Monday, July 8, 2024

ਡੇਂਗੂ ਅਤੇ ਮਲੇਰੀਏ ਤੋਂ ਬਚਾਅ ਸੰਬੰਧੀ ਰੈੱਡ ਕਰਾਸ ਵਲੋਂ ਸਿਹਤ ਜਾਗਰੂਕਤਾ ਕੈਂਪ

PPN1706201604

ਬਠਿੰਡਾ, 17 ਜੂਨ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਡਿਪਟੀ ਕਮਿਸ਼ਨਰ ਅਤੇ ਪਰਧਾਨ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਡਾ.ਬਸੰਤ ਗਰਗ, ਆਈਏਐੱਸ ਜੀ ਦੀ ਰਹਿਨੁਮਾਈ ਹੇਠ ਸਿਹਤ ਵਿਭਾਗ ਦੇ ਸਹਿਯੋਗ ਨਾਲ ਰੈੱਡ ਕਰਾਸ ਭਵਨ ਵਿਖੇ ਇੱਕ ਸਿਹਤ ਸੰਭਾਲ ਜਾਗਰੂਕਤਾ ਕੈਂਪ ਲਗਾਇਆ ਗਿਆ। ਜਿਸ ਵਿੱਚ ਸਿਹਤ ਵਿਭਾਗ ਤੋਂ ਪਹੁੰਚੀ ਟੀਮ ਨੇ ਪੇਂਡੂ ਨੌਜਵਾਨਾਂ ਨੂੰ ਡੇਂਗੂ ਅਤੇ ਮਲੇਰੀਏ ਤੋਂ ਬਚਾਅ ਸੰਬੰਧੀ ਜਾਣਕਾਰੀ ਦਿੱਤੀ। ਸਮਾਗਮ ਵਿੱਚ ਸਕੱਤਰ ਰੈੱਡ ਕਰਾਸ ਕਰਨਲ ਵੀਰੇਂਦਰ ਕੁਮਾਰ (ਰਿਟਾਇਰਡ) ਬਤੌਰ ਮੁੱਖ ਮਹਿਮਾਨ ਸ਼ਾਮਿਲ ਹੋਏ। ਸਥਾਨਕ ਰੈੱਡ ਕਰਾਸ ਭਵਨ ਵਿਖੇ ਆਯੋਜਿਤ ਕੀਤੇ ਗਏ ਇਸ ਜਾਗਰੂਕਤਾ ਸਮਾਗਮ ਦੌਰਾਨ ਸਿਹਤ ਵਿਭਾਗ ਤੋਂ ਪਹੁੰਚੇ ਸੁਪਰਵਾਈਜਰ ਗਗਨਦੀਪ ਸਿੰਘ, ਦਵਿੰਦਰ ਸਿੰਘ ਏਯੂਓ ਅਤੇ ਇੰਸਪੈਕਟਰ ਹਰਜੀਤ ਸਿੰਘ ਨੇ ਡੇਂਗੂ ਅਤੇ ਮਲੇਰੀਆ ਫੈਲਣ ਦੇ ਕਾਰਣਾਂ, ਲੱਛਣਾਂ ਅਤੇ ਬਚਾਅ ਸੰਬੰਧੀ ਜਾਣਕਾਰੀ ਦਿੰਦਿਆ ਕਿਹਾ ਕਿ ਆਪਣੇ ਆਲੇ ਦੁਆਲੇ ਸਾਫ-ਸਫਾਈ ਦਾ ਖਿਆਲ ਰੱਖਿਆ ਜਾਵੇ ਅਤੇ ਮੱਛਰ ਪੈਦਾ ਹੋਣ ਦੇ ਸਥਾਨਾਂ ਦਾ ਖਾਤਮਾ ਕਰਕੇ ਡੇਂਗੂ ਤੇ ਮਲੇਰੀਏ ਨੂੰ ਰੋਕਿਆ ਜਾ ਸਕਦਾ ਹੈ। ਸਕੱਤਰ ਰੈੱਡ ਕਰਾਸ ਕਰਨਲ ਵੀਰੇਂਦਰ ਕੁਮਾਰ (ਰਿਟਾਇਰਡ) ਨੇ ਸਿਵਲ ਸਰਜਨ ਬਠਿੰਡਾ ਵੱਲੋਂ ਭੇਜੀ ਗਈ ਟੀਮ ਦਾ ਧੰਨਵਾਦ ਕਰਦਿਆਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਪਿੰਡਾਂ ਵਿੱਚ ਡੇਂਗੂ ਅਤੇ ਮਲੇਰੀਏ ਤੋਂ ਬਚਾਅ ਸੰਬੰਧੀ ਲੋਕਾਂ ਨੂੰ ਜਾਗਰੂਕ ਕਰਨ ਅਤੇ ਰੈੱਡ ਕਰਾਸ ਸੁਸਾਇਟੀ ਦੀਆਂ ਸਮਾਜ ਸੇਵੀ ਗਤੀਵਿਧੀਆਂ ਵਿੱਚ ਸਹਿਯੋਗ ਕਰਨ। ਫਸਟ ਏਡ ਟ੍ਰੇਨਰ ਨਰੇਸ਼ ਪਠਾਣੀਆ ਨੇ ਦੱਸਿਆ ਕਿ ਮੱਛਰਾਂ ਤੋਂ ਪੈਦਾ ਹੋਣ ਵਾਲੇ ਰੋਗਾਂ ਤੋਂ ਬਚਾਵ ਲਈ ਸਰੀਰ ਨੂੰ ਚੰਗੀ ਤਰ੍ਹਾਂ ਕੱਪੜਿਆਂ ਢੱਕ ਕੇ ਰੱਖੋ ਤਾਂ ਜੋ ਮੱਛਰ ਨਾ ਕੱਟਣ, ਮੱਛਰਦਾਨੀ ਦੀ ਵਰਤੋਂ ਕਰੋ, ਮੱਛਰ ਮਾਰ ਜਾਂ ਭਜਾਓ ਦਵਾਈਆਂ ਵਰਤੋਂ, ਪਾਣੀ ਦੇ ਇੱਕਠ ਨੂੰ ਖੜਾ ਹੋਣ ਤੋਂ ਰੋਕਣ ਜਾਂ ਢੱਕ ਕੇ ਰੱਖਣ ਦੇ ਉੱਪਰਾਲੇ ਕਰੋ। ਬੁਖ਼ਾਰ ਆਉਣ ਤੇ ਖੂਨ ਦੀ ਜਾਂਚ ਕਰਵਾਓ ਅਤੇ ਡਾਕਟਰੀ ਇਲਾਜ ਕਰਵਾਓ।

Check Also

ਤੁੰਗ ਢਾਬ ਡਰੇਨ ਦੀ ਚੱਲ ਰਹੀ ਸਫਾਈ ਕਾਰਜ਼ਾਂ ਦਾ ਕੈਬਨਿਟ ਮੰਤਰੀ ਧਾਲੀਵਾਲ ਨੇ ਲਿਆ ਜਾਇਜ਼ਾ

ਅੰਮ੍ਰਿਤਸਰ, 7 ਜੁਲਾਈ (ਸੁਖਬੀਰ ਸਿੰਘ) – ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਵੇਰਕਾ …

Leave a Reply