ਅੰਮ੍ਰਿਤਸਰ, 17 ਜੂਨ (ਗੁਰਪ੍ਰੀਤ ਸਿੰਘ) – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸੰਗਤਾਂ ਦੇ ਸਹਿਯੋਗ ਨਾਲ ਭਗਤ ਕਬੀਰ ਜੀ ਦਾ ਜਨਮ ਦਿਹਾੜਾ 20 ਜੂਨ ਨੂੰ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾਵੇਗਾ।ਇਥੋਂ ਜਾਰੀ ਪ੍ਰੈਸ ਬਿਆਨ ਵਿੱਚ ਸ਼੍ਰੋਮਣੀ ਕਮੇਟੀ ਦੇ ਬੁਲਾਰੇ ‘ਤੇ ਵਧੀਕ ਸਕੱਤਰ ਸ. ਦਿਲਜੀਤ ਸਿੰਘ ਬੇਦੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਗਤ ਕਬੀਰ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ 20 ਜੂਨ ਨੂੰ ਸਵੇਰੇ 10 ਵਜੇ ਪੈਣਗੇ।ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜੱਥੇ ਵੱਲੋਂ ਇਲਾਹੀ ਗੁਰਬਾਣੀ ਦੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ।ਸ. ਬੇਦੀ ਨੇ ਕਿਹਾ ਕਿ ਸੰਗਤਾਂ ਨੂੰ ਅਪੀਲ ਹੈ ਕਿ ਭਗਤ ਕਬੀਰ ਜੀ ਦੇ ਜਨਮ ਦਿਹਾੜੇ ਮੌਕੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਪਰਿਵਾਰਾਂ ਸਮੇਤ ਹਾਜ਼ਰੀਆਂ ਭਰ ਕੇ ਗੁਰੂ-ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰਨ।
Check Also
ਭਗਤ ਪੂਰਨ ਸਿੰਘ ਜੀ ਦੀ 34ਵੀਂ ਸਲਾਨਾ ਬਰਸੀ ਸਮਾਗਮਾਂ ਸਬੰਧੀ ਸਲਾਹਕਾਰ ਕਮੇਟੀ ਦੀ ਮੀਟਿੰਗ
ਅੰਮ੍ਰਿਤਸਰ, 24 ਜੁਲਾਈ (ਜਗਦੀਪ ਸਿੰਘ) – ਸਥਾਨਕ ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੋਸਾਇਟੀ (ਰਜਿ.) ਅੰਮ੍ਰਿਤਸਰ ਵਿਖੇ …
Punjab Post Daily Online Newspaper & Print Media