Saturday, April 25, 2026

ਧੰਨ ਧੰਨ ਬਾਬਾ ਨਰੈਣ ਦਾਸ ਜੀ ਦਾ ਸਲਾਨਾ ਜੋੜ ਮੇਲਾ ਮਨਾਇਆ

PPN2306201601 PPN2306201602
ਭਿੱਖੀਵਿੰਡ, 23 ਜੂਨ (ਕੁਲਵਿੰਦਰ ਸਿੰਘ ਕੰਬੋਕੇ)  ਅੱਡਾ ਭਿੱਖੀਵਿੰਡ ਤੋਂ ਥੋੜੀ ਦੂਰ ਪੈਂਦੇ ਪਿੰਡ ਮਾੜੀ ਕੰਬੋਕੇ ਵਿਖੇ ਧੰਨ ਧੰਨ ਬਾਬਾ ਨਰੈਣ ਦਾਸ ਜੀ ਦਾ ਸਲਾਨਾ ਜੋੜ ਮੇਲਾ ਮਨਾਇਆ ਗਿਆ।ਇਹ ਜੋੜ ਮੇੇਲਾ ਬਾਬਾ ਮੌਜ਼ਦਾਸ ਜੀ ਦੀ ਰਹਿਣੁਮਾਈ ਹੇਠ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ।ਇਸ ਸਲਾਨਾ ਜੋੜ ਮੇਲੇ ਵਿੱਚ ਦੂਰੋ ਦੂਰੋ ਪੁੁੱਜੀਆਂ ਸੰਗਤਾਂ ਨੇ ਹਾਜਰੀ ਭਰੀ।ੇ 9 ਹਾੜ ਦਿਨ ਬੁੱਧਵਾਰ ਨੂੰ ਸਵੇਰਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਉਪਰੰਤ ਖੁੱਲੇ ਪੰਡਾਲ ਵਿੱਚ ਸਜਾੇ ਗਏ ਦੀਵਾਨਾਂ ਵਿੱਚ ਰਾਗੀ, ਢਾਡੀ, ਕਵੀਸ਼ਰੀ ਜਥਿਆਂ ਨੇ ਸ਼ਬਦ ਕੀਰਤਨ ਅਤੇ ਧਾਰਮਿਕ ਪ੍ਰਸੰਗ ਸੁਣਾਏ ਗਏ, ਜਦਕਿ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਵਲੋਂ ਸੰਗਤਾਂ ਨੂੰ ਗੁਰੂ ਇਤਿਹਾਸ ਨਾਲ ਜੋੜਿਆ ਗਿਆ।ਬਾਬਾ ਮੌਜ਼ ਦਾਸ ਵਲੋਂ ਗਿਆਨੀ ਜਗਤਾਰ ਸਿੰਘ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ।ਬਾਬਾ ਬਲਵਿੰਦਰ ਸਿੰਘ ਕੰਬੋਕੇ, ਬਾਬਾ ਹਰਭਜਨ ਸਿੰਘ, ਬਾਬਾ ਸੁਰਜੀਤ ਸਿੰਘ ਕੈਰੋਂ ਨੇ ਸਮਾਗਮ ਵਿੱਚ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ।ਇਸ ਸਮੇਂ ਸਰਪੰਚ ਪਲਵਿੰਦਰ ਸਿੰਘ ਕੰਬੋਕੇ, ਡਾ. ਗੁਰਮੇਜ਼ ਸਿੰਘ ਵੀਰਮ, ਗੁਰਮੁੱਖ ਸਿੰਘ ਪੱਪੂ, ਅਮਰਜੀਤ ਸਿੰਘ, ਜਥੇਦਾਰ ਪੂਰਨ ਸਿੰਘ, ਪੰਜਾਬ ਸਿੰਘ ਕੰਬੋਕੇ ਸਮੇਤ ਭਾਰੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ।

Check Also

ਡਿਪਟੀ ਕਮਿਸ਼ਨਰ ਨੇ ਕਿਸਾਨ ਜਾਗਰੂਕਤਾ ਵੈਨਾਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਅੰਮ੍ਰਿਤਸਰ 24 ਅਪ੍ਰੈਲ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਵੱਲੋਂ ਕਣਕ ਦੇ ਨਾੜ ਨੂੰ …

Leave a Reply