Friday, July 5, 2024

’ਉਭਰਦਾ ਬਠਿੰਡਾ ਦੇ ਬੈਨਰ’ ਹੇਠ ਹੋਈ ਪੁਲਿਸ ਪਬਲਿਕ ਮੀਟਿੰਗ

PPN2306201604

ਬਠਿੰਡਾ, 23 ਜੂਨ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਪੰਜਾਬ ਪੁਲਿਸ ਜ਼ਿਲ੍ਹਾ ਬਠਿੰਡਾ ਵਲੋਂ ਪੰਜਾਬੀਓ ਜਾਗੋ ਤੇ ‘ਉਭਰਦਾ ਬਠਿੰਡਾ ਦੇ ਬੈਨਰ ‘ ਹੇਠ ਚਲਾਈ ਮੁਹਿੰਮ ਤਹਿਤ ਵਾਰਡ ਨੰਬਰ ੩੫ ਦੀ ਕਾਲਾ ਸਿੰਘ ਸਿੋੱਧੂ ਕਲੋਨੀ ਵਿਖੇ ਪੁਿਲਸ ਪਬਲਿਕ ਮੀਟਿੰਗ ਹੋਈ, ਜਿਸ ਵਿੱਚ ਦੇਸਰਾਜ ਸ਼ਰਮਾ ਐਸ.ਪੀ ਸਿਟੀ ਮੁੱਖ ਮਹਿਮਾਨ ਵਜੋਂ ਪਹੁੰਚੇ।ਇਸ ਮੌਕੇ ਐਸ.ਪੀ ਸਿਟੀ ਨੇ ਕਿਹਾ ਕਿ ਇਸ ਮੁਹਿੰਮ ਦਾ ਮਕਸਦ ਪੁਲਿਸ ਤੇ ਪਬਲਿਕ ਦੇ ਸਾਂਝੇ ਉਪਰਾਲੇ ਤਹਿਤ ਪੰਜਾਬ ਨੂੰ ਨਸ਼ਾ ਮੁਕਤ ਬਣਾ ਕੇ ਪੰਜਾਬੀ ਵਿਰਸੇ ਨੂੰ ਬਚਾਉਣਾ ਹੈ ਤਾਂ ਕਿ ਹੋਣ ਵਾਲੇ ਅਪਰਾਧਾਂ ਅਤੇ ਜਵਾਨੀ ਨੂੰ ਨਸ਼ਿਆਂ ਦੇ ਮਾਰੂ ਪ੍ਰਭਾਵ ਤੋਂ ਮੁਕਤ ਕੀਤਾ ਜਾ ਸਕੇ।ਉਨ੍ਹਾਂ ਕਿਹਾ ਕਿ ਇਸ ਮੁਹਿੰਮ ਨੂੰ ਸਫਲ ਬਣਾਉਣ ਲਈ ਲੋਕਾਂ ਦੇ ਸਹਿਯੋਗ ਦੀ ਜਰੂਰਤ ਹੈ।ਇਸ ਮੌਕੇ ਵਾਰਡ ਪ੍ਰਧਾਨ ਮਲਕੀਤ ਸਿੰਘ ਸਿੱਧੂ ਦੀ ਅਗਵਾਈ ਵਿੱਚ ਮੁਹੱਲਾ ਵਾਸੀਆਂ ਨੇ ਆਪਣੀਆਂ ਆਪਣੀਆਂ ਸਮੱਸਿਆਵਾਂ ਤੋਂ ਐਸਪੀ ਸਿਟੀ ਨੂੰ ਜਾਣੂ ਕਰਵਾਇਆ। ਇਸ ਮੌਕੇ ਅਰਜਨ ਦਾਸ ਕਮੇਟੀ ਮੈਂਬਰ ਵਾਰਡ ਨੰਬਰ 35, ਪ੍ਰੇਮ ਕੁਮਾਰ ਐਸ.ਸੀ ਵਿੰਗ ਪ੍ਰਧਾਨ ਆਵਾ ਬਸਤੀ, ਅਵਤਾਰ ਸਿੰਘ ਉਰਫ ਤਾਰੀ, ਅਜੇ ਕੁਮਾਰ, ਅਰਸ਼ਦੀਪ ਸਿੰਘ, ਕ੍ਰਿਪਾਲ ਸਿੰਘ, ਰੌਸ਼ਨ ਲਾਲ, ਜਗਦੀਪ ਸਿੰਘ ਸਿੱਧੂ, ਬਲਵਿੰਦਰ ਸਿੰਘ, ਸੁਖਜੀਵਨ ਸਿੰਘ ਬਰਾੜ ਆਦਿ ਮੌਜੂਦ ਸਨ।

Check Also

ਡਾ. ਮਨਿੰਦਰ ਲਾਲ ਸਿੰਘ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡਾਇਰੈਕਟਰ ਖੋਜ ਨਿਯੁੱਕਤ

ਅੰਮ੍ਰਿਤਸਰ, 3 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਇਲੈਕਟ੍ਰੋਨਿਕਸ ਟੈਕਨਾਲੋਜੀ ਵਿਭਾਗ …

Leave a Reply