ਬਠਿੰਡਾ, 21ਜੂਨ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਸਵਰਾਜ ਪਾਰਟੀ ਦੇ ਜਿਲ੍ਹਾ ਪ੍ਰਧਾਨ ਗਿਆਨ ਚੰਦ ਬਾਂਸਲ ਨੇ ਅੱਜ ਇਥੇ ਬਿਆਨ ਜਾਰੀ ਕਰਦਿਆਂ ਕਿਹਾ ਕਿ ਦੇਸ਼ ਦੇ ਵਿੱਤ ਮੰਤਰੀ ਵੱਲੋਂ ਆਪਣੇ ਬਠਿੰਡਾ ਦੌਰੇ ਦੌਰਾਨ ਕਰਜ਼ਾ ਮੁਕਤੀ ਲਈ ਬੀਤੇ 26 ਦਿਨਾਂ ਤੋਂ ਪੱਕਾ ਮੋਰਚਾ ਲਗਾਈ ਬੈਠੇ ਕਿਸਾਨਾਂ ਮਜ਼ਦੂਰਾਂ ਦੀਆਂ ਕਰਜ਼ਾ ਮੁਕਤੀ ਮੰਗਾਂ ਨੂੰ ਅਣਗੋਲ੍ਹਿਆ ਕਰਕੇ ਸਭ ਨੂੰ ਮਾਯੂਸ ਕੀਤਾ ਹੈ।ਉਨ੍ਹਾਂ ਕਿਹਾ ਕਿ ਸ਼ਾਂਤਮਈ ਤਰੀਕੇ ਨਾਲ ਜੇਤਲੀ ਨੂੰ ਮੰਗ ਪੱਤਰ ਦੇਣ ਜਾਦੇ ਸੰਘਰਸ਼ਕਾਰੀਆਂ ਨੂੰ ਪੁਲਿਸ ਵੱਲੋਂ ਰਸਤੇ ਵਿਚ ਹੀ ਜਬਰੀ ਹਿਰਾਸਤ ਵਿਚ ਲੈ ਕੇ ਥਾਣਿਆਂ ਵਿਚ ਬੰਦ ਕਰ ਦਿੱਤਾ ਜੋ ਕਿ ਬਹੁਤ ਹੀ ਮੰਦਭਾਗੀ ਗੱਲ ਹੈ, ਕਿਉਕਿ ਲੋਕਤੰਤਰਿਕ ਤਰੀਕੇ ਨਾਲ ਆਪਣੀ ਅਵਾਜ਼ ਬੁਲੰਦ ਕਰਨ ਦਾ ਸਭ ਨੂੰ ਹੱਕ ਹੈ।ਉਨ੍ਹਾਂ ਪੁਲਿਸ ਵਲੋਂ ਬੀਤੇ ਦਿਨ ਮਨਿਸਟਰੀਅਲ ਸਟਾਫ਼ ਅਤੇ ਅਧਿਆਪਕਾਂ’ਤੇ ਕੀਤੇ ਲਾਠੀਚਾਰਜ਼ ਦੀ ਨਿੰਦਾ ਕਰਦਿਆਂ ਕਿਹਾ ਕਿ ਉਹ ਹਰ ਸੰਘਰਸ਼ਕਾਰੀ ਜਥੇਬੰਦੀ ਦੀ ਜੋ ਲੋਕਤੰਤਰਿਕ ਤਰੀਕੇ ਨਾਲ ਆਪਣੀ ਅਵਾਜ਼ ਬੁਲੰਦ ਕਰਦੀ ਹੈ ਦੀ ਹਮਾਇਤ ਕਰਦੇ ਹਨ ਅਤੇ ਇਸੇ ਲੜੀ ਤਹਿਤ ਸਵਰਾਜ ਪਾਰਟੀ ਦੇ ਪੰਜਾਬ ਪ੍ਰਧਾਨ ਪ੍ਰੋ:ਮਨਜੀਤ ਸਿੰਘ ਆਪਣੀਆਂ ਮੰਗਾਂ ਨੂੰ ਲੈ ਕੇ ਸੰਘਰਸ਼ਾਂ ਦੇ ਰਾਹ ‘ਤੇ ਚੱਲ ਰਹੇ ਅਧਿਆਪਕਾਂ, ਕਿਸਾਨਾਂ, ਮੁਲਾਜ਼ਮਾਂ ਦੇ ਧਰਨਿਆਂ ਵਿਚ ਜਾ ਕੇ ਉਨ੍ਹਾਂ ਦੀਆਂ ਮੰਗਾਂ ਅਤੇ ਸਮੱਸਿਆਵਾਂ ਪ੍ਰਤੀ ਉਨ੍ਹਾਂ ਨਾਲ ਵਿਚਾਰ ਵਟਾਂਦਰਾਂ ਕਰ ਰਹੇ ਹਨ ਤਾਂ ਜੋ ਭਵਿੱਖ਼ ਵਿਚ ਉਨ੍ਹਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਉਨ੍ਹਾਂ ਨਾਲ ਕਦਮ ਦਰ ਕਦਮ ਮਿਲਾ ਕੇ ਚੱਲਿਆ ਜਾ ਸਕੇ।ਇਸ ਮੌਕੇ ਉਨ੍ਹਾਂ ਅਧਿਆਪਕਾਂ ਦੀਆਂ ਮੰਗਾਂ ਸਬੰਧੀ ਕਿਹਾ ਕਿ ਇਸ ਲਈ ਗੁਰਮੀਤ ਸਿੰਘ ਪਰਜਾਪਤ ਸੂਬਾ ਸਕੱਤਰ ਦੀ ਡਿਊਟੀ ਵੀ ਲਗਾਈ ਗਈ ਹੈ ਜੋ ਕਿ ਅਧਿਆਪਕ ਜਥੇਬੰਦੀ ਨਾਲ ਸੰਪਰਕ ਬਣਾ ਕੇ ਉਨ੍ਹਾਂ ਨਾਲ ਰਾਬਤਾ ਕਾਇਮ ਕਰ ਰਹੇ ਹਨ ਤਾਂ ਜੋ ਉਨ੍ਹਾਂ ਦੀ ਅਵਾਜ਼ ਅੱਗੇ ਪਹੁੰਚਾਈ ਜਾ ਸਕੇ ਇਸ ਮੌਕੇ ਸਟੇਟ ਕਮੇਟੀ ਮੈਂਬਰ ਹਰਤੇਜ਼ ਸਿੰਘ ਮਹਿਤਾ, ਦਰਸ਼ਨ ਸਿੰਘ ਮੌੜ, ਰਤਨ ਸਿੰਘ ਵੀ ਹਾਜ਼ਰ ਸਨ।
Check Also
ਖਾਲਸਾ ਕਾਲਜ ਵਿਖੇ ‘ਐਨ.ਪੀ.ਟੀ.ਈ.ਐਲ ਜਾਗਰੂਕਤਾ ਵਰਕਸ਼ਾਪ’ ਕਰਵਾਈ ਗਈ
ਅੰਮ੍ਰਿਤਸਰ, 11 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵੱਲੋਂ ਆਈ.ਆਈ.ਟੀ ਕਾਨਪੁਰ ਦੇ ਸਹਿਯੋਗ ਨਾਲ …
Punjab Post Daily Online Newspaper & Print Media