ਪਠਾਨਕੋਟ, 21 ਜੂਨ (ਪੰਜਾਬ ਪੋਸਟ ਬਿਊਰੋ)- ਸਥਾਨਿਕ ਏ.ਬੀ. ਕਾਲਜ ਦੀ ਗਰਾਊਂਡ ਵਿਖੇ ਆਰਯੂਵੈਦਿਕ ਵਿਭਾਗ ਪੰਜਾਬ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ, 7 ਐਨ.ਸੀ.ਸੀ. ਬਟਾਲੀਅਨ ਪੰਜਾਬ ਅਤੇ ਵੱਖ ਵੱਖ ਸਵੈ ਸੇਵੀ ਜੱਥੇਬੰਦੀਆਂ ਦੇ ਸਹਿਯੋਗ ਨਾਲ ਦੂਸਰਾ ਅੰਤਰ ਰਾਸ਼ਟਰੀ ਯੋਗ ਦਿਵਸ ਮੌਕੇ ਜ਼ਿਲ੍ਹਾ ਪੱਧਰੀ ਯੋਗਾ ਕੈਂਪ ਆਯੋਜਿਤ ਕੀਤਾ ਗਿਆ। ਜਿਸ ਵਿੱਚ ਸ੍ਰੀਮਤੀ ਸੀਮਾ ਕੁਮਾਰੀ ਮੁੱਖ ਸੰਸਦੀ ਸਕੱਤਰ , ਸ਼੍ਰੀ ਅਸ਼ਵਨੀ ਸ਼ਰਮਾ ਵਿਧਾਇਕ ਹਲਕਾ ਪਠਾਨਕੋਟ ਅਤੇ ਸ੍ਰੀ ਅਮਿਤ ਕੁਮਾਰ ਡਿਪਟੀ ਕਮਿਸ਼ਨਰ ਵਿਸ਼ੇਸ਼ ਤੋਰ ਤੇ ਸਾਮਲ ਹੋਏ। ਹੋਰਨਾਂ ਤੋਂ ਇਲਾਵਾ ਸਰਵਸ਼੍ਰੀ ਗੁਲਨੀਤ ਸਿੰਘ ਖੁਰਾਨਾ ਐਸ.ਪੀ. , ਸੁਰਿੰਦਰ ਸਿੰਘ ਵਧੀਕ ਡਿਪਟੀ ਕਮਿਸ਼ਨਰ ਜਨਰਲ ਕਮ ਕਮਿਸ਼ਨਰ ਨਗਰ ਨਿਗਮ, ਅਮਿਤ ਮਹਾਜਨ ਐਸ.ਡੀ.ਐਮ. ਪਠਾਨਕੋਟ, ਅਨਿਲ ਰਾਮਪਾਲ ਜ਼ਿਲ੍ਹਾ ਪ੍ਰਧਾਨ ਭਾਜਪਾ, ਸਤੀਸ਼ ਮਹਾਜਨ ਚੇਅਰਮੈਨ ਜਿਲ੍ਹਾ ਯੋਜਨਾ ਕਮੇਟੀ, ਪਾਲ ਸਿੰਘ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਡਾ. ਨਰੇਸ਼ ਕਾਂਸਰਾ ਸਿਵਲ ਸਰਜਨ ਪਠਾਨਕੋਟ, ਡਾ. ਭੁਪਿੰਦਰ ਸਿੰਘ ਐਸ.ਐਮ.ਓ., ਡਾ. ਮੋਹਨ ਲਾਲ ਅੱਤਰੀ, ਡਾ. ਵਿਜੈ ਸਰਮਾ ਜਿਲ੍ਹਾ ਆਰਯੂਵੈਦਿਕ ਅਫਸਰ, ਦਰਸ਼ਨ ਲਾਲ ਖਜ਼ਾਨਾ ਅਫ਼ਸਰ, ਸੁਭਾਸ ਭਾਰਦਵਾਯ ਤਹਿਸੀਲਦਾਰ, ਡਾ. ਤਰਸੇਮ ਸਿੰਘ ਡੀ.ਐਚ.ਓ., ਪ੍ਰਿੰਸੀਪਲ ਦਿਨੇਸ ਸ਼ਰਮਾ, ਪ੍ਰਿੰਸੀਪਲ ਸਮਰਿੰਦਰ ਸ਼ਰਮਾ, ਵਿਪਨ ਕੁਮਾਰ ਚੇਅਰਮੈਨ ਮਾਰਕੀਟ ਕਮੇਟੀ, ਮੰਜੂ ਗੁਪਤਾ, ਰਾਕੇਸ਼ ਸ਼ਰਮਾ,ਕੈਪਟਨ ਲਖਵਿੰਦਰ ਸਿੰਘ , ਕੈਪਟਨ ਸਮਸੇਰ ਸਿੰਘ,ਸੰਜੀਵ ਸਰਮਾ ਪ੍ਰਧਾਨ ਭਾਰਤ ਵਿਕਾਸ ਪਰੀਸਦ ਛਤਵਾਲ, ਡਾ. ਮੰਨੂ ਸਰਮਾ ਸਕੱਤਰ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ, ਵੱਖ ਵੱਖ ਸਵੈ ਸੇਵੀ ਜੱਥੇਬੰਦੀਆਂ ਦੇ ਨੁੰਮਾਇਦੇ, ਪੱਤਵੰਤੇ ਸ਼ਹਿਰੀ ਅਤੇ ਆਮ ਲੋਕ ਭਾਰੀ ਗਿਣਤੀ ਵਿੱਚ ਹਾਜ਼ਰ ਸਨ।
ਇਸ ਯੋਗਾ ਕੈਂਪ ਦੀ ਸ਼ੁਰੂਆਤ ਵਿੱਚ ਮਾਸਟਰ ਟ੍ਰੇਨਰ ਪਵਨ ਮਿਨਹਾਸ, ਅਕਸੈਦੀਪ ਸਿੰਘ ਅਤੇ ਹੋਰ ਮਾਸਟਰ ਟ੍ਰੇਨਰਾਂ ਨੇ ਯੋਗਾ ਕੈਂਪ ਵਿੱਚ ਹਿੱਸਾ ਲੈਣ ਵਾਲਿਆਂ ਨੂੰ ਯੋਗ ਅਭਿਆਸ ਅਤੇ ਯੋਗਾ ਦੇ ਵੱਖ ਵੱਖ ਤਰ੍ਹਾਂ ਦੇ ਆਸਨ ਕਰਵਾਏ ਅਤੇ ਯੋਗਾ ਦੀ ਮਹੱਤਤਾ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ।
ਸ਼੍ਰੀ ਅਸ਼ਵਨੀ ਸ਼ਰਮਾ ਵਿਧਾਇਕ ਹਲਕਾ ਪਠਾਨਕੋਟ ਨੇ ਇਸ ਮੌਕੇ ਦੱਸਿਆ ਕਿ ਯੋਗਾ ਕਰਨ ਨਾਲ ਜਿੱਥੇ ਵਿਅਕਤੀ ਦੀ ਬੁੱਧੀ ਅਤੇ ਮਾਨਸਿਕਤਾ ਦਾ ਵਿਕਾਸ ਹੁੰਦਾ ਹੈ, ਉੱਥੇ ਸਰੀਰਿਕ ਰੋਗਾਂ ਤੋਂ ਵੀ ਮੁਕਤੀ ਮਿਲਦੀ ਹੈ ਅਤੇ ਵਿਅਕਤੀ ਤੰਦਰੁਸਤ ਰਹਿੰਦਾ ਹੈ।ਉਨ੍ਹਾਂ ਕਿਹਾ ਕਿ ਭਾਰਤ ਦੇ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਦੇ ਉਪਰਾਲਿਆਂ ਸਕਦਾ ਯੋਗ ਨੂੰ ਵਿਸ਼ਵ ਪੱਧਰ ‘ਤੇ ਮਾਨਤਾ ਪ੍ਰਾਪਤ ਹੋਈ ਅਤੇ ਅੱਜ ਸਾਰਾ ਵਿਸ਼ਵ ਦੂਸਰਾ ਯੋਗ ਦਿਵਸ ਮਨਾ ਰਿਹਾ ਹੈ। ਉਨ੍ਹਾਂ ਕਿਹਾ ਕਿ ਯੋਗਾ ਕਰਨ ਨਾਲ ਜਿੱਥੇ ਲੋਕ ਸਰੀਰਿਕ ਪੱਖੋਂ ਸਿਹਤਮੰਦ ਹੋਣਗੇ, ਉੱਥੇ ਮਾਨਸਿਕ ਤਣਾਅ ਵੀ ਘੱਟਣਗੇ। ਉਨ੍ਹਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਮਿਲ ਕੇ ਇਹ ਦਿਨ ਮਨਾਉਣੇ ਚਾਹੀਦੇ ਹਨ।
ਡਿਪਟੀ ਕਮਿਸ਼ਨਰ ਨੇ ਇਸ ਮੌਕੇ ਕਿਹਾ ਕਿ ਹਰ ਵਿਅਕਤੀ ਨੂੰ ਸਮਾਂ ਕੱਢ ਕੇ ਹਰ ਰੋਜ਼ ਸਵੇਰੇ ਯੋਗਾ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਯੋਗਾ ਸਾਡੇ ਮਾਨਸਿਕ ਅਤੇ ਸਰੀਰਿਕ ਰੋਗਾਂ ਨੂੰ ਦੂਰ ਕਰਦਾ ਹੈ। ਉਨ੍ਹਾਂ ਕਿਹਾ ਕਿ ਯੋਗ ਦੀਆਂ ਵੱਖ ਵੱਖ ਵਿੱਧੀਆਂ ਅਪਨਾਉਣ ਨਾਲ ਸਾਡਾ ਸਰੀਰ ਅਰੋਗ ਰਹਿੰਦਾ ਹੈ ਅਤੇ ਚਿਹਰੇ ਦੀ ਚਮਕ ਵੀ ਵੱਧਦੀ ਹੈ। ਉਨ੍ਹਾਂ ਦੱਸਿਆ ਕਿ ਅੱਜ ਜ਼ਿਲ੍ਹੇ ਅੰਦਰ ਵੱਖ ਵੱਖ ਥਾਵਾਂ ‘ਤੇ ਅੰਤਰ ਰਾਸ਼ਟਰੀ ਯੋਗ ਦਿਵਸ ਮਨਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਜਿਲ੍ਹਾ ਪੱਧਰੀ ਯੋਗ ਦਿਵਸ ਦੇ ਸਮਾਗਮ ਮੋਕੇ ਇਸ ਕਾਲਜ ਵਿੱਚ ਇਕ ਖੂਨਦਾਨ ਕੈਂਪ ਵੀ ਲਗਾਇਆ ਗਿਆ ਹੈ। ਇਸ ਮੋਕੇ ਤੇ ਯੋਗਾ ਕਰਨ ਵਾਲਿਆਂ ਅਤੇ ਖੂਨਦਾਨੀਆਂ ਨੂੰ ਰਿਫਰੈਸਮੈਂਟ ਵੀ ਦਿੱਤੀ ਗਈ।
Check Also
ਯੂ.ਪੀ.ਐਸ.ਸੀ ਦੀ ਪ੍ਰੀਖਿਆ ਪਾਸ ਕਰਨ ਵਾਲੇ ਸਿੱਖ ਵਿਦਿਆਰਥੀਆਂ ਨੂੰ ਜਲਦ ਕੀਤਾ ਜਾਵੇਗਾ ਸਨਮਾਨਿਤ- ਐਡਵੋਕੇਟ ਧਾਮੀ
ਅੰਤ੍ਰਿੰਗ ਕਮੇਟੀ ਨੇ ਇੱਕ-ਇੱਕ ਲੱਖ ਰੁਪਏ ਦੀ ਸਨਮਾਨ ਰਾਸ਼ੀ ਨੂੰ ਦਿੱਤੀ ਪ੍ਰਵਾਨਗੀ ਅੰਮ੍ਰਿਤਸਰ, 26 ਅਪ੍ਰੈਲ …
Punjab Post Daily Online Newspaper & Print Media