Monday, July 8, 2024

ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਡਿਊਟੀਆਂ ਤਨਦੇਹੀ ਨਾਲ ਨਿਭਾਉਣ ਦੀ ਹਦਾਇਤ

PPN1706201602
ਬਠਿੰਡਾ, 17 ਜੂਨ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਵੱਖ-ਵੱਖ ਵਿਭਾਗਾਂ ਦੀ ਮਹੀਨਾਵਾਰ ਮੀਟਿੰਗ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਬਠਿੰਡਾ ਵਲੋਂ ਕੀਤੀ ਗਈ।ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ਼੍ਰੀਮਤੀ ਪਰਮਪਾਲ ਕੌਰ ਸਿੱਧੂ ਨੇ ਕਿਹਾ ਮਾਲ ਵਿਭਾਗ ਦੇ ਅਧਿਕਾਰੀਆਂ ਨੂੰ ਆਪਣੇ ਵਿਭਾਗ ਨਾਲ ਸਬੰਧਿਤ ਕੇਸਾਂ ਨੂੰ ਸਮੇਂ-ਸਿਰ ਨਿਪਟਾਉਣ ਸਬੰਧੀ ਆਪਣੇ ਅਧੀਨ ਕੰਮ ਕਰਦੇ ਕਰਮਚਾਰੀਆਂ ਅਤੇ ਪਟਵਾਰੀਆਂ ਨਾਲ ਮੀਟਿੰਗਾ ਕਰਕੇ ਕਰਕੇ ਪੇਂਡਿੰਗ ਪਏ ਕੇਸਾਂ ਨੂੰ ਜਲਦੀ ਨਿਪਟਾਉਣ ਲਈ ਯਕੀਨੀ ਬਨਾਉਣ।
ਮਾਲ ਅਫ਼ਸਰਾਂ ਦੀ ਬੈਠਕ ਦੀ ਪ੍ਰਧਾਨਗੀ ਕਰਦਿਆਂ ਸ਼ੀਮਤੀ ਸਿੱਧੂ ਨੇ ਹਰ ਤਹਿਸੀਲ ਵੱਲੋਂ ਕੀਤੇ ਗਏ ਕੰਮ ਦਾ ਜ਼ਾਇਜਾ ਲਿਆ। ਉਨ੍ਹਾਂ ਸਾਰੇ ਅਫ਼ਸਰਾਂ ਨੂੰ ਹਦਾਇਤਾਂ ਦਿੱਤੀਆਂ ਕਿ ਲੰਬਿਤ ਕੇਸਾਂ ਦਾ ਜਲਦ ਹੀ ਨਿਪਟਾਰਾ ਕੀਤਾ ਜਾਵੇ। ਇਸੇ ਤਰ੍ਹਾਂ ਸੁਵਿਧਾ ਸੈਂਟਰ ਦੀ ਬੈਠਕ ਦੀ ਪ੍ਰਧਾਨਗੀ ਕਰਦਿਆਂ ਉਨ੍ਹਾਂ ਕਿਹਾ ਕਿ ਸੈਂਟਰ ਵਿਖੇ ਆਉਣ ਵਾਲੇ ਲੋਕਾਂ ਨੂੰ ਸਹੂਲਤਾਂ ਸੇਵਾ ਦੇ ਅਧਿਕਾਰ ਕਾਨੂੰਨ ਤਹਿਤ ਸਮਾਂ ਬੱਧ ਤਰੀਕੇ ਨਾਲ ਉਪਲੱਬਧ ਕਰਵਾਈਆਂ ਜਾਣ, ਤਾਂ ਜੋ ਲੋਕਾਂ ਨੂੰ ਸਰਕਾਰੀ ਕੰਮ ਕਰਵਾਉਣ ਵਿਚ ਕੋਈ ਦਿੱਕਤ ਪੇਸ਼ ਨਾ ਆਵੇ।ਚਾਈਲਡ ਲੇਬਰ ਟਾਸਕ ਫੋਰਸ ਕਮੇਟੀ ਦੀ ਬੈਠਕ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਸਾਰੇ ਢਾਬਿਆਂ ਅਤੇ ਦੁਕਾਨਾਂ ਦੀ ਨਿਰੰਤਰ ਚੈਕਿੰਗ ਕੀਤੀ ਜਾਵੇ, ਤਾਂ ਜੋ ਬੱਚਿਆਂ ਤੋਂ ਮਜ਼ਦੂਰੀ ਕਰਵਾਉਣ ਵਾਲਿਆਂ ਦੇ ਵਿਰੁੱਧ ਸਮੇਂ ਸਿਰ ਬਣਦੀ ਕਾਰਵਾਈ ਕੀਤੀ ਜਾ ਸਕੇ।ਜ਼ਿਲ੍ਹਾ ਰੋਡ ਸੇਫਟੀ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਉਨ੍ਹਾਂ ਕਿਹਾ ਕਿ ਸ਼ਹਿਰ ਵਿੱਚ ਜਿੱਥੇ ਟਿਊਸ਼ਨ ਅਤੇ ਕੋਚਿੰਗ ਸੈਂਟਰ ਖੁੱਲ੍ਹੇ ਹਨ, ਉਨ੍ਹਾਂ ਇਲਾਕਿਆਂ ਵਿੱਚ ਵਹੀਕਲ ਪਾਰਕਿੰਗ ਲਈ ਪੁਖਤਾ ਇੰਤਜਾਮ ਕੀਤੇ ਜਾਣ। ਇਸੇ ਤਰ੍ਹਾਂ ਇੱਕ ਹੋਰ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਮੈਡਮ ਸ਼ੇਨਾ ਅਗਰਵਾਲ ਨੇ ਜ਼ਿਲ੍ਹੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜਾ ਲਿਆ ਅਤੇ ਅਫ਼ਸਰਾਂ ਨੂੰ ਹਦਾਇਤਾਂ ਦਿੰਦਿਆਂ ਕਿਹਾ ਕਿ ਜ਼ਿਲ੍ਹੇ ਭਰ ਵਿਚ ਚਲਾਏ ਜਾ ਰਹੇ ਵਿਕਾਸ ਕਾਰਜਾਂ ਨੂੰ ਸਮੇਂ ਬੱਧ ਮੁਕੰਮਲ ਕੀਤਾ ਜਾਵੇ। ਇਸੇ ਤਰ੍ਹਾਂ ਵਧੀਕ ਡਿਪਟੀ ਕਮਿਸ਼ਨਰ ਨੇ ਸੁਵਿਧਾ ਕੇਂਦਰਾਂ, ਖੇਤੀਬਾੜੀ ਉਤਪਾਦਨ ਕਮੇਟੀ, ਜ਼ਿਲ੍ਹਾ ਸਿਹਤ ਕਮੇਟੀ, ਜ਼ਿਲ੍ਹਾ ਸਿੱਖਿਆ ਵਿਕਾਸ ਕਮੇਟੀ ਆਦਿ ਵਿਭਾਗਾਂ ਨੂੰ ਵੀ ਆਪਣੇ-ਆਪਣੇ ਕੰਮ ਵਿੱਚ ਤੇਜ਼ੀ ਲਿਆਉਣ ਅਤੇ ਤਸੱਲੀ ਬਖਸ਼ ਕਰਨ ਲਈ ਹਦਾਇਤ ਕੀਤੀ।ਇਸ ਮੀਟਿੰਗ ਦੌਰਾਨ ਐਸ.ਡੀ.ਐਮ ਰਾਮਪੁਰਾ ਨਰਿੰਦਰ ਸਿੰਘ ਧਾਲੀਵਾਲ, ਐਸ.ਡੀ.ਐਮ. ਬਠਿੰਡਾ ਅਨਮੋਲ ਸਿੰਘ ਧਾਲੀਵਾਲ, ਜ਼ਿਲ੍ਹਾ ਮਾਲ ਅਫ਼ਸਰ ਅਵਤਾਰ ਸਿੰਘ ਮੱਕੜ, ਸੁਵਿਧਾ ਸੈਂਟਰ ਇੰਚਾਰਜ ਜਸਵਿੰਦਰ ਸਿੰਘ, ਤਹਿਸੀਲਦਾਰ, ਨਾਇਬ ਤਹਿਸੀਲਦਾਰਾਂ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਸ਼ਾਮਲ ਸਨ।

Check Also

ਤੁੰਗ ਢਾਬ ਡਰੇਨ ਦੀ ਚੱਲ ਰਹੀ ਸਫਾਈ ਕਾਰਜ਼ਾਂ ਦਾ ਕੈਬਨਿਟ ਮੰਤਰੀ ਧਾਲੀਵਾਲ ਨੇ ਲਿਆ ਜਾਇਜ਼ਾ

ਅੰਮ੍ਰਿਤਸਰ, 7 ਜੁਲਾਈ (ਸੁਖਬੀਰ ਸਿੰਘ) – ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਵੇਰਕਾ …

Leave a Reply