ਫਾਜ਼ਿਲਕਾ, 21 ਜੂਨ (ਵਨੀਤ ਅਰੋੜਾ)- ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਸਿਹਤ ਨੂੰ ਮੁੱਖ ਰੱਖਦਿਆਂ ਸ਼ੁਰੂ ਕੀਤੀ ਗਈ ਭਗਤ ਪੂਰਨ ਸਿੰਘ ਸਿਹਤ ਬੀਮਾ ਯੋਜਨਾ ਦੇ ਹੋਰ ਪ੍ਰਸਾਰ ਲਈ ਸੁਵਿਧਾ ਸੈਂਟਰ ਫਾਜ਼ਿਲਕਾ ਵਿਖੇ ਕਿਓੁਸਕ ਕਾਂਊਟਰ ਸਥਾਪਿਤਾ ਕੀਤਾ ਗਿਆ ਹੈ।ਇਸ ਕਾਂਊਟਰ ਤੇ ਉਨ੍ਹਾਂ ਲੋਕਾਂ ਦੇ ਪਰਿਵਾਰ ਦੇ ਮੈਂਬਰਾਂ ਦੇ ਨਾਮ ਵੀ ਦਰਜ ਕੀਤੇ ਜਾਣਗੇ ਜਿੰਨ੍ਹਾਂ ਦੇ ਭਗਤ ਪੂਰਨ ਸਿੰਘ ਸਿਹਤ ਬੀਮਾ ਯੋਜਨਾ ਤਹਿਤ ਕਾਰਡ ਬਣੇ ਹਨ।ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀ ਅਰਾਵਿੰਦ ਕੁਮਾਰ ਇੱਥੇ ਭਗਤ ਪੂਰਨ ਸਿੰਘ ਸਿਹਤ ਬੀਮਾ ਯੋਜਨਾ ਸਬੰਧੀ ਕੀਤੀ ਗਈ ਮੀਟਿੰਗ ਦੌਰਾਨ ਦਿੱਤੀ।
ਸ਼੍ਰੀ ਅਰਾਵਿੰਦ ਕੁਮਾਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵਪਾਰੀਆਂ, ਕਿਸਾਨਾਂ ਅਤੇ ਨੀਲੇ ਕਾਰਡਧਾਰਕ ਲਾਭਪਾਤਰੀਆਂ ਦੀ ਸਿਹਤ ਸਬੰਧੀ ਭਗਤ ਪੂਰਨ ਸਿੰਘ ਸਿਹਤ ਬੀਮਾ ਯੋਜਨਾ ਦੀ ਸ਼ੁਰੂਆਤ ਕੀਤੀ ਗਈ ਹੈ।ਉਨ੍ਹਾਂ ਕਿਹਾ ਕਿ ਕਾਰਡਾਂ ਨੂੰ ਵੰਡਣ ਦੇ ਕੰਮ ਵਿਚ ਤੇਜੀ ਲਿਆਂਦੀ ਜਾਵੇ ਅਤੇ ਲਾਭਪਾਤਰੀਆਂ ਤੱਕ ਇਹ ਕਾਰਡ ਜਲਦ ਤੋਂ ਜਲਦ ਪਹੁੰਚਾਏ ਜਾਣ। ਉਨ੍ਹਾਂ ਦੱਸਿਆ ਕਿ ਫਾਜ਼ਿਲਕਾ ਦੇ ਸੁਵਿਧਾ ਸੈਂਟਰ ਵਿਚ 13 ਨੰਬਰ ਕਾਂਊਟਰ ਤੇ ਉਹ ਲੋਕ ਆਪਣੇ ਪਰਿਵਾਰ ਦੇ ਮੈਂਬਰਾਂ ਦੇ ਨਾਮ ਸਿਹਤ ਬੀਮਾ ਯੋਜਨਾ ਵਿਚ ਦਰਜ ਕਰਵਾ ਸਕਣਗੇ। ਜਿੰਨ੍ਹਾਂ ਦੇ ਪਰਿਵਾਰ ਦੇ ਮੁਖੀ ਦੇ ਨਾਮ ਤੇ ਕਾਰਡ ਬਣਿਆ ਹੋਇਆ ਹੈ।ਇਸ ਦੇ ਨਾਲ ਹੀ ਕਾਰਡ ਤੇ ਜੇਕਰ ਨਾਮ ਗਲਤ ਹੈ ਤਾਂ ਉਸ ਵਿਅਕਤੀ ਦਾ ਨਾਮ ਵੀ ਦਰੁਸਤ ਹੋਵੇਗਾ। ਉਨ੍ਹਾਂ ਦੱਸਿਆ ਕਿ ਇਸ ਲਈ ਆਧਾਰ ਕਾਰਡ ਦਾ ਹੋਣਾ ਜਰੂਰੀ ਹੈ।ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਆਪਣੇ ਕਾਰਡ ਦੇ ਅਨੁਸਾਰ ਆਪਣੇ ਪਰਿਵਾਰ ਦੇ ਮੈਂਬਰਾਂ ਦੇ ਨਾਮ ਦਰਜ ਕਰਵਾਕੇ ਇਸ ਸਕੀਮ ਦਾ ਵੱਧ ਤੋਂ ਵੱਧ ਲਾਭ ਲੈ ਸਕਦੇ ਹਨ।ਮੀਟਿੰਗ ਵਿਚ ਹਾਜਰ ਅਧਿਕਾਰੀਆਂ ਨੂੰ ਉਨ੍ਹਾਂ ਆਦੇਸ਼ ਦਿੱਤੇ ਕਿ ਉਹ ਜਲਦ ਤੋਂ ਜਲਦ ਭਗਤ ਪੂਰਨ ਸਿੰਘ ਸਿਹਤ ਬੀਮਾ ਯੋਜਨਾ ਦੇ ਲਾਭਪਾਤਰੀਆਂ ਦੇ ਮੋਬਾਇਲ ਨੰਬਰ ਵੀ ਜਮ੍ਹਾਂ ਕਰਵਾਉਣ।
ਮੀਟਿੰਗ ਦੌਰਾਨ ਹੋਰਨਾਂ ਤੋਂ ਇਲਾਵਾ ਐਸ.ਡੀ.ਐਮ.ਫਾਜ਼ਿਲਕਾ ਸ਼੍ਰੀ ਸੁਭਾਸ਼ ਖੱਟਕ, ਐਸ.ਡੀ.ਐਮ ਜਲਾਲਾਬਾਦ ਸ਼੍ਰੀ ਅਵਿਕੇਸ਼ ਗੁਪਤਾ, ਮਾਰਕੀਟ ਕਮੇਟੀ ਦੇ ਸਕੱਤਰ ਸ. ਪ੍ਰੀਤ ਕੰਵਰ ਸਿੰਘ ਬਰਾੜ ਤੋਂ ਇਲਾਵਾ ਹੋਰਨਾਂ ਵਿਭਾਗਾਂ ਦੇ ਅਧਿਕਾਰੀ ਹਾਜਰ ਸਨ।
Check Also
ਯੂ.ਪੀ.ਐਸ.ਸੀ ਦੀ ਪ੍ਰੀਖਿਆ ਪਾਸ ਕਰਨ ਵਾਲੇ ਸਿੱਖ ਵਿਦਿਆਰਥੀਆਂ ਨੂੰ ਜਲਦ ਕੀਤਾ ਜਾਵੇਗਾ ਸਨਮਾਨਿਤ- ਐਡਵੋਕੇਟ ਧਾਮੀ
ਅੰਤ੍ਰਿੰਗ ਕਮੇਟੀ ਨੇ ਇੱਕ-ਇੱਕ ਲੱਖ ਰੁਪਏ ਦੀ ਸਨਮਾਨ ਰਾਸ਼ੀ ਨੂੰ ਦਿੱਤੀ ਪ੍ਰਵਾਨਗੀ ਅੰਮ੍ਰਿਤਸਰ, 26 ਅਪ੍ਰੈਲ …
Punjab Post Daily Online Newspaper & Print Media