
ਅੰਮ੍ਰਿਤਸਰ, 17 ਮਈ (ਪੰਜਾਬ ਪੋਸਟ ਬਿਊਰੋ)- ਸਿੱਖ ਜਥੇਬੰਦੀ ਇੰਟਰਨੈਸ਼ਨਲ ਸਿੱਖ ਆਰਗੇਨਾਈਜੇਸ਼ਨ (ਆਈ.ਐਸ.ਓ.) ਵੱਲੋਂ ਸਿੱਖੀ ਪ੍ਰਤੀ ਨਿਭਾਈਆਂ ਜਾ ਰਹੀਆਂ ਸੇਵਾਵਾਂ ਨੂੰ ਮੁੱਖ ਰੱਖਦਿਆਂ 20 ਮਈ ਨੂੰ ਸੈਂਕੜੇ ਨੌਜਵਾਨ ਜਥੇਬੰਦੀ ਵਿੱਚ ਸ਼ਾਮਿਲ ਹੋਣ ਜਾ ਰਹੇ ਹਨ, ਜਿਸ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਕੰਵਰਬੀਰ ਸਿੰਘ ਅੰਮ੍ਰਿਤਸਰ ਜਿਲ੍ਹਾ ਪ੍ਰਧਾਨ ਆਈ.ਐਸ.ਓ. ਤੇ ਮੈਂਬਰ ਜੇਲ੍ਹ ਬੋਰਡ ਪੰਜਾਬ ਨੇ ਕਿਹਾ ਕਿ ਪਿਛਲੇ ਕੁੱਝ ਸਮੇਂ ਤੋਂ ਨੌਜਵਾਨਾਂ ਵੱਲੋਂ ਜਥੇਬੰਦੀ ਵਿੱਚ ਸ਼ਾਮਿਲ ਹੋਣ ਲਈ ਆਈ.ਐਸ.ਓ. ਦੇ ਆਗੂਆਂ ਤੱਕ ਪਹੁੰਚ ਕੀਤੀ ਜਾ ਰਹੀ ਸੀ, ਜਿਸ ਸਬੰਧੀ ਸ਼ਹਿਰੀ ਅਤੇ ਦੇਹਾਤੀ ਨੌਜਵਾਨਾਂ ਨਾਲ ਕਈ ਅਹਿਮ ਬੈਠਕਾਂ ਵੀ ਕੀਤੀਆਂ ਗਈਆਂ ਅਤੇ ਜਥੇਬੰਦੀ ਦੀ ਸਿੱਖੀ ਸੋਚ ਨੂੰ ਅੱਗੇ ਵਧਾਉਣ ਲਈ ਨੌਜਵਾਨਾਂ ਨੂੰ ਪ੍ਰੇਰਿਤ ਕੀਤਾ ਗਿਆ, ਜਿਸ ਵਿੱਚ ਕੁੱਝ ਨੌਜਵਾਨਾਂ ਨੇ ਪਰਿਵਾਰਾਂ ਸਮੇਤ ਅੰਮ੍ਰਿਤਧਾਰੀ ਹੋਣ ਦਾ ਪ੍ਰਣ ਵੀ ਕੀਤਾ ਤੇ ਜਥੇਬੰਦੀ ਦੇ ਅਹੁਦੇਦਾਰਾਂ ਵੱਲੋਂ ਉਨ੍ਹਾਂ ਨੌਜਵਾਨਾਂ ਦੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕਰਕੇ ਹਰ ਸੰਭਵ ਮਦਦ ਦਾ ਭਰੋਸਾ ਵੀ ਦਿੱਤਾ, ਜਿਸ ਦੇ ਫਲਸਰੂਪ 20 ਮਈ ਨੂੰ ਇੱਕ ਵਿਸ਼ੇਸ਼ ਸਮਾਗਮ ਕੀਤਾ ਜਾਵੇਗਾ ਅਤੇ ਸਮੂੰਹ ਨੌਜਵਾਨਾਂ ਦਾ ਸਨਮਾਨ ਕਰਦਿਆਂ ਉਨ੍ਹਾਂ ਨੂੰ ਆਈ.ਐਸ.ਓ. ਵਿੱਚ ਸ਼ਾਮਿਲ ਕੀਤਾ ਜਾਵੇਗਾ। ਕੰਵਰਬੀਰ ਸਿੰਘ ਨੇ ਕਿਹਾ ਕਿ ਸਿੱਖ ਨੌਜਵਾਨਾਂ ਨੂੰ ਸਿੱਖੀ ਨਾਲ ਜੋੜਣ ਲਈ ਅੱਜ ਵੱਡੇ ਹੰਭਲੇ ਦੀ ਲੋੜ ਹੈ ਅਤੇ ਹਰੇਕ ਗੁਰਸਿੱਖ ਨੂੰ ਇਸ ਵਿੱਚ ਆਪਣਾ ਵਿਸ਼ੇਸ਼ ਯੋਗਦਾਨ ਦੇਣਾ ਚਾਹੀਦਾ ਹੈ। ਇਸ ਮੌਕੇ ਕੁਲਜੀਤ ਸਿੰਘ, ਬਿਕਰਮਜੀਤ ਸਿੰਘ, ਹਰਜੋਤ ਸਿੰਘ, ਪ੍ਰਿਤਪਾਲ ਸਿੰਘ, ਗੁਰਿੰਦਰ ਸਿੰਘ ਵੀ ਹਾਜ਼ਰ ਸਨ।
Check Also
ਵੀ.ਸੀ ਪ੍ਰੋ. ਕਰਮਜੀਤ ਸਿੰਘ ਦੀ ਕਿਤਾਬ “ਮੈਡੀਟੇਸ਼ਨ ਟੂ ਮਾਰਟਿਡਮ: ਦ ਲੀਗੇਸੀ ਆਫ਼ ਸ੍ਰੀ ਗੁਰੂ ਤੇਗ ਬਹਾਦਰ ਜੀ” ਰਲੀਜ਼
ਅੰਮ੍ਰਿਤਸਰ, 30 ਦੰਸਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ-ਕੁਲਪਤੀ ਪ੍ਰੋ. (ਡਾ.) …
Punjab Post Daily Online Newspaper & Print Media