Saturday, April 25, 2026

ਡੀ. ਸੀ ਵੱਲੋਂ ਬਕਾਇਆ ਪਏ ਕੇਸਾਂ ਅਤੇ ਵਸੂਲੀ ਦੇ ਕੰਮ ਵਿਚ ਤੇਜ਼ੀ ਲਿਆਉਣ ਦੇ ਨਿਰਦੇਸ਼

PPN2206201608ਅੰਮ੍ਰਿਤਸਰ, 22 ਜੂਨ (ਜਗਦੀਪ ਸਿੰਘ ਸੱਗੂ)- ਡਿਪਟੀ ਕਮਿਸ਼ਨਰ ਸ੍ਰੀ ਵਰੁਣ ਰੂਜਮ ਨੇ ਅੱਜ ਮਾਲ ਵਿਭਾਗ ਦੇ ਕੰਮਕਾਜ਼ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਬਕਾਇਆ ਪਏ ਕੇਸਾਂ ਦਾ ਨਿਪਟਾਰਾ ਪਹਿਲ ਦੇ ਆਧਾਰ ‘ਤੇ ਕਰਨ ਅਤੇ ਨਾਲ ਹੀ ਫੁਟਕਲ ਬਕਾਇਆਂ ਦੀ ਵਸੂਲੀ ਦੇ ਕੰਮ ਵਿਚ ਤੇਜ਼ੀ ਲਿਆਉਣ। ਜ਼ਿਲ੍ਹਾ ਪ੍ਰੀਸ਼ਦ ਦੇ ਮੀਟਿੰਗ ਹਾਲ ਵਿਚ ਮਾਲ ਮਹਿਕਮੇ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਸ੍ਰੀ ਰੂਜਮ ਨੇ ਇਹ ਵੀ ਨਿਰਦੇਸ਼ ਦਿੱਤੇ ਕਿ ਕੋਰਟ ਕੇਸਾਂ ਦੇ ਨਿਪਟਾਰੇ ਲਈ ਆਪਸੀ ਤਾਲਮੇਲ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਜ਼ਿਲ੍ਹੇ ਦੇ ਸਾਰੇ ਐਸ. ਡੀ. ਐਮਜ਼ ਨੂੰ ਹਦਾਇਤ ਕੀਤੀ ਕਿ ਉਹ ਹਰੇਕ ਹਫ਼ਤੇ ਮਾਲ ਵਿਭਾਗ ਦੇ ਕੰਮਕਾਜ਼ ਦੀ ਨਿੱਜੀ ਤੌਰ ‘ਤੇ ਸਮੀਖਿਆ ਕਰਨ ਅਤੇ ਨਾਲ ਹੀ ਕਾਨੂੰਗੋਆਂ ਅਤੇ ਪਟਵਾਰੀਆਂ ਦੇ ਕੰਮ ਦੀ ਲਗਾਤਾਰ ਪੜਤਾਲ ਕਰਨ।
ਸ੍ਰੀ ਰੂਜਮ ਨੇ ਕਿਹਾ ਕਿ ਸੇਵਾ ਅਧਿਕਾਰ ਕਾਨੂੰਨ ਤਹਿਤ ਦਿੱਤੀਆਂ ਜਾ ਰਹੀਆਂ ਸੇਵਾਵਾਂ ਲੋਕਾਂ ਨੂੰ ਸਮਾਂਬੱਧ ਅਤੇ ਪਾਰਦਰਸ਼ੀ ਤਰੀਕੇ ਨਾਲ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ ਤਾਂ ਜੋ ਕਿਸੇ ਨੂੰ ਵੀ ਖੱਜਲ-ਖੁਆਰ ਨਾ ਹੋਣਾ ਪਵੇ।ਉਨ੍ਹਾਂ ਕਿਹਾ ਕਿ ਲੋਕਾਂ ਨੂੰ ਮਾਲ ਵਿਭਾਗ ਨਾਲ ਸਬੰਧਤ ਕਿਸੇ ਵੀ ਤਰ੍ਹਾਂ ਦੇ ਕੰਮ ਲਈ ਪ੍ਰੇਸ਼ਾਨੀ ਪੇਸ਼ ਨਹੀਂ ਆਉਣੀ ਚਾਹੀਦੀ।
ਇਸ ਮੌਕੇ ਉਨ੍ਹਾਂ ਤਕਸੀਮ ਦੇ ਅਦਾਲਤੀ ਕੇਸਾਂ, ਗਿਰਦਾਵਰੀ ਦੇ ਕੇਸਾਂ, ਜ਼ਮੀਨ ਦੇ ਖਾਨਗੀ ਵੰਡ ਦੇ ਕੇਸਾਂ, ਝਗੜੇ ਤੋਂ ਰਹਿਤ ਅਤੇ ਝਗੜੇ ਵਾਲੇ ਇੰਤਕਾਲਾਂ ਦੇ ਨਿਪਟਾਰੇ ਸਬੰਧੀ ਅਫ਼ਸਰਵਾਰ ਜਾਣਕਾਰੀ ਲਈ ਅਤੇ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ। ਇਸ ਤੋਂ ਇਲਾਵਾ ਉਨ੍ਹਾਂ ਲੋਕਲ ਰੇਟ, ਚੌਕੀਦਾਰਾ ਟੈਕਸ, 47-ਏ ਅਧੀਨ ਕੇਸਾਂ ਵਿਚ ਕੱਢੀ ਗਈ ਵਸੂਲਣਯੋਗ ਰਾਸ਼ੀ, ਪੀ. ਡਬਲਿਊ. ਸੀ ਵੱਲੋਂ ਕੱਢੀ ਗਈ ਅਸ਼ਟਾਮ ਡਿਊਟੀ ਅਤੇ ਰਜਿਸਟ੍ਰੇਸ਼ਨ ਫੀਸ, ਆਡਿਟ ਅਤੇ ਪੜਤਾਲ ਰਿਪੋਰਟਾ ਅਤੇ ਆਡਿਟ ਪੈਰ੍ਹਿਆਂ ਦੁਆਰਾ ਕੱਢੀ ਗਈ ਵੱਖ-ਵੱਖ ਕਿਸਮ ਦੀ ਵਸੂਲੀ ਦਾ ਵੀ ਜਾਇਜ਼ਾ ਲਿਆ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਵਧੀਕ ਡਿਪਟੀ ਕਮਿਸ਼ਨਰ (ਜ) ਸ. ਤਜਿੰਦਰ ਪਾਲ ਸਿੰਘ ਸੰਧੂ, ਸਹਾਇਕ ਕਮਿਸ਼ਨਰ ਸ੍ਰੀਮਤੀ ਅਮਨਦੀਪ ਕੌਰ, ਐਸ. ਡੀ. ਐਮ ਅੰਮ੍ਰਿਤਸਰ-1 ਸ੍ਰੀ ਰੋਹਿਤ ਗੁਪਤਾ, ਐਸ. ਡੀ. ਐਮ ਅੰਮ੍ਰਿਤਸਰ-2 ਸ੍ਰੀ ਰਾਜੇਸ਼ ਸ਼ਰਮਾ, ਐਸ. ਡੀ. ਐਮ ਅਜਨਾਲਾ ਮੈਡਮ ਅਨੂਪ੍ਰੀਤ ਕੌਰ, ਜ਼ਿਲ੍ਹਾ ਮਾਲ ਅਫ਼ਸਰ ਸ੍ਰੀ ਜਸ਼ਨਜੀਤ ਸਿੰਘ, ਤਹਿਸੀਲਦਾਰ ਸ. ਗੁਰਮੰਦਰ ਸਿੰਘ ਤੇ ਅਰਵਿੰਦ ਪ੍ਰਕਾਸ਼, ਨਾਇਬ ਤਹਿਸੀਲਦਾਰ ਸ੍ਰੀ ਜੇ. ਪੀ ਸਲਵਾਨ ਅਤੇ ਮਾਲ ਵਿਭਾਗ ਦੇ ਹੋਰ ਅਧਿਕਾਰੀ ਹਾਜ਼ਰ ਸਨ।

Check Also

ਡਿਪਟੀ ਕਮਿਸ਼ਨਰ ਨੇ ਕਿਸਾਨ ਜਾਗਰੂਕਤਾ ਵੈਨਾਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਅੰਮ੍ਰਿਤਸਰ 24 ਅਪ੍ਰੈਲ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਵੱਲੋਂ ਕਣਕ ਦੇ ਨਾੜ ਨੂੰ …

Leave a Reply