ਫ਼ਾਜ਼ਿਲਕਾ, 21 ਜੂਨ (ਵਨੀਤ ਅਰੋੜਾ)- ਅੰਤਰ-ਰਾਸ਼ਟਰੀ ਯੋਗਾ ਦਿਵਸ ਮੌਕੇ ਜ਼ਿਲ੍ਹਾ ਪੱਧਰੀ ਸਮਾਗਮ ਅੱਜ ਇੱਥੋਂ ਦੇ ਸਿਟੀ ਗਾਰਡਨ ਪੈਲੇਸ ਵਿਚ ਆਯੋਜਿਤ ਕੀਤਾ ਗਿਆ। ਜ਼ਿਲ੍ਹਾ ਪੱਧਰੀ ਯੋਗ ਦਿਵਸ ਦਾ ਸਮਾਗਮ ਸਰਵ ਧਰਮ ਯੋਗ ਸਾਧਨਾ ਕੇਂਦਰ ਰਜ਼ਿ ਫਾਜ਼ਿਲਕਾ ਦੇ ਸਹਿਯੋਗ ਨਾਲ ਕਰਵਾਇਆ ਗਿਆ।ਇਸ ਸਮਾਗਮ ਵਿਚ ਜ਼ਿਲ੍ਹਾ ਪੁਲਿਸ ਮੁਖੀ ਸ਼੍ਰੀ ਨਰਿੰਦਰ ਭਾਰਗਵ, ਵਧੀਕ ਡਿਪਟੀ ਕਮਿਸ਼ਨਰ ਜਨਰਲ ਸ. ਚਰਨਦੇਵ ਸਿੰਘ ਮਾਨ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ਼੍ਰੀ ਅਰਵਿੰਦਰ ਕੁਮਾਰ, ਐਸ.ਡੀ.ਐਮ.ਫਾਜ਼ਿਲਕਾ ਸ਼੍ਰੀ ਸੁਭਾਸ਼ ਖੱਟਕ ਆਦਿ ਵਿਸ਼ੇਸ਼ ਤੌਰ ਤੇ ਹਾਜਰ ਸਨ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ. ਮਾਨ ਨੇ ਕਿਹਾ ਕਿ ਯੋਗ ਸਾਡੀ ਸਰੀਰਕ, ਮਾਨਸਿਕ ਅਤੇ ਅਧਿਆਤਮਕ ਤੰਦਰੁਸਤੀ ਦਾ ਪ੍ਰਤੀਕ ਹੈ।ਅੱਜ ਦੀ ਭੱਜ ਦੌੜ ਦੀ ਜ਼ਿੰਦਗੀ ਵਿੱਚ ਯੋਗ ਸਾਨੂੰ ਸ਼ਾਂਤੀ ਅਤੇ ਤਣਾਅ ਮੁਕਤ ਜੀਵਨ ਬਤੀਤ ਕਰਨ ਦਾ ਮਾਰਗ ਵੀ ਸਿਖਾਉਂਦਾ ਹੈ।ਉਨ੍ਹਾਂ ਕਿਹਾ ਕਿ ਯੋਗ ਨੂੰ ਅਪਣਾ ਕੇ ਅਸੀਂ ਸਿਹਤਯਾਬੀ ਦੇ ਨਾਲ-ਨਾਲ ਆਰਥਿਕ ਤੌਰ ‘ਤੇ ਵੀ ਮਜ਼ਬੂਤ ਹੋ ਸਕਦੇ ਹਾਂ, ਕਿਉਂਕਿ ਯੋਗ ਨੂੰ ਅਪਣਾਉਣ ਨਾਲ ਦਵਾਈਆਂ ‘ਤੇ ਵੱਡੀ ਪੱਧਰ ‘ਤੇ ਹੋਣ ਵਾਲੇ ਖਰਚੇ ਤੋਂ ਬਚਿਆ ਜਾ ਸਕਦਾ ਹੈ।ਉਨ੍ਹਾਂ ਕਿਹਾ ਕਿ ਜੇਕਰ ਅੱਜ ਅਸੀਂ ਯੋਗ ਨੂੰ ਨਿਯਮਤ ਰੂਪ ਨਾਲ ਅਪਣਾ ਲਈਏ ਤਾਂ ਸਮਾਜ ਵਿੱਚ ਆਪਸੀ ਸਦਭਾਵਨਾ ਤੇ ਨੈਤਿਕ ਕਦਰਾਂ ਕੀਮਤਾਂ ਵਿੱਚ ਵੀ ਵਾਧਾ ਕੀਤਾ ਜਾ ਸਕਦਾ ਹੈ। ਇਸ ਤੋਂ ਪਹਿਲਾਂ ਸਮਾਗਮ ਦੀ ਸ਼ੁਰੂਆਤ ਉਨ੍ਹਾਂ ਵੱਲੋਂ ਦੇਸ਼ ਦੇ ਪ੍ਰਧਾਨ ਮੰਤਰੀ ਮਾਨਯੋਗ ਸ਼੍ਰੀ ਨਰਿੰਦਰ ਮੋਦੀ ਜੀ ਦਾ ਸੰਦੇਸ਼ ਪੜ੍ਹ ਕੇ ਸੁਣਾਇਆ ਗਿਆ। ਇਸ ਮੌਕੇ ਨਗਰ ਕੌਂਸਲ ਦੇ ਪ੍ਰਧਾਨ ਸ਼੍ਰੀ ਰਾਕੇਸ਼ ਧੂੜੀਆ ਵੱਲੋਂ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਜ਼ਿਲ੍ਹਾ ਪੱਧਰੀ ਯੋਗ ਸਮਾਗਮ ਵਿਚ ਸ਼ਿਰਕਤ ਕਰਨ ਲਈ ਧੰਨਵਾਦ ਕੀਤਾ।
ਸਮਾਗਮ ਦੀ ਸਮਾਪਤੀ ਸਮੂਹ ਹਾਜਰੀਨ ਵੱਲੋਂ ਸਕੰਲਪ ਲੈ ਕੇ ਕੀਤੀ ਗਈ ਕਿ ਉਹ ਨਿਯਮਤ ਰੂਪ ਵਿਚ ਹਰ ਰੋਜ ਯੋਗ ਕਰਕੇ ਕਰਨਗੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸਿਵਲ ਸਰਜਨ ਡਾ. ਜਗਪਾਲ ਸਿੰਘ ਬਾਸੀ, ਜ਼ਿਲ੍ਹਾ ਸਿੱਖਿਆ ਅਧਿਕਾਰੀ ਸੈਕੰਡਰੀ ਡਾ. ਸੁਖਬੀਰ ਸਿੰਘ ਬੱਲ, ਜ਼ਿਲ੍ਹਾ ਸਿੱਖਿਆ ਅਧਿਕਾਰੀ ਐਲੀਮੈਂਟਰੀ ਸ਼z ਹਰੀ ਚੰਦ ਕੰਬੋਜ, ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਸ਼੍ਰੀ ਨਰੇਸ਼ ਸਚਦੇਵਾ, ਸ਼੍ਰੋਮਣੀ ਅਕਾਲੀ ਦਲ ਦਿਹਾਤੀ ਦੇ ਜ਼ਿਲ੍ਹਾ ਪ੍ਰਧਾਨ ਸ. ਗੁਰਪਾਲ ਸਿੰਘ ਗਰੇਵਾਲ, ਭਾਰਤੀ ਜਨਤਾ ਪਾਰਟੀ ਦੇ ਯੂਥ ਦੇ ਜ਼ਿਲ੍ਹਾ ਪ੍ਰਧਾਨ ਡਾ. ਵਿਨੋਦ ਜਾਂਗਿੜ ਤੋਂ ਇਲਾਵਾ ਹੋਰ ਪੰਤਜਲੀ ਯੋਗ ਸਮੰਤੀ, ਭਾਰਤ ਵਿਕਾਸ ਪ੍ਰੀਸ਼ਦ ਦੇ ਪਤਵੰਤੇ ਅਤੇ ਜ਼ਿਲ੍ਹਾ ਵਾਸੀ ਹਾਜਰ ਸਨ।
Check Also
ਯੂ.ਪੀ.ਐਸ.ਸੀ ਦੀ ਪ੍ਰੀਖਿਆ ਪਾਸ ਕਰਨ ਵਾਲੇ ਸਿੱਖ ਵਿਦਿਆਰਥੀਆਂ ਨੂੰ ਜਲਦ ਕੀਤਾ ਜਾਵੇਗਾ ਸਨਮਾਨਿਤ- ਐਡਵੋਕੇਟ ਧਾਮੀ
ਅੰਤ੍ਰਿੰਗ ਕਮੇਟੀ ਨੇ ਇੱਕ-ਇੱਕ ਲੱਖ ਰੁਪਏ ਦੀ ਸਨਮਾਨ ਰਾਸ਼ੀ ਨੂੰ ਦਿੱਤੀ ਪ੍ਰਵਾਨਗੀ ਅੰਮ੍ਰਿਤਸਰ, 26 ਅਪ੍ਰੈਲ …
Punjab Post Daily Online Newspaper & Print Media