Friday, May 1, 2026

ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਸਕੂਲ ਜੀ. ਟੀ. ਰੋਡ ਵਿਖੇ ਕੌਮਾਂਤਰੀ ਯੋਗ ਦਿਵਸ ਮਨਾਇਆ

PPN2006201624ਅੰੰਮ੍ਰਿਤਸਰ, 21 ਜੂਨ (ਜਗਦੀਪ ਸਿੰਘ ਸੱਗੂ) – ਚੀਫ਼ ਖ਼ਾਲਸਾ ਦੀਵਾਨ ਚੈਰੀਟਬੇਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ. ਟੀ. ਰੋਡ ਵਿਖੇ ਅੱਜ ਕੌਮਾਂਤਰੀ ਯੋਗ ਦਿਵਸ ਮਨਾਇਆ ਗਿਆ, ਜਿਸ ਵਿੱਚ ਸਕੂਲ ਦੇ ਮੈਂਬਰ ਇੰਚਾਰਜ ਸz. ਹਰਮਿੰਦਰ ਸਿੰਘ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਯੋਗ ਦਿਵਸ ਦਾ ਆਰੰਭ ਸਕੂਲ ਸ਼ਬਦ ਨਾਲ ਕੀਤਾ ਗਿਆ।ਸਕੂਲ ਦੇ ਖੇਡ ਇੰਚਾਰਜ ਸ਼੍ਰੀਮਤੀ ਅੰਮ੍ਰਿਤਪਾਲ ਕੌਰ ਨੇ ਮੁੱਖ ਮਹਿਮਾਨ ਦਾ ਸੁਆਗਤ ਕੀਤਾ ਅਤੇ ਜੀ ਆਇਆਂ ਕਿਹਾ।ਉਨ੍ਹਾਂ ਯੋਗ ਦੇ ਮਹੱਤਵ ‘ਤੇ ਚਾਨਣਾ ਪਾਉਂਦੇ ਹੋਏ ਦੱਸਿਆ ਕਿ ਯੋਗ ਦਾ ਮਨੁੱਖੀbਜ਼ਿੰਦਗੀ ਵਿਚ ਕੀ ਮਹੱਤਵ ਹੈ।ਉਹਨਾਂ ਨੇ ਯੋਗ ਦੇ ਲਾਭ ਦਸਦੇ ਹੋਏ ਕਿਹਾ ਕਿ ਅੱਜ ਦੇ ਯਗ ਵਿੱਚ ਮਨੁਖ ਨੂੰ ਤਨਾਓ ਮੁਕਤ ਕਰਨ ਵਿਚ ਯੋਗ ਮਦਦ ਕਰਦਾ ਹੈ।ਇਹ ਚੰਗੀ ਸਿਹਤ ਪ੍ਰਦਾਨ ਕਰਦਾ ਹੈ, ਕੁਦਰਤ ਨਾਲ ਮਿਲਾਪ ਕਰਾਉਂਦਾ ਹੈ ਅਤੇ ਉਤਮ ਜੀਵਨ ਸ਼ੈਲੀ ਪ੍ਰਦਾਨ ਕਰਦਾ ਹੈ।ਅ’ਜ ਦੇ ਪ੍ਰੋਗਰਾਮ ਵਿੱਚ ਸਕੂਲ ਦੇ ਲਗਭਗ 200 ਵਿਦਿਆਰਥੀਆਂ ਨੇ ਭਾਗ ਲੈ ਕੇ ਯੋਗ ਦੇ ਵੱਖੁਵੱਖ ਆਸਨ, ਪ੍ਰਾਣਾਯਾਮ, ਕਪਾਲਭਾਤੀ ਆਦਿ ਦਾ ਅਭਿਆਸ ਕੀਤਾ।ਪ੍ਰੋਗਰਾਮ ਦੇ ਅੰਤ ਵਿੱਚ ਮੁੱਖ ਮਹਿਮਾਨ ਸ. ਹਰਮਿੰਦਰ ਸਿੰਘ ਨੂੰ ਸਕੂਲ ਦੀ ਮੁੱਖ ਅਧਿਆਪਕਾ ਸ਼੍ਰੀਮਤੀ ਰੇਣੂ ਆਹੂਜਾ, ਸ਼੍ਰੀਮਤੀ ਨਿਸ਼ਚਿੰਤ ਕੌਰ ਅਤੇ ਖੇਡ ਇੰਚਾਰਜ ਸ਼੍ਰੀਮਤੀ ਅੰਮ੍ਰਿਤਪਾਲ ਕੌਰ ਵੱਲੋਂ  ਸਨਮਾਨਿਤ ਕੀਤਾ ਗਿਆ।ਮੁੱਖ ਮਹਿਮਾਨ ਹਰਮਿੰਦਰ ਸਿੰਘ ਨੇ ਬੱਚਿਆਂ ਨੂੰ ਸ਼ੁਰੂ ਤੋਂ ਹੀ ਜ਼ਿੰਦਗੀ ਵਿੱਚ ਯੋਗ ਅਪਨਾਉਣ ਲਈ ਕਿਹਾ ਤਾਂ ਜੋ ਉਹ ਸਾਰੀ ਉਮਰ ਅਰੋਗ ਰਹਿ ਸਕਣ।ਇਸ ਮੌਕੇ ਅਧਿਆਪਕ, ਖੇਡ ਵਿਭਾਗ ਦੇ ਡੀ.ਪੀ., ਕੋਚ ਅਤੇ ਵਿਦਿਆਰਥੀ ਹਾਜ਼ਰ ਸਨ।ਪ੍ਰੋਗਰਾਮ ਦੀ ਸਮਾਪਤੀ ਰਾਸ਼ਟਰੀ ਗਾਨ ਨਾਲ ਕੀਤੀ ਗਈ ।

Check Also

ਈ.ਟੀ.ਓ ਵਲੋਂ ਹਲਕਾ ਜੰਡਿਆਲਾ ਗੁਰੂ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੀ ਚੌਥੀ ਬੱਸ ਰਵਾਨਾ

ਅੰਮ੍ਰਿਤਸਰ, 26 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਅਤੇ ਹਲਕਾ ਜੰਡਿਆਲਾ ਗੁਰੂ …

Leave a Reply