ਅੰਮ੍ਰਿਤਸਰ, 21 ਜੂਨ (ਗੁਰਪ੍ਰੀਤ ਸਿੰਘ)- ਸਿੱਖ ਰਾਜ ਦੇ ਉਸਰੱਈਏ, ਮਹਾਨ ਜਰਨੈਲ ਬਾਬਾ ਬੰਦਾ ਸਿੰਘ ਜੀ ਬਹਾਦਰ, ਬਾਬਾ ਅਜੈ ਸਿੰਘ ਤੇ ਹੋਰ ਸ਼ਹੀਦਾਂ ਨੂੰ ਸਮਰਪਿਤ 300 ਸਾਲਾ ਸ਼ਹੀਦੀ ਸਮਾਗਮ ਦੇ ਸਬੰਧ ਵਿੱਚ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ, ਨਾਂਦੇੜ ਦੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਹਜ਼ੂਰ ਸਾਹਿਬ ਤੋਂ ਦਿੱਲੀ ਤੱਕ ਜਾਣ ਵਾਲੇ ਨਗਰ ਕੀਰਤਨ ਦੇ ਅੰਮ੍ਰਿਤਸਰ ਪੁੱਜਣ ‘ਤੇ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਕਮੇਟੀ ਵੱਲੋਂ ਜੀ ਆਇਆਂ ਕਹਿੰਦਿਆਂ ਨਿੱਘਾ ਸਵਾਗਤ ਕੀਤਾ ਗਿਆ ੨੦ ਜੂਨ ਨੂੰ ਅੰਮ੍ਰਿਤਸਰ ਰੇਲਵੇ ਸਟੇਸ਼ਨ ‘ਤੇ ਇਸ ਨਗਰ ਕੀਰਤਨ ਦੇ ਪੁੱਜਣ ‘ਤੇ ਸ਼ੋ੍ਰਮਣੀ ਕਮੇਟੀ ਦੇ ਸਮੁੱਚੇ ਸਟਾਫ਼ ਵੱਲੋਂ ਜੈਕਾਰਿਆਂ ਦੀ ਗੂੰਜ ਨਾਲ ਨਗਰ ਕੀਰਤਨ ਵਿੱਚ ਸ਼ਾਮਿਲ ਪ੍ਰਬੰਧਕਾਂ ਤੇ ਸੰਗਤਾਂ ਦਾ ਜੋਰਦਾਰ ਸਵਾਗਤ ਕੀਤਾ ਗਿਆਰਾਤ ਦਾ ਠਹਿਰਾਅ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਕਰਨ ਉਪਰੰਤ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਕਸ਼ਮੀਰ ਸਿੰਘ, ਸਿੰਘ ਸਾਹਿਬ ਗਿਆਨੀ ਰਾਮ ਸਿੰਘ ਧੂਪੀਆ, ਰਜਿੰਦਰ ਸਿੰਘ ਪੁਜਾਰੀ, ਗੁਰਮੀਤ ਸਿੰਘ, ਅਮਰੀਕ ਸਿੰਘ, ਸੁਰਜੀਤ ਸਿੰਘ, ਭਾਗਿੰਦਰ ਸਿੰਘ ਮੈਂਬਰ ਪ੍ਰਬੰਧਕ ਕਮੇਟੀ, ਸੁਖਵਿੰਦਰ ਸਿੰਘ ਤੇ ਬਲਵਿੰਦਰ ਸਿੰਘ ਸਾਬਕਾ ਮੈਂਬਰ, ਨਰਾਇਣ ਸਿੰਘ ਸਹਾਇਕ ਸੁਪ੍ਰਿੰਟੈਂਡੈਂਟ ਅਤੇ ਹੋਰ ਪ੍ਰਮੁੱਖ ਸਖ਼ਸ਼ੀਅਤਾਂ ਨੂੰ ਸਿਰੋਪਾਓ, ਸ੍ਰੀ ਸਾਹਿਬ, ਲੋਈ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਦੇ ਕੇ ਸਨਮਾਨਿਤ ਕੀਤਾ ਗਿਆ
ਸੰਗਤਾਂ ਨਾਲ ਗੁਰਮਤਿ ਵਿਚਾਰਾਂ ਸਾਂਝੀਆਂ ਕਰਦਿਆਂ ਜਥੇਦਾਰ ਅਵਤਾਰ ਸਿੰਘ ਨੇ ਕਿਹਾ ਕਿ ਦੇਸ਼ ਦੇ ਕੋਨੇ-ਕੋਨੇ ਵਿੱਚ ਵਸੀਆਂ ਸਮੁੱਚੀਆਂ ਸਿੱਖ ਸੰਗਤਾਂ ਸਿੱਖ ਰਾਜ ਦੇ ਪਹਿਲੇ ਸੰਸਥਾਪਕ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਜੀ ਬਹਾਦਰ, ਬਾਬਾ ਅਜੈ ਸਿੰਘ ਤੇ ਹੋਰ ਸ਼ਹੀਦਾਂ ਦੀ ਯਾਦ ਵਿੱਚ ਗੁਰਮਤਿ ਸਮਾਗਮਾਂ ਦੇ ਨਾਲ-ਨਾਲ ਨਗਰ ਕੀਰਤਨ ਵਿੱਚ ਸ਼ਾਮਿਲ ਹੋ ਕੇ ਮਹਾਨ ਸ਼ਹੀਦਾਂ ਨੂੰ ਆਪਣੀ ਸ਼ਰਧਾ ਦੇ ਫੁੱਲ ਅਰਪਣ ਕਰ ਰਹੀਆਂ ਹਨ
ਉਨ੍ਹਾਂ ਕਿਹਾ ਕਿ ਇਹ ਨਗਰ-ਕੀਰਤਨ ਸ੍ਰੀ ਅੰਮ੍ਰਿਤਸਰ ਸਾਹਿਬ ਦੀ ਪਵਿੱਤਰ ਧਰਤੀ ਤੋਂ ਰਵਾਨਾ ਹੋ ਕੇ ਸ੍ਰੀ ਅਨੰਦਪੁਰ ਸਾਹਿਬ, ਸ੍ਰੀ ਫਤਿਹਗੜ੍ਹ ਸਾਹਿਬ ਤੇ ਵੱਖ-ਵੱਖ ਸਥਾਨਾਂ ਤੋਂ ਹੁੰਦਾ ਹੋਇਆ ੨੪ ਜੂਨ ਨੂੰ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬਾਬਾ ਬੰਦਾ ਸਿੰਘ ਜੀ ਬਹਾਦਰ ਤੇ ਹੋਰ ਸ਼ਹੀਦਾਂ ਦੀ ਯਾਦ ਵਿੱਚ ਕਰਵਾਏ ਜਾ ਰਹੇ ਸਮਾਗਮਾਂ ਵਿੱਚ ਹਾਜ਼ਰੀਆਂ ਭਰਦਾ ਹੋਇਆ ਸਤਿਗੁਰੂ ਪਾਤਸ਼ਾਹ ਦੀਆਂ ਖੁਸ਼ੀਆਂ ਹਾਸਿਲ ਕਰੇਗਾ
ਪ੍ਰੈਸ ਨਾਲ ਗੱਲਬਾਤ ਦੋਰਾਨ ਜਥੇਦਾਰ ਅਵਤਾਰ ਸਿੰਘ ਨੇ ਕਿਹਾ ਕਿ ਦਸਮ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ੩੫੦ ਸਾਲਾ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸ੍ਰੀ ਪਾਊਂਟਾ ਸਾਹਿਬ ਵਿਖੇ ੫੨ ਕਵੀਆਂ ਦੀ ਯਾਦ ਵਿੱਚ ਕਵੀ ਦਰਬਾਰ ਹੋਵੇਗਾਇੱਕ ਹੋਰ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਦੀਆਂ ਸੰਗਤਾਂ ਦੀ ਮੰਗ ਤੇ ਤਖ਼ਤ ਸਾਹਿਬ ਦੇ ਦਰਸ਼ਨਾ ਲਈ ਕੇਂਦਰ ਸਰਕਾਰ ਨੂੰ ਹਵਾਈ ਉਡਾਨ ਸ਼ੁਰੂ ਕਰਨ ਤੇ ਅੰਮ੍ਰਿਤਸਰ ਤੋਂ ਸ੍ਰੀ ਹਜ਼ੂਰ ਸਾਹਿਬ ਲਈ ਏਅਰ ਕੰਡੀਸ਼ਨਰ ਟਰੇਨ ਚਲਾਉਣ ਦੀ ਅਪੀਲ ਕੀਤੀ ਜਾਵੇਗੀ
ਇਸ ਮੌਕੇ ਹਰਭਜਨ ਸਿੰਘ ਮਨਾਵਾਂ, ਬਲਵਿੰਦਰ ਸਿੰਘ ਜੌੜਾਸਿੰਘਾ, ਡਾ: ਪਰਮਜੀਤ ਸਿੰਘ ਸਰੋਆ, ਮਹਿੰਦਰ ਸਿੰਘ ਆਹਲੀ, ਰਣਜੀਤ ਸਿੰਘ, ਬਿਜੈ ਸਿੰਘ ਵਧੀਕ ਸਕੱਤਰ, ਪਰਮਜੀਤ ਸਿੰਘ ਮੁੰਡਾਪਿੰਡ ਨਿਜੀ ਸਹਾਇਕ, ਜਗਜੀਤ ਸਿੰਘ, ਸਕੱਤਰ ਸਿੰਘ, ਕੁਲਵਿੰਦਰ ਸਿੰਘ ਰਮਦਾਸ, ਅਤੇ ਸਮੁੱਚਾ ਸ਼ੋ੍ਰਮਣੀ ਕਮੇਟੀ, ਧਰਮ ਪ੍ਰਚਾਰ ਕਮੇਟੀ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਸਟਾਫ਼ ਹਾਜ਼ਰ ਸੀ
Punjab Post Daily Online Newspaper & Print Media