ਪਠਾਨਕੋਟ, 20 ਜੂਨ (ਪੰਜਾਬ ਪੋਸਟ ਬਿਊਰੋ) – 21 ਜੂਨ ਨੂੰ ਜਿਲ੍ਹਾ ਪਠਾਨਕੋਟ ਵਿੱਚ ਜਿਲ੍ਹਾ ਪੱਧਰੀ ਦੂਸਰਾ ਇੰਟਰਨੈਸਨਲ ਯੋਗਾ ਦਿਵਸ ਏ.ਬੀ. ਕਾਲਜ ਪਠਾਨਕੋਟ ਦੀ ਗਰਾਉਂਡ ਵਿਖੇ ਸਵੇਰੇ 6.55 ਤੋਂ 7.45 ਤੱਕ ਮਨਾਇਆ ਜਾ ਰਿਹਾ ਹੈ।ਇਹ ਪ੍ਰਗਟਾਵਾ ਮਾਨਯੋਗ ਡਿਪਟੀ ਕਮਿਸ਼ਨਰ ਪਠਾਨਕੋਟ ਸ਼੍ਰੀ ਅਮਿਤ ਕੁਮਾਰ ਜੀ ਨੇ ਕੀਤਾ।ਉਨ੍ਹਾਂ ਦੱਸਿਆ ਕਿ ਜਿਲ੍ਹਾ ਪੱਧਰੀ ਯੋਗਾ ਦਿਵਸ ਦੀ ਸਾਰੀਆਂ ਤਿਆਰੀਆਂ ਪੂਰੀਆਂ ਕਰ ਲਈਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਯੋਗਾ ਦਿਵਸ ਦੇ ਦਿਨ ਜਿਲ੍ਹੇ ਦੇ ਸਾਰੇ ਸਰਕਾਰੀ ਅਧਿਕਾਰੀ, ਚਾਰ ਸਕੂਲਾਂ ਦੇ ਐਨ.ਸੀ.ਸੀ. ਦੇ ਵਿਦਿਆਰਥੀ ਅਤੇ ਸਮਾਜ ਸੇਵੀ ਸੰਸਥਾਵਾਂ ਦੇ ਮੈਂਬਰ ਹਿੱਸਾ ਲੈ ਰਹੇ ਹਨ। ਉਨ੍ਹਾਂ ਦੱਸਿਆ ਕਿ ਜਿਲ੍ਹੇ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਅਤੇ ਐਨ.ਸੀ.ਸੀ. ਦੇ ਵਿਦਿਆਰਥੀ ਯੋਗਾ ਦਿਵਸ ਵਿੱਚ ਸਾਮਲ ਹੋਣਗੇ। ਉਨ੍ਹਾਂ ਦੱਸਿਆ ਕਿ ਇਸ ਮੋਕੇ ਤੇ ਸਿਵਲ ਹਸਪਤਾਲ ਵੱਲੋਂ ਇਕ ਖੂਨਦਾਨ ਕੈਂਪ ਵੀ ਲਗਾਇਆ ਜਾਵੇਗਾ। ਉਨ੍ਹਾ ਦੱਸਿਆ ਕਿ ਇਸੇ ਹੀ ਤਰਾਂ ਬਲਾਕ ਪੱਧਰ ਤੇ ਵੀ 21 ਜੂਨ ਨੂੰ ਹੀ ਇੰਟਰਨੈਸ਼ਨਲ ਯੋਗਾਂ ਦਿਵਸ ਮਨਾਇਆ ਜਾਵੇਗਾ।
20 ਜੂਨ ਨੂੰ ਸ੍ਰੀ ਅਸ਼ਵਨੀ ਸਰਮਾ ਨੇ ਵੀ ਏ.ਬੀ. ਕਾਲਜ ਦੀ ਗਰਾਉਂਡ ਵਿੱਚ ਪਹੁੰਚ ਕੇ ਯੋਗਾ ਦਿਵਸ ਦੇ ਸਬੰਧ ਵਿੱਚ ਕੀਤੀਆਂ ਗਈਆਂ ਤਿਆਰੀਆਂ ਦਾ ਜਾਇਜਾ ਲਿਆ ਅਤੇ ਕਿਹਾ ਕਿ ਉਹ ਪਠਾਨਕੋਟ ਦੀ ਜਨਤਾ ਅੱਗੇ ਅਪੀਲ ਕਰਦੇ ਹਨ ਕਿ ਇਸ ਯੋਗਾ ਦਿਵਸ ਵਿੱਚ ਸਾਮਲ ਹੋ ਕੇ ਰਾਸਟਰੀ ਪੱਧਰ ਤੇ ਮਨਾਏ ਜਾ ਰਹੇ ਯੋਗਾ ਦਿਵਸ ਨੂੰ ਸਫਲਤਾ ਪੂਰਵਕ ਨੇਪਰੇ ਚਾੜਨ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …