Tuesday, June 30, 2026

ਅਰਥ ਅਤੇ ਅੰਕੜਾ ਕੰਟਰੈਕਟ ਕਰਮਚਾਰੀਆਂ ਵਲੋਂ ਵਿੱਤ ਮੰਤਰੀ ਦੀ ਕੋਠੀ ਅੱਗੇ ਆਤਮਦਾਹ ਦਾ ਫੈਸਲਾ

ਸੰਦੌੜ, 20 ਜੂਨ (ਹਰਮਿੰਦਰ ਸਿੰਘ ਭੱਟ) – ਪਿੰਡ ਕੁਠਾਲਾ ਵਿਖੇ ਅਰਥ ਅਤੇ ਅੰਕੜਾ ਕੰਟਰੈਕਟ ਕਰਮਚਾਰੀ ਯੂਨੀਅਨ ਦੀ ਹੋਈ ਮੀਟਿੰਗ ਨੂੰ ਬੋਲਦੇ ਹੋਏ ਮੀਤ ਪ੍ਰਧਾਨ ਪਰਵਿੰਦਰ ਸਿੰਘ ਅਨੁਸਾਰ ਉਨ੍ਹਾਂ ਦਾ ਕੰਟਰੈਕਟ 31 ਮਈ ਨੂੰ ਪੂਰਾ ਹੋ ਚੁੱਕਾ ਹੈ ਜਦਕਿ ਸਰਕਾਰ ਵੱਲੋਂ ਹਾਲੇ ਤੱਕ ਅੱਗੇ ਕੰਟਰੈਕਟ ਵਧਾਇਆ ਨਹੀਂ ਗਿਆ ਜਿਸ ਕਾਰਣ ਕਰਮਚਾਰੀ ਖੱਜਲ ਖੁਆਰ ਹੋ ਰਹੇ ਹਨ।ਉਨ੍ਹਾਂ ਕਿਹਾ ਕਿ ਕੰਟਰੈਕਟ ਵਧਾਉਣ ਨੂੰ ਲੈਕੇ ਕਰਮਚਾਰੀ ਚੰਡੀਗੜ੍ਹ ਅਤੇ ਸੰਗਰੂਰ ਗੇੜੇ ਮਾਰ ਮਾਰ ਥੱਕ ਚੁੱਕੇ ਹਨ।ਮੁੱਖ ਪ੍ਰਬੰਦਕੀ ਇੰਦਰਜੀਤ ਸਿੰਘ ਨੇ ਮੁੱਖ ਮੰਤਰੀ ਪ੍ਰਕਾਸ ਸਿੰਘ ਬਾਦਲ ਤੋਂ ਮੰਗ ਕੀਤੀ ਕਿ ਉਹ ਇਸ ਮਸਲੇ ਵਿਚ ਖੁਦ ਦਖਲ ਦੇ ਕੇ ਉਨ੍ਹਾਂ ਨੂੰ ਬੇਘਰ ਹੋਣ ਤੋਂ ਬਚਾਉਣ।ਉਨ੍ਹਾਂ ਦੱਸਿਆ ਕਿ ਭਾਵੇਂ ਕਿ ਵਿੱਤ ਮੰਤਰੀ ਨੇ 21 ਜੂਨ ਨੂੰ ਸਬੰਧਿਤ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਮਸਲੇ ਨੂੰ ਹੱਲ ਕਰਨ ਦੀ ਹਾਮੀ ਭਰੀ ਹੈ ਇਸ ਦੇ ਬਾਵਜੂਦ ਜੇਕਰ ਉਨ੍ਹਾਂ ਦਾ ਮਸਲਾ ਹੱਲ ਨਾ ਹੋਇਆ ਤਾਂ ਉਹ 22 ਜੂਨ ਨੂੰ ਵਿੱਤ ਮੰਤਰੀ ਦੀ ਸੰਗਰੂਰ ਕੋਠੀ ਅੱਗੇ ਆਤਮਦਾਹ ਕਰਨਗੇ।ਇਸ ਮੀਟਿੰਗ ਵਿਚ ਅਮਰਪਾਲ ਸੰਗਰੂਰ, ਅਮਨਦੀਪ ਕੌਰ ਕੁਠਾਲਾ, ਅਮਨਿੰਦਰ ਸਿੰਘ, ਸਵਰਨਜੀਤ ਸਿੰਘ ਅਤੇ ਗੁਰਮੇਲ ਸਿੰਘ ਆਦਿ ਹਾਜਰ ਸਨ।

Check Also

ਸਿਹਤ ਵਿਭਾਗ ਵੱਲੋਂ ਪਲਸ ਪੋਲੀਓ ਮੁਹਿੰਮ ਦੀ ਸ਼ੁਰੂੂਆਤ

ਨੰਨ੍ਹੇ ਬੱਚਿਆਂ ਨੂੰ ਪੋਲੀਓ ਦੀਆਂ ਬੂੰਦਾਂ ਪਿਲਾ ਕੇ ਕੀਤਾ ਆਗਾਜ਼ ਅੰਮ੍ਰਿਤਸਰ, 28 ਜੂਨ (ਜਗਦੀਪ ਸਿੰਘ) …

Leave a Reply