Saturday, July 25, 2026

ਅਨੁਸੂਚਿਤ ਜਾਤੀ ਦੇ ਲੋਕਾਂ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਦੂਰ ਕਰਨਾ ਹੀ ਉਨ੍ਹਾਂ ਦਾ ਉਦੇਸ਼- ਸਿਆਲਕਾ

ਪਠਾਨਕੋਟ, 17 ਜੂਨ (ਪੰਜਾਬ ਪੋਸਟ ਬਿਊਰੋ) – ਅਨੁਸੂਚਿਤ ਜਾਤੀ ਦੇ ਲੋਕਾਂ ਨੂੰ ਉਨ੍ਹਾਂ ਦੇ ਅਧਿਕਾਰ ਮਿਲ ਸਕਣ ਅਤੇ ਉਨ੍ਹਾਂ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਨੂੰ ਦੂਰ ਕਰਨਾ ਹੀ ਉਨ੍ਹਾਂ ਦਾ ਉਦੇਸ਼ ਹੈ।ਇਹ ਪ੍ਰਗਟਾਵਾ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸਨ ਦੇ ਗੈਰ ਸਰਕਾਰੀ ਮੈਂਬਰ ਡਾ. ਤਰਸੇਮ ਸ਼ਿੰਘ ਸਿਆਲਕਾ ਨੇ ਆਪਣੇ ਪਠਾਨਕੋਟ ਦੋਰੇ ਦੋਰਾਨ ਜਿਲ੍ਹਾ ਸਮਾਜ ਭਲਾਈ ਦਫਤਰ ਪਠਾਨਕੋਟ ਵਿਖੇ ਜਿਲ੍ਹੇ ਦੇ ਵੱਖ ਵੱਖ ਅਧਿਕਾਰੀਆਂ ਨਾਲ ਗੱਲਬਾਤ ਕਰਦਿਆਂ ਕੀਤਾ।
ਮੀਟਿੰਗ ਦੇ ਦੋਰਾਨ ਉਨ੍ਹਾਂ ਕਿਹਾ ਕਿ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸਨ ਵੱਲੋਂ ਉਨ੍ਹਾਂ ਨੂੰ ਪਠਾਨਕੋਟ, ਗੁਰਦਾਸਪੁਰ ਅਤੇ ਅਮ੍ਰਿਤਸਰ ਤਿੰਨ ਜਿਲਿਆਂ ਦੀ ਜਿਮੇਵਾਰੀ ਸੌਂਪੀ ਗਈ ਹੈ।ਇਹ ਉਨ੍ਹਾਂ ਦਾ ਜਿਲ੍ਹਾ ਪਠਾਨਕੋਟ ਵਿੱਚ ਪਹਿਲਾ ਦੌਰਾ ਹੈ।ਉਨ੍ਹਾਂ ਨੇ ਮੀਟਿੰਗ ਦੇ ਦੋਰਾਨ ਜਿਲ੍ਹੇ ਦੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਤੋਂ ਅਨੁਸੂਚਿਤ ਜਾਤੀ ਨਾਲ ਸਬੰਧਤ ਮਾਮਲਿਆਂ ਦੀ ਰਿਪੋਰਟ ਲਈ।ਉਨ੍ਹਾਂ ਕਿਹਾ ਕਿ ਉਹ ਜਲਦੀ ਹੀ ਜਿਲ੍ਹੇ ਪਠਾਨਕੋਟ ਅੰਦਰ ਸਾਰੇ ਜਿਲ੍ਹਾ ਅਧਿਕਾਰੀਆਂ ਦੀ ਮੀਟਿੰਗ ਆਯੋਜਿਤ ਕਰਨਗੇ, ਜਿਸ ਵਿੱਚ ਅਨੁਸੂਚਿਤ ਜਾਤੀ ਦੇ ਲੋਕ ਜਿਨ੍ਹਾਂ ਨੂੰ ਕੋਈ ਵੀ ਪਰੇਸਾਨੀ ਹੈ ਮੋਕੇ ਤੇ ਹੀ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕੀਤਾ ਜਾਵੇਗਾ।ਇਸ ਮੋਕੇ ਹੋਰਨਾਂ ਤੋਂ ਇਲਾਵਾ ਸ੍ਰੀ ਮਨੋਹਰ ਲਾਲ ਐਸ.ਪੀ, ਗੁਰਜੀਤ ਸਿੰਘ ਤਹਿਸੀਲਦਾਰ ਧਾਰਕਲਾਂ, ਜਿਲ੍ਹਾ ਸਮਾਜ ਭਲਾਈ ਅਫਸਰ ਸੁਖਵਿੰਦਰ ਸਿੰਘ, ਸਤਨਾਮ ਸਿੰਘ ਅਤੇ ਹੋਰ ਵਿਭਾਗਾਂ ਦੇ ਅਧਿਕਾਰੀ ਹਾਜਰ ਸਨ।

Check Also

ਭਗਤ ਪੂਰਨ ਸਿੰਘ ਜੀ ਦੀ 34ਵੀਂ ਸਲਾਨਾ ਬਰਸੀ ਸਮਾਗਮਾਂ ਸਬੰਧੀ ਸਲਾਹਕਾਰ ਕਮੇਟੀ ਦੀ ਮੀਟਿੰਗ

ਅੰਮ੍ਰਿਤਸਰ, 24 ਜੁਲਾਈ (ਜਗਦੀਪ ਸਿੰਘ) – ਸਥਾਨਕ ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੋਸਾਇਟੀ (ਰਜਿ.) ਅੰਮ੍ਰਿਤਸਰ ਵਿਖੇ …

Leave a Reply