ਅੰਮ੍ਰਿਤਸਰ, 5 ਫਰਵਰੀ (ਸੁਖਬੀਰ ਸਿੰਘ)- ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਦੇ ਸੰਬੰਧ ਵਿਚ ਅਮਰ ਖਾਲਸਾ ਫਾਊਂਡੇਸ਼ਨ ਪੰਜਾਬ ਵਲੋਂ ਵਿਸ਼ੇਸ਼ ਗਰਮਤਿ ਸਮਾਗਮ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਗਹੋਈ ਮੀਟਿੰਗ ਉਪਰੰਤ ਪ੍ਰਧਾਨ ਅਵਤਾਰ ਸਿੰਘ ਖਾਲਸਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਖਾਲਸਾ ਫਾਊਂਡੇਸਨ ਵਲੋਂ ਐਤਵਾਰ ਨੂੰ ਸੁਲਤਾਨਵਿੰਡ ਰੋਡ ਗੁ: ਰਾਮਗੜ੍ਹੀਆ ਵਿੱਖੇ ਗੁਰਮਿਤ ਸਮਾਗਮ ਕਰਵਾਇਆ ਜਾਵੇਗਾ।ਜਿਸ ਵਿੱਚ ਰਾਗੀ ਸਿੰਘ, ਢਾਡੀ ਤੇ ਕਵੀਸ਼ਰੀ ਜਥਿਆ ਵਲੋਂ ਸੰਗਤਾਂ ਨੁੰ ਹਰਜੱਸ ਸੁਣਾ ਕੇ ਨਿਹਾਲ ਕੀਤਾ ਜਾਵੇਗਾ।ਉਨਾਂ ਕਿਹਾ ਕਿ ਸਮਾਜ ਸੇਵਾ ਤੇ ਕੌਮ ਦੀ ਚੜ੍ਹਦੀ ਕਲਾ ਵਾਸਤੇ ਕਰਵਾਏ ਜਾ ਰਹੇ ਧਾਰਮਿਕ ਕਾਰਜ਼ਾਂ ਵਿੱਚ ਨੋਜਵਾਨਾਂ ਵਲੋਂ ਕਾਫੀ ਸਹਿਯੋਗ ਮਿਲ ਰਿਹਾ ਹੈ ਅਤੇ ਇਹ ਗੁਰਮਿਤ ਸਮਾਗਮ ਨਿਰੰਤਰ ਜਾਰੀ ਰਹਿਣਗੇ। ਇਸ ਮੋਕੇ ਬਾਬਾ ਪਰਮਜੀਤ ਸਿੰਘ ਮੁੱਲੇਚੱਕ, ਸਤਨਾਮ ਸਿੰਘ ਬੋਪਾਰਾਏ, ਅਮਰੀਕ ਸਿੰਘ ਖਹਿਰਾ, ਜਰਨੈਲ ਸਿੰਘ ਹਰੀਪੁਰਾ, ਨਰਿੰਦਰਪਾਲ ਸਿੰਘ, ਸੁਰਜੀਤ ਸਿੰਘ ਸਾਂਧਰਾ ਆਦਿ ਹਾਜ਼ਰ ਸਨ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …