Sunday, November 8, 2026

ਹਰਿ ਕੀ ਪੌੜੀ ਵਿਖੇ ਸੋਨੇ ਦੀ ਛੱਤ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਕੜਾਹ ਪ੍ਰਸ਼ਾਦਿ ਦਾ ਨਵਾਂ ਕਾਊਂਟਰ ਸ਼ੁਰੂ

PPN2306201624

ਅੰਮ੍ਰਿਤਸਰ, 23 ਜੂਨ (ਗੁਰਪ੍ਰੀਤ ਸਿੰਘ)- ਰੂਹਾਨੀਅਤ ਦੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ‘ਹਰਿ ਕੀ ਪੌੜੀ’ ਜਿਥੇ ਸੰਗਤਾਂ ਚੂਲਾ ਲੈਂਦੀਆਂ ਹਨ ਉਸ ਪੁਰ ਸੋਨੇ ਦੀ ਛੱਤ ਪਾਉਣ ਅਤੇ ਭਗਤੀ ਤੇ ਸ਼ਕਤੀ ਦੇ ਪ੍ਰਤੀਕ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸੰਗਤਾਂ ਦੀ ਸਹੂਲਤ ਲਈ ਕੜਾਹ ਪ੍ਰਸ਼ਾਦਿ ਦੇ ਕਾਊਂਟਰ ਦਾ ਉੇਦਘਾਟਨ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸਿੰਘ ਸਾਹਿਬ ਗਿਆਨੀ ਗੁਰਮੁੱਖ ਸਿੰਘ ਜਥੇਦਾਰ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬ੍ਹੋ ਨੇ ਕੀਤਾ।ਉਪਰੋਕਤ ਸਥਾਨਾਂ ਤੇ ਉਦਘਾਟਨ ਤੋਂ ਪਹਿਲਾ ਭਾਈ ਰਾਜਦੀਪ ਸਿੰਘ ਤੇ ਭਾਈ ਸੁਖਦੇਵ ਸਿੰਘ ਨੇ ਅਰਦਾਸ ਕੀਤੀ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਜਥੇਦਾਰ ਅਵਤਾਰ ਸਿੰਘ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੋਨੇ ਦੀ ਛੱਤ ਪਾਉਣ ਦੀ ਸੇਵਾ ਮੁੰਬਈ ਨਿਵਾਸੀ ਬੀਬੀ ਮਨਿੰਦਰ ਕੌਰ ਵੱਲੋਂ ਕੀਤੀ ਗਈ ਹੈ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸੰਗਤਾਂ ਦੀ ਸਹੂਲਤ ਲਈ ਕੜਾਹ ਪ੍ਰਸ਼ਾਦਿ ਦੀ ਦੇਗ ਨੂੰ ਕ੍ਰਿਪਾਨ ਭੇਟ ਕਰਨ ਲਈ ਆਧੁਨਿਕ ਸਹੂਲਤਾਂ ਨਾਲ ਲੈਸ ਕਾਊਂਟਰ ਦੀ ਸੇਵਾ ਜਗਦੀਸ਼ ਸਿੰਘ ਸੈਣੀ ਮੁਕੇਰੀਆਂ ਦੇ ਪਰਿਵਾਰ ਵੱਲੋਂ ਕੀਤੀ ਗਈ ਹੈ।ਉਨ੍ਹਾਂ ਕਿਹਾ ਕਿ ਸਤਿਗੁਰੂ ਜੀ ਸੇਵਾ ਕਰਨ ਵਾਲੇ ਇਨ੍ਹਾਂ ਪਰਿਵਾਰਾਂ ਤੇ ਕ੍ਰਿਪਾ ਕਰਨ ਤੇ ਇਹ ਪਰਿਵਾਰ ਅੱਗੋਂ ਵੀ ਇਸੇ ਤਰ੍ਹਾਂ ਸ਼ਰਧਾ ਭਾਵਨਾ ਨਾਲ ਸੇਵਾ ਕਰਦੇ ਰਹਿਣ।ਇਸ ਸਮੇਂ ਜਥੇਦਾਰ ਅਵਤਾਰ ਸਿੰਘ ਨੇ ਸੇਵਾ ਕਰਨ ਵਾਲੇ ਬੀਬੀ ਮਨਿੰਦਰ ਕੌਰ ਤੇ ਜਗਦੀਸ਼ ਸਿੰਘ ਦੇ ਪਰਿਵਾਰ ਨੂੰ ਸਿਰੋਪਾਓ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਦੇ ਕੇ ਸਨਮਾਨਿਤ ਵੀ ਕੀਤਾ।
ਇਸ ਮੌਕੇ ਗੁਰਪ੍ਰੀਤ ਸਿੰਘ ਝੱਬਰ ਮੈਂਬਰ ਸ਼ੋ੍ਰਮਣੀ ਕਮੇਟੀ, ਡਾ. ਰੂਪ ਸਿੰਘ ਸਕੱਤਰ, ਡਾ. ਪਰਮਜੀਤ ਸਿੰਘ ਸਰੋਆ, ਮਹਿੰਦਰ ਸਿੰਘ ਆਹਲੀ ਤੇ ਸੁਖਦੇਵ ਸਿੰਘ ਭੂਰਾਕੋਹਨਾ ਵਧੀਕ ਸਕੱਤਰ, ਸੁਲੱਖਣ ਸਿੰਘ ਮੈਨੇਜਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਪਰਮਜੀਤ ਸਿੰਘ ਮੁੰਡਾਪਿੰਡ ਨਿਜੀ ਸਹਾਇਕ, ਕੁਲਵਿੰਦਰ ਸਿੰਘ ਰਮਦਾਸ ਮੀਤ ਸਕੱਤਰ, ਗੁਰਬਚਨ ਸਿੰਘ ਮੁੱਖ ਸੂਚਨਾ ਅਧਿਕਾਰੀ ਤੇ ਇਕਬਾਲ ਸਿੰਘ ਐਡੀਸ਼ਨਲ ਮੈਨੇਜਰ ਆਦਿ ਹਾਜ਼ਰ ਸਨ।

Check Also

ਗੁਰੂ ਨਗਰੀ ‘ਚ ਰੋਸ਼ਨੀਆਂ ਦਾ ਤਿਉਹਾਰ `ਦੀਵਾਲੀ` ਵੱਡੇ ਉਤਸ਼ਾਹ ਅਤੇ ਸ਼ਰਧਾ ਨਾਲ ਮਨਾਇਆ

ਅੰਮ੍ਰਿਤਸਰ, 8 ਨਵੰਬਰ (ਜਗਦੀਪ ਸਿੰਘ) – ਗੁਰੂ ਨਗਰੀ ਅੰਮ੍ਰਿਤਸਰ ਵਿੱਚ ਰੋਸ਼ਨੀਆਂ ਦਾ ਤਿਉਹਾਰ `ਦੀਵਾਲੀ` ਵੱਡੇ …

Leave a Reply