ਪਠਾਨਕੋਟ, 21 ਜੂਨ (ਪੰਜਾਬ ਪੋਸਟ ਬਿਊਰੋ)- ਪੰਜਾਬ ਸਰਕਾਰ ਵੱਲੋਂ ਬਣਾਇਆ ਗਿਆ ਰਣਜੀਤ ਸਾਗਰ ਡੈਮ ਬਿਜਲੀ ਉਤਪਾਦਨ ਅਤੇ ਸਿੰਚਾਈ ਦੇ ਖੇਤਰ ਵਿੱਚ ਵੱਡਮੁਲਾ ਯੋਗਦਾਨ ਪਾ ਰਿਹਾ ਹੈ ਅਤੇ ਇਸ ਡੈਮ ਨੇ ਮਹੀਨਾ ਮਈ, 2016 ਦੌਰਾਨ 71.41 ਮਿਲੀਅਨ ਯੂਨਿਟ ਬਿਜਲੀ ਦਾ ਉਤਪਾਦਨ ਕਰਕੇ 4.55 ਰੁਪਏ ਪ੍ਰਤੀ ਯੂਨਿਟ ਦੇ ਹਿਸਾਬ ਨਾਲ 32.49 ਕਰੋੜ ਰੁਪਏ ਦੀ ਬਿਜਲੀ ਪੈਦਾ ਕੀਤੀ ਹੈ। ਇਹ ਜਾਣਕਾਰੀ ਰਣਜੀਤ ਸਾਗਰ ਡੈਮ ਦੇ ਇੱਕ ਬੁਲਾਰੇ ਨੇ ਦਿੰਦਿਆ ਦੱਸਿਆ ਕਿ ਰਣਜੀਤ ਸਾਗਰ ਡੈਮ ਨੇ 12 ਅਗਸਤ, 2000 ਤੋਂ 31 ਮਾਰਚ, 2010 ਤੱਕ 13280.79 ਮਿਲੀਅਨ ਯੂਨਿਟ ਬਿਜਲੀ ਦਾ ਉਤਪਾਦਨ ਕੀਤਾ ਹੈ ਅਤੇ 3 ਰੁਪਏ ਪ੍ਰਤੀ ਯੂਨਿਟ ਦੇ ਹਿਸਾਬ ਨਾਲ 3984.24 ਕਰੋੜ ਰੁਪਏ ਦੀ ਬਿਜਲੀ ਪੈਦਾ ਕੀਤੀ ਹੈ। ਉਨ੍ਹਾਂ ਦੱਸਿਆ ਕਿ 1 ਅਪ੍ਰੈਲ, 2010 ਤੋਂ 31 ਮਈ, 2016 ਤੱਕ ਰਣਜੀਤ ਸਾਗਰ ਡੈਮ ਨੇ 10628.15 ਮਿਲੀਅਨ ਯੂਨਿਟ ਬਿਜਲੀ ਦਾ ਉਤਪਾਦਨ ਕਰਕੇ 4.55 ਰੁਪਏ ਪ੍ਰਤੀ ਯੂਨਿਟ ਦੇ ਹਿਸਾਬ ਨਾਲ 4835.81 ਕਰੋੜ ਰੁਪਏ ਕਮਾਏ ਹਨ। ਉਨ੍ਹਾਂ ਦੱਸਿਆ ਕਿ ਇਸ ਡੈਮ ਨੇ 12 ਅਗਸਤ, 2000 ਤੋਂ 31 ਮਈ, 2016 ਤੱਕ 23908.94 ਮਿਲੀਅਨ ਯੂਨਿਟ ਬਿਜਲੀ ਦੀ ਪੈਦਾ ਕਰਕੇ 8820.05 ਕਰੋੜ ਰੁਪਏ ਦੀ ਕਮਾਈ ਕੀਤੀ ਹੈ।
ਰਣਜੀਤ ਸਾਗਰ ਡੈਮ ਦੇ ਬੁਲਾਰੇ ਨੇ ਅੱਗੇ ਦੱਸਿਆ ਕਿ ਡੈਮ ਦੀ ਝੀਲ ਦਾ ਲੈਵਲ 1 ਮਈ, 2016 ਨੂੰ 498.34 ਮੀਟਰ ਸੀ, ਜੋ 6.05 ਮੀਟਰ ਵੱਧ ਕੇ 1 ਜੂਨ, 2016 ਨੂੰ 504.39 ਮੀਟਰ ਹੋ ਗਿਆ ਹੈ। ਉਨ੍ਹਾਂ ਦੱਸਿਆ ਕਿ ਇਹ ਡੈਮ ਜਿੱਥੇ ਲੋਕਾਂ ਦੀ ਸਹੂਲਤ ਲਈ ਬਿਜਲੀ ਪੈਦਾ ਕਰ ਰਿਹਾ ਹੈ, ਉੱਥੇ ਕਿਸਾਨਾਂ ਨੂੰ ਖੇਤੀ ਲਈ ਸਿੰਚਾਈ ਸਹੂਲਤਾਂ ਵੀ ਮੁਹਈਆ ਕਰ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਇਹ ਡੈਮ ਮੱਛੀ ਪਾਲਣ ਦੇ ਖੇਤਰ ਵਿੱਚ ਵੀ ਵੱਡਮੁਲਾ ਯੋਗਦਾਨ ਪਾ ਰਿਹਾ ਹੈ।
Check Also
ਯੂ.ਪੀ.ਐਸ.ਸੀ ਦੀ ਪ੍ਰੀਖਿਆ ਪਾਸ ਕਰਨ ਵਾਲੇ ਸਿੱਖ ਵਿਦਿਆਰਥੀਆਂ ਨੂੰ ਜਲਦ ਕੀਤਾ ਜਾਵੇਗਾ ਸਨਮਾਨਿਤ- ਐਡਵੋਕੇਟ ਧਾਮੀ
ਅੰਤ੍ਰਿੰਗ ਕਮੇਟੀ ਨੇ ਇੱਕ-ਇੱਕ ਲੱਖ ਰੁਪਏ ਦੀ ਸਨਮਾਨ ਰਾਸ਼ੀ ਨੂੰ ਦਿੱਤੀ ਪ੍ਰਵਾਨਗੀ ਅੰਮ੍ਰਿਤਸਰ, 26 ਅਪ੍ਰੈਲ …
Punjab Post Daily Online Newspaper & Print Media