Monday, November 23, 2026

ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾਉਣ ਲਈ ਜਥਾ ਪਾਕਿਸਤਾਨ ਰਵਾਨਾ

PPN2006201625

ਅੰਮ੍ਰਿਤਸਰ, 21 ਜੂਨ (ਗੁਰਪ੍ਰੀਤ ਸਿੰਘ)- ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ 177 ਵੀਂ ਬਰਸੀ ਗੁਰਦੁਆਰਾ ਸ੍ਰੀ ਡੇਹਰਾ ਸਾਹਿਬ ਲਾਹੌਰ ਵਿਖੇ ਮਨਾਉਣ ਅਤੇ ਹੋਰ ਇਤਿਹਾਸਕ ਗੁਰਧਾਮਾਂ ਦੇ ਦਰਸ਼ਨ ਕਰਨ ਲਈ ਸ. ਗੁਰਮੀਤ ਸਿੰਘ ਬੂਹ ਪਾਰਟੀ ਲੀਡਰ ਤੇ  ਬਲਦੇਵ ਸਿੰਘ ਐਮ ਏ ਡਿਪਟੀ ਪਾਰਟੀ ਲੀਡਰ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਗਵਾਈ ਵਿੱਚ 319 ਸਿ’ਖ ਸ਼ਰਧਾਲੂਆਂ ਦਾ ਜਥਾ ਜੈਕਾਰਿਆਂ ਦੀ ਗੂੰਜ ਵਿੱਚ 21 ਜੂਨ ਨੂੰ ਤੇਜਾ ਸਿੰਘ ਸਮੁੰਚਰੀ ਹਾਲ ਦਫ਼ਤਰ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਪਾਕਿਸਤਾਨ ਲਈ ਰਵਾਨਾ ਕਰ ਦਿੱਤਾ ਗਿਆ। ਜਨਰਲ ਪ੍ਰਬੰਧਕ ਵਜੋਂ  ਕਰਮਬੀਰ ਸਿੰਘ ਇੰਚਾਰਜ ਸੈਕਸ਼ਨ (87) ਅਤੇ ਹੋਰ ਸਟਾਫ਼ ਵੀ ਨਾਲ ਗਿਆ ਹੈ। ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਹ ਜਥਾ  ਹਰਚਰਨ ਸਿੰਘ ਮੁੱਖ ਸਕੱਤਰ ਨੇ ਜੈਕਾਰਿਆਂ ਦੀ ਗੂੰਜ ਨਾਲ ਰਵਾਨਾ ਕੀਤਾ।
ਪ੍ਰੈਸ ਨਾਲ ਗੱਲਬਾਤ ਦੌਰਾਨ  ਗੁਰਮੀਤ ਸਿੰਘ ਬੂਹ ਪਾਰਟੀ ਲੀਡਰ ਤੇ  ਬਲਦੇਵ ਸਿੰਘ ਐਮ ਏ ਡਿਪਟੀ ਪਾਰਟੀ ਲੀਡਰ ਮੈਂਬਰ ਸ਼ੋ੍ਰਮਣੀ ਕਮੇਟੀ ਨੇ ਕਿਹਾ ਕਿ ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਦੇ ਸਬੰਧ ਵਿੱਚ ਮਾਣਯੋਗ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਾਨੂੰ ਬਤੌਰ ਪਾਰਟੀ ਲੀਡਰ ਤੇ ਡਿਪਟੀ ਪਾਰਟੀ ਲੀਡਰ ਵਜੋਂ ਜਾਣ ਲਈ ਸੇਵਾ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਇਹ ਜਥਾ ਪਹਿਲਾਂ ਸ੍ਰੀ ਨਨਕਾਣਾ ਸਾਹਿਬ ਵਿਖੇ ਪੁੱਜੇਗਾ ਤੇ ਫੇਰ ਵੱਖੁਵੱਖ ਗੁਰਧਾਮਾਂ ਦੇ ਦਰਸ਼ਨ ਦੀਦਾਰੇ ਕਰਨ ਉਪਰੰਤ ੨੯ ਜੂਨ ਨੂੰ ਡੇਹਰਾ ਸਾਹਿਬ ਲਾਹੌਰ ਵਿਖੇ ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾ ਕੇ ੩੦ ਜੂਨ ਨੂੰ ਵਾਪਸ ਭਾਰਤ ਪਰਤ ਆਵੇਗਾ। ਉਨ੍ਹਾਂ ਕਿਹਾ ਕਿ ਪਾਕਿਸਤਾਨ ਦੇ ਗੁਰਦੁਆਰਿਆਂ ਦੇ ਪ੍ਰਬੰਧਵਿੱਚ ਸੁਧਾਰ ਲਿਆਉਣ, ਗੁਰੂ ਸਾਹਿਬਾਨ ਤੇ ਹੋਰ ਇਤਿਹਾਸਕ ਦਿਹਾੜਿਆਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਪ੍ਰਸਤੀ ਹੇਠ ਨਾਨਕਸ਼ਾਹੀ ਕੈਲੰਡਰ ਅਨੁਸਾਰ ਮਨਾਉਣ ਅਤੇ ਪਾਕਿਸਤਾਨ ਵਿੱਚ ਰਹਿਣ ਵਾਲੇ ਸਿੱਖਾਂ ਦੀ ਜਾਨ ਮਾਲ ਦੀ ਰਾਖੀ ਲਈ ਪਾਕਿਸਤਾਨੀ ਸਰਕਾਰ ਅਤੇ ਪਾਕਿਸਤਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਨਾਲ ਗੱਲਬਾਤ ਕੀਤੀ ਜਾਵੇਗੀ।
ਹਰਚਰਨ  ਸਿੰਘ ਮੁੱਖ ਸਕੱਤਰ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਿਹਾ ਕਿ ਸ਼ੋ੍ਰਮਣੀ ਕਮੇਟੀ ਵੱਲੋਂ ਸ਼ਰਧਾਲੂਆਂ ਦੇ ਵੀਜ਼ੇ ਲੱਗਣ ਲਈ ੩੪੩ ਨਾਵਾਂ ਦੀ ਸੂਚੀ ਕੇਂਦਰ ਸਰਕਾਰ ਤੇ ਪਾਕਿਸਤਾਨ ਅੰਬੈਸੀ ਨੂੰ ਭੇਜੀ ਗਈ ਸੀ, ਜਿਸ ਵਿੱਚੋਂ ੨੪ ਸ਼ਰਧਾਲੂਆਂ ਦੇ ਨਾਮ ਕੇਂਦਰ ਸਰਕਾਰ ਤੇ ਪਾਕਿਸਤਾਨ ਅੰਬੈਸੀ ਵੱਲੋਂ ਕੱਟ ਦਿੱਤੇ ਗਏ ਹਨ ਅਤੇ ੩੧੯ ਸ਼ਰਧਾਲੂਆਂ ਦਾ ਹੀ ਵੀਜ਼ਾ ਲੱਗਾ ਹੈ। ਉਨ੍ਹਾਂ ਕਿਹਾ ਕਿ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਲਈ ਵੱਧ ਤੋਂ ਵੱਧ ਵੀਜ਼ੇ ਮਿਲਣੇ ਚਾਹੀਦੇ ਹਨ ਤਾਂ ਜੋ ਸੰਗਤਾਂ ਪਾਕਿਸਤਾਨ ਰਹਿ ਗਏ ਆਪਣੇ ਜਾਨ ਤੋਂ ਪਿਆਰੇ ਮੁਕੱਦਸ ਅਸਥਾਨਾਂ ਦੇ ਦਰਸ਼ਨ ਦੀਦਾਰ ਕਰ ਸਕਣ।
ਉਨ੍ਹਾਂ ਕਿਹਾ ਕਿ ਇਹ ਜਥਾ ਅੱਜ ੨੧ ਜੂਨ ਨੂੰ ਤੇਜਾ ਸਿੰਘ ਸਮੁੰਦਰੀ ਹਾਲ (ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ) ਸ੍ਰੀ ਅੰਮ੍ਰਿਤਸਰ ਤੋਂ ਪੰਥਕ ਰਵਾਇਤਾਂ ਅਨੁਸਾਰ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ  ਗੁਰਮੀਤ ਸਿੰਘ ਬੂਹ ਤੇ ਬਲਦੇਵ ਸਿੰਘ ਐਮ ਏ ਮੈਂਬਰ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਗਵਾਈ ਵਿੱਚ ਰਵਾਨਾ ਕਰ ਦਿੱਤਾ ਗਿਆ ਹੈ, ਜਿੱਥੇ ੨੨ ਜੂਨ ਨੂੰ ਠਹਿਰਾ ਕਰਨ ਉਪਰੰਤ ਸ਼ਰਧਾਲੂਆਂ ਦਾ ਇਹ ਜਥਾ ੨੩ ਜੂਨ ੨੦੧੬ ਨੂੰ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਤੋਂ ਗੁਰਦੁਆਰਾ ਸੱਚਾ ਸੌਦਾ  (ਮੰਡੀ ਚੂਹੜਕਾਨਾ ਸ਼ੇਖੂਪੁਰਾ) ਦਰਸ਼ਨ ਕਰਨ ਉਪਰੰਤ ਸ਼ਾਮ ਨੂੰ ਵਾਪਸ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਰਤ ਆਵੇਗਾ। ੨੪ ਜੂਨ ਨੂੰ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਤੋਂ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਲਈ ਰਵਾਨਾ ਹੋਵੇਗਾ ਅਤੇ ੨੫ ਜੂਨ ਨੂੰ ਉਕਤ ਸਥਾਨ ਪੁਰ ਰਹਿਣ ਉਪਰੰਤ ੨੬ ਜੂਨ ਨੂੰ ਗੁਰਦੁਆਰਾ ਸ੍ਰੀ ਡੇਹਰਾ ਸਾਹਿਬ ਲਾਹੌਰ ਪੁੱਜੇਗਾ ਤੇ ਇਥੇ ਹੀ ੨੭ ਜੂਨ ਨੂੰ ਵਿਸ਼ਰਾਮ ਕਰੇਗਾ। ੨੮ ਜੂਨ ਨੂੰ ਗੁਰਦੁਆਰਾ ਸ੍ਰੀ ਡੇਹਰਾ ਸਾਹਿਬ ਲਾਹੌਰ ਤੋਂ ਰਵਾਨਾ ਹੋ ਕੇ ਵੱਖ ਵੱਖ ਇਤਿਹਾਸਕ ਅਸਥਾਨਾਂ ਦੇ ਦਰਸ਼ਨ ਕਰਨ ਉਪਰੰਤ ਵਾਪਸ ਡੇਹਰਾ ਸਾਹਿਬ ਪਰਤ ਆਵੇਗਾ। ੨੯ ਜੂਨ ਨੂੰ ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾਉਣ ਉਪਰੰਤ ੩੦ ਜੂਨ ਨੂੰ ਗੁਰਦੁਆਰਾ ਸ੍ਰੀ ਡੇਹਰਾ ਸਾਹਿਬ ਲਾਹੌਰ ਤੋਂ ਵਾਪਸ ਭਾਰਤ ਪਰਤ ਆਵੇਗਾ।
ਇਸ ਮੌਕੇ  ਬਲਵਿੰਦਰ ਸਿੰਘ ਜੌੜਾਸਿੰਘਾ,  ਬਿਜੈ ਸਿੰਘ ਵਧੀਕ ਸਕੱਤਰ, ਪ੍ਰਮਜੀਤ ਸਿੰਘ ਨਿਜੀ ਸਹਾਇਕ,  ਕੁਲਵਿੰਦਰ ਸਿੰਘ ਰਮਦਾਸ, ਬਲਵਿੰਦਰ ਸਿੰਘ ਕਾਹਲਵਾਂ ਮੀਤ ਸਕੱਤਰ ਤੇ ਮਹਿੰਦਰ ਸਿੰਘ ਮੀਤ ਸਕੱਤਰ, ਇੰਦਰ ਮੋਹਣ ਸਿੰਘ ‘ਅਨਜਾਣ’ ਇੰਚਾਰਜ ਪਬਲੀਸਿਟੀ, ਹਰਜਿੰਦਰ ਸਿੰਘ ਸੁਪ੍ਰਿੰਟੈਂਡੈਂਟ, ਮਲਕੀਤ ਸਿੰਘ ਬਹਿੜਵਾਲ ਸਹਾਇਕ ਸੁਪ੍ਰਿੰਟੈਂਡੈਂਟ, ਕਰਨਜੀਤ ਸਿੰਘ, ਗੁਰਵਿੰਦਰ ਸਿੰਘ ਠਰੂ, ਬਲਵਿੰਦਰ ਸਿੰਘ ਖੈਰਾਬਾਦ, ਬਲਜਿੰਦਰ ਸਿੰਘ ਬੱਦੋਵਾਲ ਸੁਪਰਵਾਈਜ਼ਰ ਸ਼ੋ੍ਰਮਣੀ ਕਮੇਟੀ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਸਮੁੱਚਾ ਸਟਾਫ਼ ਹਾਜ਼ਰ ਸੀ।

Check Also

ਜਥੇਦਾਰ ਗੜਗੱਜ ਦੀ ਅਗਵਾਈ ‘ਚ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ

ਅੰਮ੍ਰਿਤਸਰ, 22 ਨਵੰਬਰ (ਗੁਰਪ੍ਰੀਤ ਸਿੰਘ) – ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਵਿਖੇ ਸ੍ਰੀ ਗੁਰੂ ਨਾਨਕ …

Leave a Reply