ਵੱਲੋੋਂ ਕੀਤੀਆਂ ਸਿਫਾਰਸਾਂ ਅਨੁਸਾਰ ਫਸਲ ਬੀਜਣ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕਿਸਾਨਾਂ ਨੂੰ ਮਿਲਾਵਟ ਰਹਿਤ ਖਾਦਾਂ ਅਤੇ ਕੀੜੇਮਾਰ ਦਵਾਈਆਂ ਉਪਲਬਧ ਕਰਵਾਉਣ ਲਈ ਕੁਆਲਟੀ ਕੰਟਰੋਲ ਤਹਿਤ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਵੱਲੋਂ ਪਿਛਲੇ ਮਹੀਨੇ ਦੋਰਾਨ ਖਾਦਾਂ ਦੇ ਦੋ ਅਤੇ ਕੀੜੇਮਾਰ ਦਵਾਈਆਂ ਦੇ 8 ਸੈਂਪਲ ਲਏ ਗਏ, ਜੋ ਟੈਸਟ ਕਰਨ ਉਪਰੰਤ ਠੀਕ ਪਾਏ ਗਏ। ਉਨ੍ਹਾਂ ਦੱਸਿਆ ਕਿ ਇਸੇ ਤਰਾਂ ਹੀ ਬੀਜਾਂ ਦੇ ਸੈਂਪਲ ਲੈਣ ਲਈ ਐਕਟ ਅਧੀਨ 30 ਅਤੇ ਸਰਵਿਸ ਤਹਿਤ 70 ਸੈਂਪਲ ਲਏ ਗਏ।
ਡਾ. ਹਰਿੰਦਰ ਸਿੰਘ ਬੈਂਸ ਖੇਤੀਬਾੜੀ ਅਫਸਰ ਨੇ ਪੰੰਜਾਬ ਸਰਕਾਰ ਵੱਲੋਂ ਕਿਸਾਨਾਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਸਕੀਮਾਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਿਸਾਨਾਂ ਨੂੰ ਖੇਤੀਬਾੜੀ ਦੀਆਂ ਆਧੁਨਿਕ ਤਕਨੀਕਾਂ ਬਾਰੇ ਜਾਣਕਾਰੀ ਦੇਣ ਲਈ ਜਿਲ੍ਹਾ ਪੱਧਰ ਦਾ ਇਕ, ਬਲਾਕ ਪੱਧਰ ਦਾ ਇਕ ਅਤੇ ਪਿੰਡ ਪੱਧਰ ਦੇ 47 ਕੈਂਪ ਲਗਾ ਕੇ 2794 ਕਿਸਾਨਾਂ ਨੂੰ ਸਿਖਲਾਈ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਪਿਛਲੇ ਮਹੀਨੇ ਦੋਰਾਨ ਭੌ-ਪਰਖ ਕਰਨ ਲਈ ਮਿੱਟੀ ਦੇ 60 ਸੈਂਪਲ ਲਏ ਗਏ ਅਤੇ ਇਨ੍ਹਾ ਸਾਰੇ ਸੈਂਪਲਾਂ ਦਾ ਭੌ-ਪਰਖ ਲਬ੍ਰਾਰਟਰੀ ਰਾਹੀ ਪ੍ਰੀਖਣ ਕੀਤਾ ਗਿਆ।ਮੀਟਿੰਗ ਵਿੱਚ ਹਾਜਰ ਖੇਤੀਬਾੜੀ ਨਾਲ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੇ ਉਨ੍ਹਾਂ ਵੱਲੋਂ ਪਿਛਲੇ ਮਹੀਨੇ ਦੇ ਕੀਤੀ ਗਈ ਪ੍ਰਗਤੀ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ।

Check Also

ਤੁੰਗ ਢਾਬ ਡਰੇਨ ਦੀ ਚੱਲ ਰਹੀ ਸਫਾਈ ਕਾਰਜ਼ਾਂ ਦਾ ਕੈਬਨਿਟ ਮੰਤਰੀ ਧਾਲੀਵਾਲ ਨੇ ਲਿਆ ਜਾਇਜ਼ਾ

ਅੰਮ੍ਰਿਤਸਰ, 7 ਜੁਲਾਈ (ਸੁਖਬੀਰ ਸਿੰਘ) – ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਵੇਰਕਾ …

Leave a Reply