Monday, July 8, 2024

21 ਜੂਨ ਨੂੰ ਜਿਲ੍ਹਾ ਪਠਾਨਕੋਟ ਮਨਾਇਆ ਜਾਵੇਗਾ ਦੂਸਰਾ ਇੰਟਰਨੈਸਨਲ ਯੋਗਾ ਦਿਵਸ

PPN1806201613
ਪਠਾਨਕੋਟ, 18 ਜੂਨ (ਪੰਜਾਬ ਪੋਸਟ ਬਿਊਰੋ)-ਪੰਜਾਬ ਸਰਕਾਰ ਵੱਲੋਂ ਲੋਕਾਂ  ਨੂੰ ਤੀਰਥ ਸਥਾਨਾਂ ਦੇ ਦਰਸ਼ਨ ਕਰਵਾਉਣ ਦੇ ਉਦੋਸ ਨਾਲ ਸੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਦੇ ਅਧੀਨ 25 ਜੂਨ ਨੂੰ ਜਿਲ੍ਹਾ ਪਠਾਨਕੋਟ ਤੋਂ ਸ੍ਰੀ ਨਦੇਂੜ ਸਾਹਿਬ ਜੀ ਦੇ ਦਰਸ਼ਨਾਂ ਲਈ ਸਪੈਸਲ ਰੇਲ ਗੱਡੀ ਚਲਾਈ ਜਾ ਰਹੀ ਹੈ ਅਤੇ ਇਸ ਦੇ ਨਾਲ ਹੀ 21 ਜੂਨ ਨੂੰ ਜਿਲ੍ਹਾ ਪਠਾਨਕੋਟ ਅੰਦਰ ਦੂਸਰਾ ਇੰਟਰਨੈਸਨਲ ਯੋਗਾ ਦਿਵਸ ਮਨਾਇਆ ਜਾ ਰਿਹਾ ਹੈ। ਇਹ ਜਾਣਕਾਰੀ ਦਾ ਪ੍ਰਗਟਾਵਾ ਮਾਨਯੋਗ ਡਿਪਟੀ ਕਮਿਸ਼ਨਰ ਪਠਾਨਕੋਟ ਸ਼੍ਰੀ ਅਮਿਤ ਕੁਮਾਰ ਜੀ ਦੀ ਪ੍ਰਧਾਨਗੀ ਵਿੱਚ ਸਵੀਮਿੰਗ ਪੁਲ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਆਯੋਜਿਤ ਕੀਤੀ ਇਕ  ਮੀਟਿੰਗ ਦੇ ਦੋਰਾਨ ਕੀਤਾ। ਮੀਟੰਗ ਵਿੱਚ ਹੋਰਨਾਂ ਤੋਂ ਇਲਾਵਾ ਸ੍ਰੀ ਮਤੀ ਸੀਮਾ ਕੁਮਾਰੀ ਮੁੱਖ ਸੰਸਦੀ ਸਕੱਤਰ, ਸਰਵਸ੍ਰੀ ਅਨਿਲ ਵਾਸੂਦੇਵਾ ਮੇਅਰ ਨਗਰ ਨਿਗਮ ਪਠਾਨਕੋਟ, ਗੁਰਪ੍ਰਤਾਪ ਸਿੰਘ ਨਾਗਰਾ ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਗੁਰਜੀਤ ਸਿੰਘ ਐਸ.ਡੀ.ਐਮ. ਧਾਰ ਕਲਾਂ,ਡਾ. ਅਮਿਤ ਮਹਾਜਨ ਐਸ.ਡੀ.ਐਮ ਪਠਾਨਕੋਟ, ਸ. ਜਸਵੰਤ ਸਿੰਘ ਢਿੱਲੋਂ ਜਿਲ੍ਹਾਂ ਟਾਂਸਪੋਰਟ ਅਫਸਰ,ਵਿਨੋਦ ਕੁਮਾਰ ਅਤੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜਰ ਸਨ।
ਡਿਪਟੀ ਕਮਿਸਨਰ ਨੇ ਸੰਬੋਧਤ ਕਰਦਿਆਂ ਹੋਇਆ ਕਿਹਾ ਕਿ 21 ਜੂਨ ਨੂੰ ਜਿਲ੍ਹਾ ਪਠਾਨਕੋਟ ਵਿੱਚ ਦੂਸਰਾ ਇੰਟਰਨੈਸਨਲ ਯੋਗਾ ਦਿਵਸ ਏ.ਬੀ. ਕਾਲਜ ਪਠਾਨਕੋਟ ਦੀ ਗਰਾਉਂਡ ਵਿੱਚ ਮਨਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਯੋਗਾ ਦਿਵਸ ਦੇ ਦਿਨ ਜਿਲ੍ਹੇ ਦੇ ਸਾਰੇ ਸਰਕਾਰੀ ਅਧਿਕਾਰੀ, ਚਾਰ ਸਕੂਲਾਂ ਦੇ ਐਨ.ਸੀ.ਸੀ. ਦੇ ਵਿਦਿਆਰਥੀ ਅਤੇ ਸਮਾਜ ਸੇਵੀ ਸੰਸਥਾਵਾਂ ਦੇ ਮੈਂਬਰ ਹਿੱਸਾ ਲੈ ਰਹੇ ਹਨ। ਉਨ੍ਹਾ ਦੱਸਿਆ ਕਿ 21 ਜੂਨ ਨੂੰ ਸਵੇਰੇ 6.55 ਵਜੇ ਯੋਗਾ ਸੁਰੂ ਕੀਤਾ ਜਾਵੇਗਾ। ਇਸ ਮੋਕੇ ਤੇ ਸਿਵਲ ਹਸਪਤਾਲ ਵੱਲੋਂ ਇਕ ਖੂਨਦਾਨ ਕੈਂਪ ਵੀ ਲਗਾਇਆ ਜਾਵੇਗਾ। ਉਨ੍ਹਾਂ ਇਸ ਮੋਕੇ ਤੇ ਦੂਸਰੇ ਇੰਨਟਰਨੈਸ਼ਨਲ ਯੋਗਾ ਦਿਵਸ ਨੂੰ ਸਫਲਤਾਪੂਰਵਕ ਨੇਪਰੇ ਚਾੜਨ ੨ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀਆਂ ਡਿਊਟੀਆਂ ਲਗਾਈਆਂ। ਉਨ੍ਹਾ ਦੱਸਿਆ ਕਿ ਇਸੇ ਹੀ ਤਰਾਂ ਬਲਾਕ ਪੱਧਰ ਤੇ ਵੀ 21 ਜੂਨ ਨੂੰ ਹੀ ਇੰਟਰਨੈਸ਼ਨਲ ਯੋਗਾਂ ਦਿਵਸ ਮਨਾਇਆ ਜਾਵੇਗਾ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਦੇ ਅਧੀਨ 25 ਜੂਨ ਨੂੰ ਜਿਲ੍ਹਾ ਪਠਾਨਕੋਟ ਤੋਂ ਸ੍ਰੀ ਨਦੇਂੜ ਸਾਹਿਬ ਜੀ ਦੇ ਦਰਸ਼ਨਾਂ ਲਈ ਸਪੈਸਲ ਰੇਲ ਗੱਡੀ ਚਲਾਈ ਜਾ ਰਹੀ ਹੈ। ਉਨ੍ਹਾ ਦੱਸਿਆ ਕਿ ਧਾਰਮਿਕ ਯਾਤਰਾ ਤੇ ਜਾਣ ਲਈ ਇਕ ਫਾਰਮ ਭਰ ਕੇ ਆਪਣੇ ਵਿਧਾਨ ਸਭਾ ਹਲਕੇ ਦੇ ਵਿਧਾਇਕ ਕੋਲੋ ਤਸਦੀਕ ਕਰਵਾਉਣਾ ਹੋਵੇਗਾ , ਵਿਧਾਇਕ ਤੋਂ ਫਾਰਮ ਤਸਦੀਕ ਕਰਵਾਉਣ ਤੋਂ ਬਾਅਦ ਸਰਕਾਰੀ ਹਸਪਤਾਲ ਵਿੱਖੇ ਮੈਡੀਕਲ ਕਰਵਾ ਕੇ ਫਾਰਮ ਐਸ.ਡੀ.ਐਮ. ਦਫਤਰ ਵਿਖੇ ਜਮਾਂ ਕਰਵਾਉਣਾ ਹੋਵੇਗਾ। ਉਨ੍ਹਾਂ ਦੱਸਿਆ ਕਿ ਦੂਰ ਦਰਾਜ ਤੋਂ ਯਾਤਰਾ ਵਿੱਚ ਜਾਣ ਵਾਲੇ ਸਰਧਾਲੂਆਂ ਦੇ ਲਈ ਬੱਸਾਂ ਦੀ ਵੀ ਵਿਵਸਥਾ ਕੀਤੀ ਜਾਵੇਗੀ, ਤਾਂ ਜੋ ਯਾਤਰਾ ਤੇ ਜਾਣ ਵਾਲੇ ਲੋਕਾਂ ਨੂੰ ਕਿਸੇ ਪ੍ਰਕਾਰ ਦੀ ਪਰੇਸਾਨੀ ਦਾ ਸਾਹਮਣਾ ਨਾ ਕਰਨਾ ਪਵੇ। ਇਸ ਮੋਕੇ ਤੇ ਉਨ੍ਹਾਂ ਨੇ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ  ਸਪੈਸਲ ਰੇਲ ਗੱਡੀ ਦੇ ਲਈ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀਆਂ ਡਿਊਟੀਆਂ ਲਗਾਈਆਂ।

Check Also

ਆਸ਼ੀਰਵਾਦ ਡੇ ਬੋਰਡਿੰਗ ਸਕੂਲ ਦੀ ਵਿਦਿਆਰਥਣ ਗੁਰਪ੍ਰੀਤ ਕੌਰ ਦਾ ਸਨਮਾਨ

ਸੰਗਰੂਰ, 8 ਜੁਲਾਈ (ਜਗਸੀਰ ਲੌਂਗੋਵਾਲ) – ਆਸ਼ੀਰਵਾਦ ਡੇ ਬੋਰਡਿੰਗ ਸੀਨੀਅਰ ਸੈਕੰਡਰੀ ਸਕੂਲ ਝਾੜੋਂ ਦੀ ਵਿਦਿਆਰਥਣ …

Leave a Reply