Tuesday, July 21, 2026

ਅੰਤਰਰਾਸ਼ਟਰੀ ਯੋਗਾ ਦਿਵਸ ‘ਤੇ ਜ਼ਿਲ੍ਹਾ ਪੱਧਰੀ ਸਮਾਗਮ ਸਿਟੀ ਗਾਰਡਨ ‘ਚ – ਡਿਪਟੀ ਕਮਿਸ਼ਨਰ

PPN1706201611

ਫਾਜ਼ਿਲਕਾ, 17 ਜੂਨ (ਵਨੀਤ ਅਰੋੜਾ) – ਅੰਤਰ-ਰਾਸ਼ਟਰੀ ਯੋਗਾ ਦਿਵਸ ਮੌਕੇ ਜ਼ਿਲ੍ਹਾ ਪੱਧਰੀ ਸਮਾਗਮ 21 ਜੂਨ 2016 ਨੂੰ ਆਯੋਜਿਤ ਹੋਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀਮਤੀ ਈਸ਼ਾ ਕਾਲੀਆ ਆਈ.ਏ.ਐਸ. ਨੇ ਦੱਸਿਆ ਕਿ ਜ਼ਿਲ੍ਹਾ ਪੱਧਰੀ ਸਮਾਗਮ ਫਾਜ਼ਿਲਕਾ ਦੇ ਅਬੋਹਰ ਰੋਡ ਸਥਿਤ ਸਿਟੀ ਗਾਰਡਨ ਪੈਲੇਸ ਵਿਖੇ ਸਵੇਰੇ 7 ਤੋਂ 8 ਵਜ਼ੇ ਤੱਕ ਆਯੋਜਿਤ ਕੀਤਾ ਜਾਵੇਗਾ। ਇਸ ਮੌਕੇ ਯੋਗ ਅਧਿਆਪਕਾਂ ਵੱਲੋਂ ਯੋਗਾ ਦੇ ਆਸਣ ਕਰਵਾਏ ਜਾਣਗੇ।
ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਅੰਤਰ ਰਾਸ਼ਟਰੀ ਯੋਗ ਦਿਵਸ ਦੇ ਸਮਾਗਮ ਵਿਚ ਸ਼ਿਰਕਤ ਕਰਨ। ਉਨ੍ਹਾਂ ਕਿਹਾ ਕਿ ਯੋਗ ਜਿੱਥੇ ਸਾਡੀ ਸਰੀਰਕ, ਮਾਨਸਿਕ ਅਤੇ ਅਧਿਆਤਮਕ ਤੰਦਰੁਸਤੀ ਦਾ ਪ੍ਰਤੀਕ ਹੈ। ਉੱਥੇ ਅਜੋਕੀ ਭੱਜ ਦੌੜ ਦੀ ਜ਼ਿੰਦਗੀ ਵਿੱਚ ਯੋਗ ਸਾਨੂੰ ਸ਼ਾਂਤੀ ਅਤੇ ਤਣਾਅ ਮੁਕਤ ਜੀਵਨ ਬਤੀਤ ਕਰਨ ਦਾ ਮਾਰਗ ਵੀ ਸਿਖਾਉਂਦਾ ਹੈ। ਉਨ੍ਹਾਂ ਕਿਹਾ ਕਿ ਯੋਗ ਨੂੰ ਅਪਣਾ ਕੇ ਅਸੀਂ ਸਿਹਤਯਾਬੀ ਦੇ ਨਾਲ-ਨਾਲ ਆਰਥਿਕ ਤੌਰ ‘ਤੇ ਵੀ ਮਜ਼ਬੂਤ ਹੋ ਸਕਦੇ ਹਾਂ, ਕਿਉਂਕਿ ਯੋਗ ਨੂੰ ਅਪਣਾਉਣ ਨਾਲ ਦਵਾਈਆਂ ‘ਤੇ ਵੱਡੀ ਪੱਧਰ ‘ਤੇ ਹੋਣ ਵਾਲੇ ਖਰਚੇ ਦੀ ਬੱਚਤ ਹੋ ਸਕਦੀ ਹੈ। ਇਸ ਤੋਂ ਇਲਾਵਾ ਯੋਗ ਨੂੰ ਅਪਣਾਉਣ ਨਾਲ ਸਮਾਜ ਵਿੱਚ ਆਪਸੀ ਸਦਭਾਵਨਾ ਤੇ ਨੈਤਿਕ ਕਦਰਾਂ ਕੀਮਤਾਂ ਵਿੱਚ ਵੀ ਵਾਧਾ ਹੁੰਦਾ ਹੈ।
ਉਨ੍ਹਾਂ ਦੱਸਿਆ ਕਿ ਇਸ ਦੇ ਨਾਲ ਨਾਲ ਹੀ ਫਾਜਿਲਕਾ, ਅਬੋਹਰ ਅਤੇ ਜਲਾਲਾਬਾਦ ਵਿਖੇ ਤਹਿਸੀਲ ਪੱਧਰ ਤੇ ਵੀ ਅੰਤਰ ਰਾਸ਼ਟਰੀ ਯੋਗ ਦਿਵਸ ਮੌਕੇ ਸਮਾਗਮ ਆਯੋਜਿਤ ਕੀਤੇ ਜਾਣਗੇ।

Check Also

ਕੈਬਨਿਟ ਮੰਤਰੀ ਈ.ਟੀ.ਓ ਨੇ ਰੱਖਿਆ ਕਾਲੇਕੇ-ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ਼ ਦਾ ਨੀਂਹ ਪੱਥਰ

ਅੰਮ੍ਰਿਤਸਰ, 21 ਜੁਲਾਈ: ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ …

Leave a Reply