Monday, July 8, 2024

ਭਾਰਤ ਗ੍ਰਾਮੀਣ ਮਿਸ਼ਨ ਤਹਿਤ ਜਿਲ੍ਹਾ ਪਠਾਨਕੋਟ ਅੰਦਰ ਬਣਵਾਏ ਜਾ ਰਹੇ ਹਨ 13278 ਪਖਾਨੇ

PPN1606201614
ਪਠਾਨਕੋਟ, 16 ਜੂਨ (ਪੰਜਾਬ ਪੋਸਟ ਬਿਊਰੋ) – ਭਾਰਤ ਗ੍ਰਾਮੀਣ ਮਿਸ਼ਨ ਤਹਿਤ ਜਿਲ੍ਹਾ ਪਠਾਨਕੋਟ ਅੰਦਰ 13278 ਪਖਾਨਿਆਂ ਦਾ ਨਿਰਮਾਣ ਕਰਵਾਇਆ ਜਾ ਰਿਹਾ ਹੈ। ਜਿਸ ਤਹਿਤ ਹੁਣ ਤੱਕ ਵੱਖ ਵੱਖ ਪਿੰਡਾਂ ਵਿੱਚ 1850 ਪਖਾਨਿਆਂ ਦਾ ਨਿਰਮਾਣ ਕਰਵਾਇਆ ਜਾ ਚੁੱਕਾ ਹੈ। ਇਹ ਜਾਣਕਾਰੀ ਸ੍ਰੀ ਅਮਿਤ ਕੁਮਾਰ ਡਿਪਟੀ ਕਮਿਸ਼ਨਰ ਨੇ ਸਥਾਨਕ ਸਵੀਮਿੰਗ ਪੁਲ ਕੰਪਲੈਕਸ ਦੇ ਮੀਟਿੰਗ ਹਾਲ ਵਿੱਚ ਸਵੱਛ ਭਾਰਤ ਮਿਸ਼ਨ ਗ੍ਰਾਮੀਣ ਦੀ ਰਿਵਿਊ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ।ਇਸ ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਸ੍ਰੀ ਗੁਰਪ੍ਰਤਾਪ ਸਿੰਘ ਨਾਗਰਾ ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਡਾ. ਅਮਿਤ ਮਹਾਜਨ ਐਸ.ਡੀ.ਐਮ, ਪਰਵੀਨ ਕੁਮਾਰ ਐਕਸੀਅਨ ਪਬਲਿਕ ਹੈਲਥ, ਰਾਜੇਸ਼ ਖੋਸਲਾ ਐਕਸੀਅਨ, ਵੱਖ ਵੱਖ ਵਿਭਾਗਾਂ ਦੇ ਨੋਡਲ ਅਫਸਰ ਅਤੇ ਮਾਸਟਰ ਮੋਟੀਵੈਟਰ ਹਾਜਰ ਸਨ।
ਡਿਪਟੀ ਕਮਿਸਨਰ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਚਾਲੂ ਸਾਲ ਵਿੱਚ ਜਿਲ੍ਹਾ ਪਠਾਨਕੋਟ ਦੇ 130 ਪਿੰਡਾਂ ਵਿੱਚ ਪਖਾਨੇ ਉਸਾਰੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਪਿੰਡਾਂ ਵਿਚੋਂ 76 ਪਿੰਡਾਂ ਵਿੱਚ ਪਖਾਨੇ ਬਣਾਉਣ ਦਾ ਕੰਮ ਚਲ ਰਿਹਾ ਹੈ ਅਤੇ ਉਨ੍ਹਾਂ ਦੱਸਿਆ ਕਿ ਯੋਜਨਾਂ ਦੇ ਅਧੀਨ ਹਰੇਕ ਲਾਭਪਾਤਰੀ ਨੂੰ ਪਖਾਨੇ ਦਾ ਨਿਰਮਾਣ ਕਰਨ ਦੇ ਲਈ ਸਰਕਾਰ ਵਲੋਂ 15000/- ਰੁਪਏ ਦੀ ਰਾਸ਼ੀ ਦਿੱਤੀ ਜਾਣੀ ਹੈ ਉਨ੍ਹਾਂ ਸਬੰਧਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜਲ੍ਹੇ ਅੰਦਰ ਬਣਾਏ ਜਾ ਰਹੇ ਪਖਾਨਿਆਂ ਦਾ ਨਿਰਮਾਣ ਕਾਰਜ ਵਿੱਚ ਤੇਜੀ ਲਿਆਂਦੀ ਜਾਵੇ ਅਤੇ ਨਿਰਧਾਰਤ ਸਮੇਂ ਅੰਦਰ ਪੂਰੇ ਕੀਤੇ ਜਾਣ।ਉਨ੍ਹਾਂ ਨੇ ਯੋਜਨਾ ਦੇ ਲਾਭਪਾਤਰੀਆਂ ਨੂੰ ਕਿਹਾ ਕਿ ਉਹ 15 ਦਿਨਾਂ ਦੇ ਅੰਦਰ ਅੰਦਰ ਪਖਾਨੇ ਉਸਾਰਣ ਦਾ ਕੰਮ ਮੁਕੰਮਲ ਕਰਨ, ਨਹੀਂ ਤਾਂ ਲਾਭ ਪਾਤਰੀ ਨੂੰ ਜਾਰੀ ਕੀਤੀ ਗਈ ਰਕਮ ਵਾਪਿਸ ਲੈ ਲਈ ਜਾਵੇਗੀ।

Check Also

ਤੁੰਗ ਢਾਬ ਡਰੇਨ ਦੀ ਚੱਲ ਰਹੀ ਸਫਾਈ ਕਾਰਜ਼ਾਂ ਦਾ ਕੈਬਨਿਟ ਮੰਤਰੀ ਧਾਲੀਵਾਲ ਨੇ ਲਿਆ ਜਾਇਜ਼ਾ

ਅੰਮ੍ਰਿਤਸਰ, 7 ਜੁਲਾਈ (ਸੁਖਬੀਰ ਸਿੰਘ) – ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਵੇਰਕਾ …

Leave a Reply