Wednesday, April 29, 2026

ਗੁਰੂ ਤੇਗ ਬਹਾਦਰ ਖਾਲਸਾ ਕਾਲਜ ਵਿਚ ਵੀ 50 ਫੀਸਦੀ ਸੀਟਾਂ ਸਿੱਖ ਬੱਚਿਆਂ ਲਈ ਰਾਖਵੀਆਂ

jaswinder singh jolly (1)

ਨਵੀਂ ਦਿੱਲੀ, 20 ਜੂਨ (ਪੰਜਾਬ ਪੋਸਟ ਬਿਊਰੋ) – ਦਿੱਲੀ ਹਾਈ ਕੋਰਟ ਨੇ ਅੱਜ ਗੁਰੂ ਤੇਗ ਬਹਾਦਰ ਖਾਲਸਾ ਕਾਲਜ ਵਿਚ ਸਿੱਖ ਬੱਚਿਆਂ ਲਈ 50 ਫੀਸਦੀ ਸੀਟਾਂ ਤੇ ਦਾਖਿਲੇ ਦਾ ਰਾਹ ਪੱਧਰਾ ਕਰ ਦਿੱਤਾ ਹੈ। ਜਸਟਿਸ ਜੀ.ਐਸ. ਸਿਸਤਾਨੀ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਏ.ਐਸ. ਚੰਡੌਕ ਅਤੇ ਸਟੈਡਿੰਗ ਕਾਉਂਸਿਲ ਜਸਮੀਤ ਸਿੰਘ ਦੀਆਂ ਦਲੀਲਾਂ ਸੁਣਨ ਉਪਰੰਤ ਕਾਲਜ ਵਿਚ 2011 ਤੋਂ ਘਟਗਿਣਤੀ ਅਦਾਰੇ ਵੱਜੋਂ ਦਾਖਿਲਾ ਕਰਨ ਤੇ ਲਗੀ ਰੋਕ ਨੂੰ ਹਟਾਉਣ ਦਾ ਫੈਸਲਾ ਸੁਣਾਇਆ।ਕਮੇਟੀ ਦੇ ਕਾਨੂੰਨੀ ਵਿਭਾਗ ਦੇ ਮੁਖੀ ਜਸਵਿੰਦਰ ਸਿੰਘ ਜੌਲੀ ਨੇ ਅੱਜ ਦੇ ਹਾਈਕੋਰਟ ਦੇ ਫੈਸਲੇ ਨੂੰ ਕਾਲਜ ਵਿਚ ਦਾਖਿਲਾ ਲੈਣ ਦੇ ਇੱਛੁਕ ਸਿੱਖ ਬੱਚਿਆਂ ਦੀ ਉਮੀਦਾਂ ਦੇ ਪ੍ਰਵਾਨ ਚੜਨ ਵੱਜੋਂ ਪਰਿਭਾਸ਼ਿਤ ਕੀਤਾ ਹੈ।ਜੌਲੀ ਨੇ ਦੱਸਿਆ ਕਿ ਦਿੱਲੀ ਕਮੇਟੀ ਨੇ ਲੰਬੀ ਕਾਨੂੰਨੀ ਲੜਾਈ ਤੋਂ ਬਾਅਦ ਦਿੱਲੀ ਯੂਨੀਵਰਸਿਟੀ ਤੋਂ ਮਾਨਤਾ ਪ੍ਰਾਪਤ ਆਪਣੇ ਚਾਰੋ ਕਾਲਜਾਂ ਵਿਚ ਹੁਣ 50 ਫੀਸਦੀ ਸਿੱਖ ਬੱਚਿਆਂ ਲਈ ਸੀਟਾਂ ਦਾਖਿਲੇ ਸਮੇਂ ਰਾਖਵੀਂ ਰੱਖਣ ਵਿਚ ਕਾਮਯਾਬੀ ਪ੍ਰਾਪਤ ਕਰ ਲਈ ਹੈ।ਜੌਲੀ ਨੇ ਅੱਜ ਦੇ ਫੈਸਲੇ ਨੂੰ ਦਿੱਲੀ ਕਮੇਟੀ ਦੀ ਵੱਡੀ ਜਿੱਤ ਵੀ ਕਰਾਰ ਦਿੱਤਾ।

Check Also

ਦੁਬਈ ਦੇ ਵੱਡੇ ਦਿਲ ਵਾਲੇ ਸਰਦਾਰ ਨੇ ਜਾਰਜੀਆ ਹਾਦਸੇ `ਚ ਮਰਨ ਵਾਲਿਆਂ ਦੇ ਪਰਿਵਾਰਾਂ ਦੀ ਫ਼ੜੀ ਬਾਂਹ

ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬਤ ਦਾ ਭਲਾ ਚੈਰੀਟੇਬਲ …

Leave a Reply