Tuesday, November 24, 2026

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਗਿਆ

ਅਧਿਕਾਰੀਆਂ, ਕਰਮਚਾਰੀਆਂ ਤੇ ਵਿਦਿਆਰਥੀਆਂ ਨੇ ਕੀਤਾ ਯੋਗ

PPN2006201615ਅੰਮ੍ਰਿਤਸਰ, 21 ਜੂਨ (ਸੁਖਬੀਰ ਖੁਰਮਣੀਆ) ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਪ੍ਰੋ. ਸ਼ਰਨਜੀਤ ਸਿੰਘ ਢਿੱਲੋਂ, ਰਜਿਸਟਰਾਰ ਦੀ ਅਗਵਾਈ ਹੇਠ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਗਿਆ। ਇਸ ਹਿਤ ਯੂਨੀਵਰਸਿਟੀ ਵਿਖੇ ਇਕ ਵਿਸ਼ੇਸ਼ ਯੋਗ ਕੈਂਪ ਦਾ ਆਯੋਜਨ ਕੀਤਾ ਗਿਆ। ਸਪੋਰਟਸ ਵਿਭਾਗ ਵੱਲੋਂ ਕੈਂਪਸ ਖੇਡ ਮੈਦਾਨ ਵਿਖੇ ਕਰਵਾਏ ਗਏ ਇਸ ਕੈਂਪ ਵਿਚ 250 ਯੂਨੀਵਰਸਿਟੀ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਅਤੇ ਵਿਦਿਆਰਥੀਆਂ ਨੇ ਹਿੱਸਾ ਲਿਆ। ਇਹ ਕੈਂਪ ਯੋਗ ਮਾਹਿਰ ਅਚਾਰਿਆ ਰਾਜ ਕੁਮਾਰ ਦੀ ਨਿਗਰਾਨੀ ਹੇਠ ਕਰਵਾਇਆ ਗਿਆ।
ਪ੍ਰੋ. ਢਿੱਲੋਂ ਨੇ ਇਸ ਮੌਕੇ ਕਿਹਾ ਕਿ ਯੋਗ ਦੀ ਮਹੱਤਤਾ ਦਸਦੇ ਹੋਏ ਵਿਦਿਆਰਥੀਆਂ ਨੂੰ ਮਨ ਅਤੇ ਤਨ ਸਵੱਛ ਕਰਨ ਲਈ ਆਪਣੇ ਵਿਚ ਜੀਵਨ ਵਿਚ ਯੋਗ ਨੂੰ ਅਪਨਾਉਣ ਲਈ ਕਿਹਾ। ਉਨ੍ਹਾਂ ਕਿਹਾ ਕਿ ਇਹ ਸਾਡੀ ਭਾਰਤੀ ਪਰੰਪਰਾ ਦਾ ਅਮੀਰ ਹਿੱਸਾ ਹੈ ਅਤੇ ਅਜੋਕੇ ਭੱਜ ਦੌੜ ਦੇ ਮਾਹੌਲ ਤੋਂ ਸਾਨੂੰ ਤਣਾਅ ਮੁਕਤ ਕਰਦਾ ਹੈ। ਯੋਗ ਨਾਲ ਸਾਡੇ ਸਰੀਰ ਦੀ ਨਿਰੋਗਤਾ ਦੇ ਨਾਲ-ਨਾਲ ਸਾਡੀ ਆਤਮਾ ਵੀ ਨਿਰਮਲ ਹੁੰਦੀ ਹੈ ਅਤੇ ਕਾਰਜ ਕਰਨ ਦੀ ਸਮਰੱਥਾ ਵਿਚ ਵਾਧਾ ਹੁੰਦਾ ਹੈ।
ਇਸ ਕੈਂਪ ਦਾ ਪ੍ਰਬੰਧ ਯੂਨੀਵਰਸਿਟੀ ਦੇ ਖੇਡ ਵਿਭਾਗ ਵੱਲੋਂ ਖੇਡ ਮੈਦਾਨ ਵਿਚ ਕਰਵਾਇਆ ਗਿਆ। ਡਾ. ਐਚ.ਐਸ. ਰੰਧਾਵਾ, ਡਿਪਟੀ ਡਾਇਰੈਕਟਰ (ਖੇਡਾਂ) ਨੇ ਕਿਹਾ ਕਿ ਪ੍ਹੜਾਈ ਦੇ ਨਾਲ-ਨਾਲ ਵਿਦਿਆਰਥੀਆਂ ਨੂੰ ਖੇਡਾਂ ਅਤੇ ਯੋਗਾ ਨੂੰ ਵੀ ਅਪਨਾਉਣਾ ਚਾਹੀਦਾ ਹੈ।
ਇਸ ਤੋਂ ਇਲਾਵਾ ਯੂਨੀਵਰਸਿਟੀ ਕਾਲਜ ਵੇਰਕਾ ਵੱਲੋਂ ਵੀ ਇਸ ਦਿਨ ਨੂੰ ਮਨਾਉਣ ਲਈ ਵਿਸ਼ੇਸ਼ ਸਮਾਗਮ ਦਾ ਆਯੋਜਨ ਐਨ.ਐਸ.ਐਸ. ਵਿਭਾਗ ਦੇ ਵਿਦਿਆਰਥੀਆਂ ਵੱਲੋਂ ਕੀਤਾ ਗਿਆ।ਕਾਲਜ ਦੇ ਪ੍ਰਿੰਸੀਪਲ, ਪ੍ਰੋ. ਹਰੀਸ਼ ਸ਼ਰਮਾ ਤੋਂ ਇਲਾਵਾ ਕਾਲਜ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਭਾਗ ਲਿਆ। ਐਨ.ਐਸ.ਐਸ. ਕੋਆਰਡੀਨੇਟਰ ਡਾ. ਰੁਪਿੰਦਰ ਕੌਰ ਨੇ ਧੰਨਵਾਦ ਦਾ ਮਤਾ ਪੇਸ਼ ਕੀਤਾ।

Check Also

ਪੱਤਰਕਾਰ ਅਮਰਜੀਤ ਸਿੰਘ ਭਾਟੀਆ ਨਮਿਤ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ ਅੱਜ 25 ਨਵੰਬਰ ਨੂੰ

ਅੰਮ੍ਰਿਤਸਰ, 24 ਨਵੰਬਰ (ਜਗਦੀਪ ਸਿੰਘ ਸੱਗੂ) – ਉਘੇ ਆਜ਼ਾਦੀ ਘੁਲਾਟੀਏ ਅਤੇ ਪੰਜਾਬੀ ਕਵੀ ਸਵ. ਵੀਰ …

Leave a Reply