Thursday, October 29, 2026

ਹੁਣ ਹਲਕਾ ਪੱਧਰ ਤੇ ਹੋਵੇਗਾ ਮਾਣ ਧੀਆਂ ਦਾ – ਮੱਟੂ

Mattuਅੰਮ੍ਰਿਤਸਰ, 17 ਜੂਨ (ਪੰਜਾਬ ਪੋਸਟ ਬਿਊਰੋ) – ਵੱਖ ਵੱਖ ਖੇਤਰਾਂ ਦੀਆਂ ਹੋਣਹਾਰ ਧੀਆਂ ਨੂੰ ਸਨਮਾਨਿਤ ਕਰਨ ਦਾ ਬੀੜਾ ਚੁੱਕਣ ਵਾਲੀ ਉਘੀ ਸਮਾਜ ਸੇਵੀ ਸੰਸਥਾ ਵਲੋਂ ਹੁਣ ਹਲਕਾ ਪੱਧਰ ਤੇ ਵੀ ਧੀਆਂ ਦਾ ਸਨਮਾਨ ਕੀਤਾ ਜਾਵੇਗਾ। ਇਸ ਸਬੰਧੀ ਹੋਰ ਵਧੇਰੇ ਜਾਣਕਾਰੀ ਦਿੰਦਿਆਂ ਸੰਸਥਾ ਦੇ ਮੁੱਖ ਸੇਵਾਦਾਰ ਗੁਰਿੰਦਰ ਸਿੰਘ ਮੱਟੁੂ ਨੇ ਦੱਸਿਆ ਕਿ ਅਗਲੇ ਮਹੀਨੇ ਹੋਣ ਵਾਲੇ ਰਾਜ ਪੱਧਰੀ ਸਨਮਾਨ ਸਮਾਰੋਹ ਤੋਂ ਬਾਅਦ ਹਲਕਾ ਪੱਧਰ ਦੇ ਧੀਆਂ ਨੂੰ ਬਣਦਾ ਮਾਣ ਸਨਮਾਨ ਦੇਣ ਦੇ ਮੰਤਵ ਨਾਲ ਹਲਕਾ ਪੱਧਰੀ ਲੜੀਵਾਰ ਪ੍ਰੋਗਰਾਮਾ ਦਾ ਆਯੋਜਨ ਕੀਤਾ ਜਾਵੇਗਾ।ਜਿਸ ਦਾ ਸ਼ੁਭਾਰੰਭ ਹਲਕਾ ਪੱਛਮੀ ਤੋਂ ਕੀਤਾ ਜਾਵੇਗਾ ਤੇ ਫਿਰ ਇਹ ਸਿਲਸਿਲਾ ਪੂਰੇ ਪੰਜਾਬ ਦੇ ਹਲਕਿਆਂ ਵਿਚ ਪੈਰ ਪਸਾਰੇਗਾ।ਉੋਨ੍ਹਾਂ ਕਿਹਾ ਕਿ ਇਸ ਸਬੰਧ ਵਿਚ ਕਿਸੇ ਵੀ ਖੇਤਰ ਨਾਲ ਸਬੰਧਤ ਹੋਣਹਾਰ ਧੀਆਂ ਦੇ ਮਾਪੇ ਸਿੱਧਾ ਸੰਪਰਕ ਕਰ ਸਕਦੇ ਹਨ।

Check Also

ਆਪਰੇਸ਼ਨ ਵਾਕ ਮਿਡ ਐਟਲਾਂਟਿਕ ਅਤੇ ਸ੍ਰੀ ਗੁਰੂ ਰਾਮ ਦਾਸ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼ ਨੇ ਲੋੜਵੰਦ ਮਰੀਜ਼ਾਂ ਦੇ ਗੋਡੇ ਬਦਲੇ

ਅੰਮ੍ਰਿਤਸਰ, 28 ਅਕਤੂਬਰ (ਜਗਦੀਪ ਸਿੰਘ) – ਲੋੜਵੰਦ ਅਤੇ ਆਰਥਿਕ ਤੌਰ ’ਤੇ ਕਮਜ਼ੋਰ ਮਰੀਜ਼ਾਂ ਨੂੰ ਮਿਆਰੀ …

Leave a Reply