Wednesday, September 30, 2026

ਗੁਰਮਤਿ ਵਿਚਾਰ ਤੇ ਕੀਰਤਨ ਸਮਾਗਮ ਅੱਜ ਸ਼ਾਮ

ਬਠਿੰਡਾ, 20 ਜੂਨ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਸ਼ਹਿਰ ਦੇ ਇਤਿਹਾਸਕ ਗੁਰਦੁਆਰਾ ਸਾਹਿਬ ਕਿਲ੍ਹਾ ਮੁਬਾਰਕ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਚਰਨ ਛੋਹ ਪ੍ਰਾਪਤ ਅਸਥਾਨ ‘ਤੇ ਉਨ੍ਹਾਂ ਦੀ ਆਮਦ ਅਤੇ ਮੀਰੀ ਪੀਰੀ ਦੇ ਮਾਲਕ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਦੀ ਖੁਸ਼ੀ ਵਿਚ ਗੁਰਮਤਿ ਵਿਚਾਰ ਤੇ ਕੀਰਤਨ ਸਮਾਗਮ ਭਾਈ ਘਨੱਈਆ ਜੀ ਸੇਵਕ ਦਲ, ਸਹਿਯੋਗੀ ਧਾਰਮਿਕ ਜਥੇਬੰਦੀਆਂ, ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਇਲਾਕੇ ਦੀਆਂ ਸੰਗਤਾਂ ਵਲੋਂ ਅੱਜ 21 ਜੂਨ ਦਿਨ ਮੰਗਲਵਾਰ ਦੀ ਸ਼ਾਮ 7 ਵਜੇ ਤੋਂ ਰਾਤ 10 ਵਜੇ ਤੱਕ ਕਰਵਾਇਆ ਜਾ ਰਿਹਾ ਹੈ। ਇਸ ਧਾਰਮਿਕ ਸਮਾਗਮ ਵਿਚ ਪੁੱਜ ਰਹੇ ਭਾਈ ਹਰਕ੍ਰਿਸ਼ਨ ਸਿੰਘ ਹਜ਼ੂਰੀ ਰਾਗੀ ਜੱਥਾ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ, ਗੌਹਰ-ਏ-ਮਸਕੀਨ ਕਥਾ ਵਾਚਕ ਭਾਈ ਰਣਜੀਤ ਸਿੰਘ ਲੁਿਧਆਣਾ ਅਤੇ ਭਾਈ ਕੰਵਲਪ੍ਰੀਤ ਸਿੰਘ ਰਾਗੀ ਜੱਥਾ ਗੁਰਦੁਆਰਾ ਸਾਹਿਬ ਕਿਲ੍ਰਾ ਮੁਬਾਰਕ ਵਲੋਂ ਗੁਰਮਤਿ ਵਿਚਾਰ ਅਤੇ ਗੁਰਬਾਣੀ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕਰਨਗੇ।ਇਸ ਮੌਕੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਜਾਵੇਗਾ।

Check Also

ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ

ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …

Leave a Reply