Sunday, March 15, 2026

ਹੈਪੇਟਾਈਟਸ-ਸੀ ਦਾ ਹੋਵੇਗਾ ਮੁਫਤ ਇਲਾਜ- ਡਿਪਟੀ ਕਮਿਸ਼ਨਰ

ਪਠਾਨਕੋਟ, 17 ਜੂਨ (ਪੰਜਾਬ ਪੋਸਟ ਬਿਊਰੋ) – ਚੰਗੀਆਂ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਮੱਕਸਦ ਨਾਲ ਸਿਹਤ ਵਿਭਾਗ ਪੰਜਾਬ ਵਲੋ ਇੱਕ ਕਦਮ ਹੋਰ ਚੁੱਕਦੇ ਹੋਏ ਪੰਜਾਬ ਵਾਸੀਆਂ ਲਈ ਮੁੱਖ ਮੰਤਰੀ ਪੰਜਾਬ ਹੈਪੇਟਾਈਟਿਸ-ਸੀ ਰਲੀਫ ਫੰਡ ਸਕੀਮ ਦੀ ਸ਼ੂਰੁਆਤ ਕਰਨ ਜਾ ਰਿਹਾ ਹੈ ਜਿਸ ਅਧੀਨ ਰਾਜ ਦੇ ਜਿਲਾ੍ ਹਸਪਤਾਲਾਂ ਅਤੇ ਸਰਕਾਰੀ ਮੈਡੀਕਲ ਕਾਲਜਾਂ ਵਿੱਚ ਹੈਪੇਟਾਈਟਿਸ-ਸੀ ਦਾ ਮੁਫਤ ਇਲਾਜ ਕੀਤਾ ਜਾਵੇਗਾ। ਇਸ ਜਾਣਕਾਰੀ ਦਾ ਪ੍ਰਗਟਾਵਾ ਮਾਨਯੋਗ ਡਿਪਟੀ ਕਮਿਸ਼ਨਰ ਪਠਾਨਕੋਟ ਸ਼੍ਰੀ ਅਮਿਤ ਕੁਮਾਰ ਜੀ ਦੀ ਪ੍ਰਧਾਨਗੀ ਵਿੱਚ ਸਵੀਮਿੰਗ ਪੁਲ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਜ਼ਿਲ੍ਹੇ ਅੰਦਰ ਚੱਲ ਰਹੇ ਵਿਕਾਸ ਕਾਰਜਾਂ ਅਤੇ ਭਲਾਈ ਸਕੀਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਸਬੰਧੀ ਪਬਲਿਕ ਵਰਕਸ ਕਮੇਟੀ ਦੀ ਮੀਟਿੰਗ ਦੇ ਦੋਰਾਨ ਕੀਤਾ।ਮੀਟੰਗ ਵਿੱਚ ਹੋਰਨਾਂ ਤੋਂ ਇਲਾਵਾ ਸ੍ਰੀ ਗੁਰਜੀਤ ਸਿੰਘ ਐਸ.ਡੀ.ਐਮ ਧਾਰ ਕਲਾਂ, ਅਮਿਤ ਮਹਾਜਨ ਐਸ.ਡੀ.ਐਮ ਪਠਾਨਕੋਟ, ਕੁਲਦੀਪ ਸਿੰਘ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ, ਸ. ਜਸਵੰਤ ਸਿੰਘ ਢਿੱਲੋਂ ਜਿਲ੍ਹਾਂ ਟਾਂਸਪੋਰਟ ਅਫਸਰ, ਡਾ. ਨਰੇਸ਼ ਕਾਂਸਰਾ ਸਿਵਲ ਸਰਜਨ ਪਠਾਨਕੋਟ, ਡਾ. ਭੁਪਿੰਦਰ ਸਿੰਘ ਐਸ.ਐਮ.ਓ, ਡਾ. ਤਰਸੇਮ ਸਿੰਘ ਜਿਲ੍ਹਾ ਸਿਹਤ ਅਫਸਰ, ਰਾਜੇਸ਼ ਗੁਪਤਾ ਚੀਫ਼ ਲੀਡ ਜ਼ਿਲ੍ਹਾ ਮੈਨੇਜਰ, ਜਿਲਾ੍ਹ ਪੱਧਰੀ ਅਡਵਾਈਜ਼ਰੀ ਕਮੇਟੀ ਦੇ ਮੈਬਰਾਂ ਡਾ. ਜੇ.ਸੀ ਕੁੰਡਾ, ਸੰਜੀਵ ਪਠਾਨੀਆ, ਸ਼ੁਰੇਸ਼ ਕੁਮਾਰ, ਰਾਜੀਵ ਸ਼ਰਮਾ, ਡਾ. ਅਸ਼ੋਕ ਘਰੋਟਾ, ਕਮਲ ਕ੍ਰਿਸ਼ਨਾ ਅਤੇ ਜਿਲ੍ਹੇ ਦੇ ਸਮੂਹ ਸੀਨੀਅਰ ਮੈਡੀਕਲ ਅਫਸਰ ਅਤੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜਰ ਸਨ।
ਡਿਪਟੀ ਕਮਿਸਨਰ ਨੇ ਸੰਬੋਧਤ ਕਰਦਿਆਂ ਹੋਇਆ ਕਿਹਾ ਕਿ ਸਿਹਤ ਵਿਭਾਗ ਦਾ ਮੁੱਖ ਮੰਤਵ ਹਰ ਵਰਗ ਦੇ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਪ੍ਰਦਾਨ ਕਰਨਾ ਹੈ, ਜਿਸ ਪ੍ਰਤੀ ਸੂਬਾ ਸਰਕਾਰ ਵੱਚਨਬੱਧ ਹੈ। ਉਨ੍ਹਾਂ ਦੱਸਿਆ ਕਿ ਗਰਮੀਆਂ ਦੇ ਮੋਸਮ ਵਿੱਚ ਮਲੇਰੀਆ,ਡੇਂਗੂ, ਉਲਟੀਆਂ ਆਦਿ ਦੀ ਬੀਮਾਰੀਆਂ ਹੋਣ ਦਾ ਜਿਆਦਾ ਖਤਰਾ ਹੰਦਾ ਹੈ। ਇਸ ਸੰਬਧ ਵਿੱਚ ਸਿਹਤ ਵਿਭਾਗ ਵਲੋਂ ਪਠਾਨਕੋਟ ਦੇ ਸਲੱਮ ਏਰੀਅੇ ਵਿੱਚ ਹੈਲਥ ਵਰਕਰਾਂ ਦੀਆਂ 10 ਟੀਮਾਂ ਗਠਿਤ ਕੀਤੀਆਂ ਗਈਆਂ ਹਨ, ਜੋ ਲੋਕਾਂ ਨੂੰ ਇਹਨਾਂ ਬੀਮਾਰੀਆਂ ਤੋ ਬੱਚਣ ਲਈ ਜਾਗਰੂਕ ਕਰ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਇਸ ਮੁੰਹਿਮ ਨੇਪਰੇ ਚਾੜਨ ਲਈ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੁਕ ਵੀ ਕੀਤਾ ਜਾ ਰਿਹਾ ਹੈ ਅਤੇ ਬੀਮਾਰੀ ਤੋਂ ਬਚਾਓ ਦੇ ਲਈ ਜ਼ਰੂਰਤ ਵਾਲੀਆਂ ਥਾਵਾਂ ਤੇ ਕਲੋਰੀਨ ਦੀਆਂ ਗੋਲੀਆਂ ਵੰਡੀਆਂ ਜਾ ਰਹੀਆਂ ਹਨ।
ਡਿਪਟੀ ਕਮਿਸਨਰ ਨੇ ਮਾਲ ਅਧਿਕਾਰੀਆਂ ਦੀ ਮੀਟਿੰਗ ਦੇ ਦੋਰਾਨ ਕਿਹਾ ਕਿ ਵੱਖ ਵੱਖ ਵਿਭਾਗਾਂ ਤੋਂ ਜਿਨ੍ਹਾਂ ਲੋਕਾਂ ਦੂਆਰਾ ਲਏ ਕਰਜਾ ਲਿਆ ਗਿਆ ਹੈ ਉਹ 15 ਦਿਨਾਂ ਦੇ ਅੰਦਰ ਅੰਦਰ ਬਕਾਇਆ ਰਾਸ਼ੀ ਨੂੰ ਜਮਾ ਕਰਵਾਉਣ। ਉਨ੍ਹਾਂ ਨੇ ਇਸ ਮੋਕੇ ਜਿਲ੍ਹਾ ਮਾਈਨਿੰਗ ਅਫਸਰਾਂ, ਰੋਡ ਸੇਫਟੀ ਅਤੇ ਸੁਵਿਧਾ ਸੈਂਟਰ ਦੇ ਅਧਿਕਾਰੀਆਂ ਦੀ ਮੀਟਿੰਗ ਵੀ ਕੀਤੀ ਅਤੇ ਇਨ੍ਹਾਂ ਵਿਭਾਗਾਂ ਵੱਲੋਂ ਕੀਤੀ ਗਈ ਕਾਰਗੁਜਾਰੀ ਦੀ ਪ੍ਰਗਤੀ ਦਾ ਵੀ ਜਾਇਜਾ ਲਿਆ।

Check Also

ਡੀ.ਏ.ਵੀ ਪਬਲਿਕ ਸਕੂਲ ਵਿਖੇ ਲਿੰਗ ਸੰਵੇਦਨਸ਼ੀਲਤਾ ਵਰਕਸ਼ਾਪ ਦਾ ਆਯੋਜਨ

ਅੰਮ੍ਰਿਤਸਰ, 14 ਮਾਰਚ (ਜਗਦੀਪ ਸਿੰਘ) – ਆਰੀਆ ਰਤਨ ਡਾ. ਪੂਨਮ ਸੂਰੀ ਪਦਮ ਸ੍ਰੀ ਪੁਰਸਕਾਰ ਜੇਤੂ …

Leave a Reply