Friday, July 5, 2024

ਸ੍ਰੀ ਹਜੂਰ ਸਾਹਿਬ ਦੇ ਦਰਸ਼ਨ ਕਰਾਉਣ ਲਈ ਵਿਸ਼ੇਸ਼ ਰੇਲ ਗੱਡੀ 25 ਜੂਨ ਨੂੰ ਹੋਵੇਗੀ ਰਵਾਨਾ

PPN2206201616ਪਠਾਨਕੋਟ, 22 ਜੂਨ (ਪੰਜਾਬ ਪੋਸਟ ਬਿਊਰੋ)- ਜਿਲ੍ਹਾ ਪਠਾਨਕੋਟ ਦੀ ਸੰਗਤ ਨੂੰ ਸ੍ਰੀ ਹਜੂਰ ਸਾਹਿਬ ਨਾਂਦੇੜ ਦੇ ਦਰਸ਼ਨ ਦੀਦਾਰ ਕਰਾਉਣ ਲਈ ਮੁੱਖ ਮੰਤਰੀ ਤੀਰਥ ਦਰਸ਼ਨ ਯਾਤਰਾ ਯੋਜਨਾ ਤਹਿਤ ਵਿਸ਼ੇਸ਼ ਰੇਲ ਗੱਡੀ 25 ਜੂਨ ਨੂੰ ਪਠਾਨਕੋਟ ਰੇਲਵੇ ਸਟੇਸ਼ਨ ਤੋਂ ਸਵੇਰੇ 8 ਵਜੇ ਰਵਾਨਾ ਹੋਵੇਗੀ। ਇਸ ਵਿਸ਼ੇਸ ਰੇਲਗੱਡੀ ਰਾਹੀਂ 1000 ਦੇ ਕਰੀਬ ਸ਼ਰਧਾਲੂ ਸ੍ਰੀ ਹਜੂਰ ਸਾਹਿਬ ਦੇ ਦਰਸ਼ਨਾਂ ਨੂੰ ਜਾਣਗੇ। ਉਨ੍ਹਾਂ ਦੱਸਿਆ ਕਿ ਯਾਤਰਾ ਤੇ ਜਾਣ ਵਾਲੇ ਸਰਧਾਲੂਆਂ ਨੂੰ  25 ਜੂਨ ਨੂੰ ਸਵੇਰੇ 6 ਵਜੇ ਰੇਲਵੇ ਸਟੇਸਨ ਪਠਾਨਕੋਟ ਵਿਖੇ ਪਹੁੰਚਣਾ ਹੋਵੇਗਾ। ਇਹ ਜਾਣਕਾਰੀ ਸ੍ਰੀ ਅਮਿਤ ਕੁਮਾਰ ਡਿਪਟੀ ਕਮਿਸਨਰ ਪਠਾਨਕੋਟ ਨੇ ਮੁੱਖ ਮੰਤਰੀ ਤੀਰਥ ਦਰਸ਼ਨ ਯਾਤਰਾ ਦੇ ਸਬੰਧ ਵਿੱਚ ਵੱਖ-ਵੱਖ ਜ਼ਿਲ੍ਹਾ ਅਧਿਕਾਰੀਆਂ ਨਾਲ ਮੀਟਿੰਗ ਦੇ ਦੋਰਾਨ ਦਿੱਤੀ। ਉਨ੍ਹਾਂ ਦੱਸਿਆ ਕਿ 27  ਜੂਨ ਨੂੰ ਵਿਸ਼ੇਸ ਰੇਲਗੱਡੀ ਸਵੇਰੇ ਚਾਰ ਵਜੇ ਨਦੇੜ ਸਾਹਿਬ ਪਹੁੰਚੇਗੀ ਅਤੇ 28 ਜੂਨ ਰਾਤ 11 ਵਜੇ ਹਜੂਰ ਸਾਹਿਬ ਤੋਂ ਪਠਾਨਕੋਟ ਲਈ ਵਿਸ਼ੇਸ ਰੇਲਗੱਡੀ ਚਲੇਗੀ ਜੋਂ 30 ਜੂਨ ਨੂੰ ਵਾਪਿਸ ਪਠਾਨਕੋਟ ਵਿਖੇ ਪਹੁੰਚੇਗੀ। ਉਨ੍ਹਾਂ ਦੱਸਿਆ ਕਿ 25 ਜੂਨ ਨੂੰ ਸ੍ਰੀ ਦਿਨੇਸ ਸਿੰਘ ਬੱਬੂ  ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ, ਸ੍ਰੀਮਤੀ ਸੀਮਾ ਕੁਮਾਰੀ ਮੁੱਖ ਸੰਸਦੀ ਸਕੱਤਰ, ਅਤੇ ਸ੍ਰੀ ਅਸ਼ਵਨੀ ਸਰਮਾ ਵਿਧਾਇਕ ਪਠਾਨਕੋਟ ਵਿਸ਼ੇਸ ਰੇਲਗੱਡੀ ਨੂੰ ਝੰਡੀ ਦਿਖਾ ਕੇ ਰਵਾਨਾ ਕਰਨਗੇ।
ਡਿਪਟੀ ਕਮਿਸਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਇਸ ਵਿਸ਼ੇਸ਼ ਰੇਲ ਗੱਡੀ ਰਾਹੀਂ ਜਾਣ ਵਾਲੇ ਸ਼ਰਧਾਲੂਆਂ ਦੇ ਆਉਣ-ਜਾਣ ਤੇ ਉਥੇ ਰਹਿਣ ਦਾ ਸਾਰਾ ਖਰਚਾ ਪੰਜਾਬ ਸਰਕਾਰ ਵੱਲੋਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਰੇਲ ਗੱਡੀ ਵਿੱਚ ਸ਼ਰਧਾਲੂਆਂ ਨੂੰ ਲੰਗਰ, ਚਾਹ-ਪਾਣੀ ਰਾਜ ਸਰਕਾਰ ਵੱਲੋਂ ਆਪਣੇ ਖਰਚੇ ‘ਤੇ ਮੁਹੱਈਆ ਕਰਾਇਆ ਜਾਵੇੇਗਾ, ਇਸਦੇ ਨਾਲ ਹੀ ਰੇਲ ਗੱਡੀ ਵਿੱਚ ਸ਼ਰਧਾਲੂਆਂ ਲਈ ਮੁਫ਼ਤ ਮੈਡੀਕਲ ਸਹੂਲਤ ਵੀ ਉਪਲੱਬਧ ਹੋਵੇਗੀ।
ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਨੇ ਦੰਸਿਆ ਕਿ ਵਿਸ਼ੇਸ ਰੇਲ ਗੱਡੀ ਸਬੰਧੀ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ।ਉਨਾਂ ਅੱਗੇ ਦੱਸਿਆ ਕਿ ਜਿਨ੍ਹਾਂ ਸੰਗਤਾਂ ਨੇ ਦੂਰ ਦਰਾਜ ਤੋਂ ਯਾਤਰਾ ਤੇ ਜਾਣਾ ਹੈ ਉਨ੍ਹਾਂ ਨੂੰ ਰੇਲਵੇ ਸਟੇਸਨ ਪਠਾਨਕੋਟ ਲਿਆਉਣ ਲਈ ਬੱਸਾਂ ਦਾ ਪ੍ਰਬੰਧ ਕੀਤਾ ਜਾਵੇਗਾ ਜੋ ਕਿ ਵਾਪਸੀ ਸਮੇਂ ਵੀ ਸੰਗਤਾਂ ਨੂੰ ਸਟੇਸ਼ਨ ਤੋਂ ਵਾਪਸ ਉਨ੍ਹਾਂ ਦੇ ਘਰਾਂ ਤੱਕ ਛੱਡ ਕੇ ਆਉਣਗੀਆਂ। ਉਨ੍ਹਾਂ ਕਿਹਾ ਕਿ ਯਾਤਰਾ ਜਾਣ ਵਾਲੇ ਸਾਰੇ ਸ਼ਰਧਾਲੂਆਂ ਦੀ ਪੰਜਾਬ ਸਰਕਾਰ ਵੱਲੋਂ ਮੁਫ਼ਤ ਮੈਡੀਕਲ ਜਾਂਚ ਵੀ ਕੀਤੀ ਜਾਵੇਗੀ। ਉਨਾਂ  ਕਿਹਾ ਪਵਿੱਤਰ ਗੁਰਧਾਮਾਂ ਦੇ ਦਰਸ਼ਨ ਦੀਦਾਰ ਕਰਨ ਤੋਂ ਬਾਅਦ 30 ਜੂਨ ਨੂੰ ਇਹ ਵਿਸ਼ੇਸ਼ ਰੇਲਗੱਡੀ ਵਾਪਸ ਪਠਾਨਕੋਟ ਪਹੁੰਚੇਗੀ।

Check Also

ਡਾ. ਮਨਿੰਦਰ ਲਾਲ ਸਿੰਘ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡਾਇਰੈਕਟਰ ਖੋਜ ਨਿਯੁੱਕਤ

ਅੰਮ੍ਰਿਤਸਰ, 3 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਇਲੈਕਟ੍ਰੋਨਿਕਸ ਟੈਕਨਾਲੋਜੀ ਵਿਭਾਗ …

Leave a Reply