Friday, July 5, 2024

ਬਾਬਾ ਬੰਦਾ ਸਿੰਘ ਬਹਾਦਰ ਦਾ ਸ਼ਹੀਦੀ ਦਿਹਾੜਾ 24 ਜੂਨ ਨੂੰ ਮਨਾਇਆ ਜਾਵੇਗਾ – ਬੇਦੀ

Diljit Singh Bediਅੰਮ੍ਰਿਤਸਰ, 22 ਜੂਨ (ਗੁਰਪ੍ਰੀਤ ਸਿੰਘ) – ਅਦੁੱਤੀ ਕੁਰਬਾਨੀ ਦੇਣ ਵਾਲੇ, ਮਹਾਨ ਸ਼ਹੀਦ, ਯੋਧੇ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਦਾ ਸ਼ਹੀਦੀ ਦਿਹਾੜਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ 24 ਜੂਨ ਨੂੰ ਸ਼ਰਧਾ-ਭਾਵਨਾ ਨਾਲ ਮਨਾਇਆ ਜਾਵੇਗਾ।
ਇਥੋਂ ਜਾਰੀ ਪ੍ਰੈਸ ਬਿਆਨ ਵਿੱਚ ਸ਼ੋ੍ਰਮਣੀ ਕਮੇਟੀ ਦੇ ਬੁਲਾਰੇ ਤੇ ਵਧੀਕ ਸਕੱਤਰ ਸ. ਦਿਲਜੀਤ ਸਿੰਘ ਬੇਦੀ ਨੇ ਕਿਹਾ ਕਿ ਬਾਬਾ ਬੰਦਾ ਸਿੰਘ ਬਹਾਦਰ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ 22 ਜੂਨ ਨੂੰ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋ ਗਏ ਹਨ ਜਿਨ੍ਹਾਂ ਦੇ ਭੋਗ 24 ਜੂਨ ਨੂੰ ਸਵੇਰੇ 9.30 ਵਜੇ ਪੈਣਗੇ।ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਤੇ ਢਾਡੀ ਜਥਿਆ ਵੱਲੋਂ ਇਲਾਹੀ ਬਾਣੀ ਦੇ ਕੀਰਤਨ ਤੇ ਬੀਰ-ਰਸੀ ਵਾਰਾਂ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ।ਸ. ਬੇਦੀ ਨੇ ਸੰਗਤਾਂ ਨੂੰ ਅਪੀਲ ਕੀਤੀ ਕਿ ਬਾਬਾ ਬੰਦਾ ਸਿੰਘ ਬਹਾਦਰ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਪਰਿਵਾਰਾਂ ਸਮੇਤ ਹਾਜ਼ਰੀਆਂ ਭਰ ਕੇ ਗੁਰੂ-ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰਨ।

Check Also

ਡਾ. ਮਨਿੰਦਰ ਲਾਲ ਸਿੰਘ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡਾਇਰੈਕਟਰ ਖੋਜ ਨਿਯੁੱਕਤ

ਅੰਮ੍ਰਿਤਸਰ, 3 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਇਲੈਕਟ੍ਰੋਨਿਕਸ ਟੈਕਨਾਲੋਜੀ ਵਿਭਾਗ …

Leave a Reply