
ਨਵੀਂ ਦਿੱਲੀ, 17 ਮਈ (ਅੰਮ੍ਰਿਤ ਲਾਲ ਮੰਂਨਣ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਨੂੰ ਗੁਰੂਧਾਮਾਂ ਦੇ ਦਰਸ਼ਨ ਕਰਵਾਉਣ ਲਈ ਚਲਾਈ ਜਾ ਰਹੀ ਮੁਹਿੰਮ ਅਧਿਨ ਕਮੇਟੀ ਦੇ ਅੰਤ੍ਰਿੰਗ ਬੋਰਡ ਦੇ ਮੈਂਬਰ ਚਮਨ ਸਿੰਘ ਸ਼ਾਹਪੂਰਾ ਨੇ ਆਪਣੇ ਇਲਾਕੇ ਦੀਆਂ ਸੰਗਤਾਂ ਨੂੰ ਗੁਰਦੁਆਰਾ ਪਾਉਂਟਾ ਸਾਹਿਬ ਦੇ ਦਰਸ਼ਨ ਕਰਵਾਏ। ਬਸ ਰਾਹੀਂ ਗੁਰਦੁਆਰਾ ਸਾਹਿਬਪੁਰਾ ਤੋਂ ਅਰਦਾਸ ਉਪਰੰਤ ਗਿਆ ਇਹ ਜੱਥਾ ਗੁਰਦੂਆਰਾ ਬੰਗਲਾ ਸਾਹਿਬ ਦਿੱਲੀ ਤੋਂ ਹੁੰਦਾ ਹੋਇਆ ਗੁਰਦੁਆਰਾ ਪਾਉਂਟਾ ਸਾਹਿਬ, ਗੁਰਦੁਆਰਾ ਨਾਹਨ ਸਾਹਿਬ, ਗੁਰਦੁਆਰਾ ਤੀਰ ਸਾਹਿਬ, ਗੁਰਦੁਆਰਾ ਭੰਗਾਣੀ ਸਾਹਿਬ, ਗੁਰਦੁਆਰਾ ਸ਼ੇਰਗਾਹ ਸਾਹਿਬ ਤੇ ਕੁਰਕਸ਼ੇਤਰ ਦੇ ਚਾਰ ਇਤਿਹਾਸਕ ਗੁਰੂਧਾਮਾਂ ਦੇ ਦਰਸ਼ਨ ਕਰਦਾ ਹੋਇਆ ਦਿੱਲੀ ਵਾਪਿਸ ਪਰਤਿਆ। ਇਸ ਬਾਬਤ ਇਲਾਕੇ ਦੀ ਸੰਗਤਾਂ ਪਾਸੋਂ ਧੰਨਵਾਦ ਪ੍ਰਗਟਾਉਂਦੇ ਹੋਏ ਚਮਨ ਸਿੰਘ ਨੇ ਇਨ੍ਹਾਂ ਯਾਤਰਵਾਂ ਨਾਲ ਯਾਤਰੂਆਂ ਨੂੰ ਵੱਡਮੁੱਲੀ ਜਾਣਕਾਰੀ ਮਿਲਣ ਦੇ ਨਾਲ ਹੀ ਗੁਰੂ ਸਾਹਿਬ ਦੇ ਇਤਿਹਾਸ ਤੋਂ ਵੀ ਜਾਣੂੰ ਹੋਣ ਦਾ ਵੀ ਦਾਅਵਾ ਕੀਤਾ।
Check Also
ਦੁਬਈ ਦੇ ਵੱਡੇ ਦਿਲ ਵਾਲੇ ਸਰਦਾਰ ਨੇ ਜਾਰਜੀਆ ਹਾਦਸੇ `ਚ ਮਰਨ ਵਾਲਿਆਂ ਦੇ ਪਰਿਵਾਰਾਂ ਦੀ ਫ਼ੜੀ ਬਾਂਹ
ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬਤ ਦਾ ਭਲਾ ਚੈਰੀਟੇਬਲ …
Punjab Post Daily Online Newspaper & Print Media