Friday, July 5, 2024

ਕਸਬਾ ਜੰਡਿਆਲਾ ਗੁਰੂ ਵਿਖੇ 1 ਅਗਸਤ ਨੂੰ ਕੀਤੀ ਜਾਵੇਗੀ ਵੱਡੀ ਰੈਲੀ – ਕੁਲਦੀਪ ਸਿੰਘ ਢੋਸ

PPN2306201603

ਅੰਮ੍ਰਿਤਸਰ, 23 ਜੂਨ (ਜਗਦੀਪ ਸਿੰਘ ਸੱਗੂ)- ਜਿਲ੍ਹਾ ਕਾਂਗਰਸ ਕਮੇਟੀ ਦਿਹਾਤੀ ਦਫਤਰ ਵਿਖੇ ਪੰਜਾਬ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਕਾਂਗਰਸੀ ਆਗੂਆਂ ਤੇ ਵਰਕਰਾਂ ਦੀ ਅਹਿਮ ਬੈਠਕ ਜਿਲ੍ਹਾ ਪ੍ਰਧਾਨ ਗੁਰਜੀਤ ਸਿੰਘ ਔਜਲਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਥਾਈ ਇਨਵਾਇਟੀ ਕੁਲਦੀਪ ਸਿੰਘ ਢੋਸ ਮੁੱਖ ਮਹਿਮਾਨ ਵਜੋਂ ਪੁੱਜੇ।ਕੁਲਦੀਪ ਸਿੰਘ ਢੋਸ, ਸਰਦੂਲ ਸਿੰਘ ਬੰਡਾਲਾ ਸਾਬਕਾ ਮੰਤਰੀ, ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਮਨਿੰਦਰਪਾਲ ਸਿੰਘ ਪਲਾਸੌਰ ਤੇ ਸੁਖਵਿੰਦਰ ਸਿੰਘ ਡੈਨੀ ਬੰਡਾਲਾ, ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਐਗਜੈਕਟਿਵ ਮੈੈਂਬਰ ਮਨਮੋਹਨ ਸਿੰਘ ਗੁੰਮਟਾਲਾ ਅਤੇ ਗੁਰਜੀਤ ਸਿੰਘ ਔਜਲਾ ਨੇ ਕਾਂਗਰਸੀਆਂ ਆਗੂੂਆਂ ਤੇ ਵਰਕਰਾਂ ਨੂੰ 2017 ਦੀਆਂ ਚੋਣਾਂ ਜਿੱਤਣ ਅਤੇ ਆਮ ਲੋਕਾਂ ਤੱਕ ਪਹੁੰਚ ਕਰਨ ਲਈ ਜ਼ੋਰ ਦਿੰਦਿਆਂ ਕਿਹਾ ਕਿ ਉਹ ਸਭ ਆਪਸੀ ਮਤਭੇਦ ਭੁਲਾ ਕੇ ਕਮਰਕੱਸੇ ਕਰਨ ਤਾਂ ਜੋ ਅਕਾਲੀ ਭਾਜਪਾ ਸਰਕਾਰ ਨੂੰ ਲੱਕ ਤੋੜ ਹਾਰ ਦਿੱਤੀ ਜਾ ਸਕੇ।ਕੁਲਦੀਪ ਸਿੰਘ ਢੋਸ ਨੇ ਵਰਕਰਾਂ ਦੀਆਂ ਮੁਸ਼ਕਲਾਂ ਵੀ ਸੁਣੀਆਂ ਅਤੇ ਉਨ੍ਹਾਂ ਨੂੰ ਪਾਰਟੀ ਦਾ ਜੱਥੇਬੰਦਕ ਢਾਂਚਾ ਮਜ਼ਬੂਤ ਕਰਨ ਲਈ ਜ਼ੋਰ ਦਿੱਤਾ।ਉਨ੍ਹਾਂ ਕਿਹਾ ਕਿ ਕਸਬਾ ਜੰਡਿਆਲਾ ਗੁਰੂ ਵਿਖੇ 1 ਅਗਸਤ 2016 ਨੂੰ ਵੱਡੀ ਰੈਲੀ ਕੀਤੀ ਜਾਵੇਗੀ।ਇਸ ਰੈਲੀ ਦੀ ਸਫਲਤਾ ਲਈ ਪੂਰੇ ਹਲਕੇ ਵਿੱਚ 20 ਮੀਟਿੰਗਾਂ ਕੀਤੀਆਂ ਜਾਣਗੀਆ ਅਤੇ ਅਕਾਲੀਆਂ ਦੀਆਂ ਲੋਕ ਵਿਰੋਧੀ ਨੀਤੀਆਂ ਤੋਂ ਜਾਗਰੂਕ ਕਰਵਾਇਆ ਜਾਵੇਗਾ ਕਿ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਵਾਲੀ ਸਰਕਾਰ ਨੇ ਪੰਜਾਬ ਦਾ ਦਿਵਾਲਾ ਕੱਢ ਦਿੱਤਾ ਹੈ।
ਇਸ ਮੌਕੇ ਸਰਪੰਚ ਕਸ਼ਮੀਰ ਸਿੰਘ ਕਾਲਾ ਸਾਬਕਾ ਸਰਪੰਚ ਚੌਕ ਮਹਿਤਾ, ਪਰਮਜੀਤ ਸਿੰਘ ਸੰਧੂ ਸਾਬਕਾ ਚੇਅਰਮੈਨ, ਬਲਵਿੰਦਰ ਸਿੰਘ ਸਾਬਕਾ ਚੇਅਰਮੈਨ, ਬਲਵਿੰਦਰ ਸਿੰਘ ਸਾਬਕਾ ਸਰਪੰਚ ਮਹਿਸਮਪੁਰਾ, ਗੁਰਮੇਜ ਸਿੰਘ ਸਾਬਕਾ ਸਰਪੰਚ ਬੁੱਟਰ, ਰਾਣਾ ਝੰਡ ਚੇਅਰਮੈਨ ਨਰੇਗਾ, ਆਸ਼ੂ ਵਿਨਾਇਕ, ਸੰਜੀਵ ਕੁਮਾਰ, ਸੁਰਿੰਦਰ ਸਿੰਘ ਸ਼ਾਹ ਮੱਲੀਆਂ, ਸੁਖਵਿੰਦਰ ਸਿੰਘ ਝੰਡ, ਕਸ਼ਮੀਰ ਸਿੰਘ ਜਾਣੀਆਂ, ਸ਼ਿਵਰਾਜ ਸਿੰਘ ਤਰਸਿੱਕਾ ਬਲਾਕ ਪ੍ਰਧਾਨ, ਸੁਰੇਸ ਕੁਮਾਰ ਟਾਂਗਰੀ, ਕੁਲਦੀਪ ਸਿੰਘ ਟਾਂਗਰੀ, ਲਾਲੀ ਜੋਧਾਨਗਰੀ ਆਦਿ ਮੌਜੂਦ ਸਨ।

Check Also

ਡਾ. ਮਨਿੰਦਰ ਲਾਲ ਸਿੰਘ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡਾਇਰੈਕਟਰ ਖੋਜ ਨਿਯੁੱਕਤ

ਅੰਮ੍ਰਿਤਸਰ, 3 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਇਲੈਕਟ੍ਰੋਨਿਕਸ ਟੈਕਨਾਲੋਜੀ ਵਿਭਾਗ …

Leave a Reply