Wednesday, April 29, 2026

ਭਵਨਜ਼ ਐਸ.ਐਲ ਪਬਲਿਕ ਸਕੂਲ ਵਿਖੇ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਗਿਆ

PPN2306201610

ਅੰਮ੍ਰਿਤਸਰ, 21 ਜੂਨ (ਜਗਦੀਪ ਸਿੰਘ ਸੱਗੂ) ਸਥਾਨਕ ਭਵਨਜ਼ ਐਸ.ਐਲ ਪਬਲਿਕ ਸਕੂਲ ਵਿਖੇ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਗਿਆ।ਇਸ ਸਬੰਧੀ ਜਾਣਕਾਰੀ ਦਿੰਦਿਆਂ ਰੀਨਾ ਕੁਮਾਰੀ ਨੇ ਦੱਸਿਆ ਕਿ ਸਵੇਰੇ 7.00 ਵਜੇ ਅਰਦਾਸ ਨਾਲ ਯੋਗਾ ਸ਼ੁਰੂ ਕੀਤਾ ਗਿਆ, ਜਿਸ ਵਿੱਚ ਵੱਖ ਵੱਖ ਸਕੂਲਾਂ ਅਤੇ ਕਾਲਜਾਂ ਤੋਂ ਆਏ ਲਹਗਭਗ 1500 ਐਨ.ਸੀ.ਸੀ ਦੇ ਕੈਡਿਟਾਂ ਨੇ ਭਾਗ ਲਿਆ।ਇਸ ਅੰਤਰਰਾਸ਼ਟਰੀ ਯੋਗ ਦਿਵਸ ਦਾ ਪ੍ਰਬੰਧ 2 ਪੀ.ਬੀ ਏਅਰ ਸਕੁਐਡਰਨ ਐਨ.ਸੀ.ਸੀ ਦੇ ਵਿੰਗ ਕਮਾਂਡਰ ਬੀ.ਕੇ ਰਮਾਲਾ ਦੀ ਦੇਖ ਰੇਖ ਵਿੱਚ ਕੀਤਾ ਗਿਆ।ਜਿੰਨਾਂ ਨੇ ਇਸ ਮੌਕੇ ਕਿਹਾ ਕਿ ਯੋਗ ਸਾਡੇ ਸਰੀਰ ਦੀ ਤੰਦਰੂਸਤੀ ਲਈ ਬਹੁਤ ਹੀ ਸਹਾਇਕ ਹੈ ਅਤੇ ਇਹ ਸਰੀਰ ਦੇ ਕਿਸੇ ਵੀ ਰੋਗ ਨੂੰ ਖਤਮ ਕਕਰਨ ਦੀ ਸਮਰੱਥਾ ਰੱਖਦਾ ਹੈ, ਇਸ ਲਈ ਸਾਨੂੰ ਯੋਗ ਨੂੰ ਆਪਣੀ ਜਿੰਦਗੀ ਦਾ ਹਿੱਸਾ ਜਰੂਰ ਬਣਾਉਣਾ ਚਾਹੀਦਾ ਹੈ ।ਇਸ ਮੌਕੇ ਕੈਡਿਟਾਂ ਨੂੰ ਰਿਫਰੇਸ਼ਮੇਂਟ ਵੀ ਵੰਡੀ ਗਈ।

Check Also

ਈ.ਟੀ.ਓ ਵਲੋਂ ਹਲਕਾ ਜੰਡਿਆਲਾ ਗੁਰੂ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੀ ਚੌਥੀ ਬੱਸ ਰਵਾਨਾ

ਅੰਮ੍ਰਿਤਸਰ, 26 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਅਤੇ ਹਲਕਾ ਜੰਡਿਆਲਾ ਗੁਰੂ …

Leave a Reply