
ਅਮ੍ਰਿਤਸਰ, 24 ਜੂਨ (ਜਗਦੀਪ ਸਿੰਘ ਸੱਗੂ) – ਬਰਗਾੜੀ ਸਮੇਤ ਪੰਜਾਬ ਦੇ ਵੱਖ-ਵੱਖ ਹਿੱਸੀਆਂ ਵਿੱਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਦਅਬੀ ਦੇ ਵਿਰੁੱਧ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ( ਐਸਜੀਪੀਸੀ) ਦੀ ਨੌਕਰੀ ਤੋਂ ਅਸਤੀਫਾ ਦੇਣ ਤੋਂ ਬਾਅਦ ਚਰਚਾ ਵਿੱਚ ਆਏ ਰਮਨਜੀਤ ਸਿੰਘ ਆਮ ਆਦਮੀ ਪਾਰਟੀ (ਆਪ) ਵਿੱਚ ਸ਼ਾਮਲ ਹੋ ਗਏ ਹਨ। ।
ਰਮਨਦੀਪ ਸਿੰਘ ਨੇ ‘ਆਪ’ ਦੇ ਸੰਗਠਨਾਤਮਕ ਮਾਮਲੀਆਂ ਦੇ ਰਾਸ਼ਟਰੀ ਸਕੱਤਰ ਦੁਰਗੇਸ਼ ਪਾਠਕ ਅਤੇ ਲੀਗਲ ਸੈਲ ਪੰਜਾਬ ਦੇ ਮੁੱਖੀ ਹਿੰਮਤ ਸਿੰਘ ਸ਼ੇਰਗਿਲ ਦੀ ਹਾਜਰੀ ਵਿੱਚ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਦੀ ਰਸਮੀ ਐੈਲਾਨ ਕੀਤਾ। ਉਨ੍ਹਾਂ ਨੇ ਦੱਸਿਆ ਕਿ ਉਹ ਅਮ੍ਰਿਤਸਰ ਜਿਲ੍ਹੇ ਦੇ ਗੋਲੂਚੱਕ ਪਿੰਡ ਨਾਲ ਸਬੰਧਤ ਹਨ। ਪਿਛਲੇ ਲੰਬੇ ਸਮੋਂ ਤੋਂ ਅਮ੍ਰਿਤਸਰ ਵਿੱਚ ਹੀ ਰਹਿੰਦੇ ਹੋਏ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਿੱਚ ਕਰਮਚਾਰੀ ਸਨ। ਪੰਜਾਬ ਵਿੱਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਥਾਂ-ਥਾਂ ਬੇਅਦਬੀ ਨੂੰ ਰੋਕਣ ਅਤੇ ਦੋਸ਼ੀਆਂ ਨੂ ਫੜਨ ਵਿੱਚ ਅਸਫਲ ਰਹੀ ਪੰਜਾਬ ਦੀ ਬਾਦਲ ਸਰਕਾਰ ਦੇ ਪ੍ਰਤੀ ਰੋਸ਼ ਜਾਹਿਰ ਕਰਣ ਲਈ ਉਨ੍ਹਾਂ ਨੂੰ ਅਕਤੂਬਰ 2015 ਵਿੱਚ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਵਤਾਰ ਸਿੰਘ ਮੱਕੜ ਦੀ ਪ੍ਰੈਸ ਕਾਨਫਰੰਸ ਵਿੱਚ ਅਸਤੀਫਾ ਦੇ ਦਿੱਤਾ ਸੀ। ਰਮਨਦੀਪ ਸਿੰਘ ਨੇ ਕਿਹਾ, ‘ ਮੈਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਲਈ ਪੰਜਾਬ ਸਰਕਾਰ ਦੇ ਨਾਲ ਐਸਜੀਪੀਸੀ ਨੂੰ ਬਰਾਬਰ ਦੋਸ਼ੀ ਮੰਨਦਾ ਹਾਂ, ਕਿਉਂਕਿ ਪਿਛਲੇ ਲੰਬੇ ਸਮੇਂ ਤੋਂ ਐਸਜੀਪੀਸੀ ਵਰਗਾ ਮਹਾਨ ਸੰਸਥਾਨ ਬਾਦਲ ਪਰਿਵਾਰ ਦੀ ਕਠਪੁਤਲੀ ਬਣਕੇ ਰਿਹਾ ਗਿਆ ਹੈ। ਬਤੌਰ ਸਾਬਕਾ ਐਸਜਪੀਸੀ ਕਰਮਚਾਰੀ ਮੈਂ ਦਾਅਵੇ ਨਾਲ ਕਹਿ ਸਕਦਾ ਹਾਂ ਕਿ ਐਸਜੀਪੀਸੀ ਵੀ ਪੰਜਾਬ ਸਰਕਾਰ ਦੀ ਤਰ੍ਹਾਂ ਬੁਰੀ ਤਰ੍ਹਾਂ ਭ੍ਰਿਸ਼ਟਾਚਾਰ ਦਾ ਸ਼ਿਕਾਰ ਹੋ ਗਈ ਹੈ।
ਰਮਨਦੀਪ ਸਿੰਘ ਨੇ ਕਿਹਾ ਕਿ ਸਮੁੱਚੇ ਸਿਸਟਮ (ਨਿਜਾਮ) ਵਿੱਚ ਤਬਦੀਲੀ ਲਈ ਉਨ੍ਹਾਂ ਨੇ ਆਮ ਆਦਮੀ ਪਾਰਟੀ ਵਿੱਚ ਬਤੌਰ ਵਾਲੰਟਿਅਰ ਸੇਵਾ ਕਰਨ ਦਾ ਫੈਸਲਾ ਲਿਆ ਹੈ ਤਾਂ ਕਿ ਪੰਜਾਬ ਵਿਚੋਂ ਭ੍ਰਿਸ਼ਟਾਚਾਰ ਅਤੇ ਪਰਿਵਾਰਵਾਦ ਨਾਲ ਲਿਪਤ ਨਿਜਾਮ ਨੂੰ ਬਦਲਣ ਲਈ ਆਮ ਆਦਮੀ ਪਾਰਟੀ ਦੁਆਰਾ ਸ਼ੁਰੂ ਕੀਤੇ ਗਏ ਅੰਦੋਲਨ ਵਿੱਚ ਯੋਗਦਾਨ ਦੇ ਸਕਾਂ। ਰਮਨਦੀਪ ਸਿੰਘ ਦੀ ‘ਆਪ’ ਵਿੱਚ ਸ਼ਮੂਲਿਅਤ ਦਾ ‘ਆਪ’ ਦੇ ਜੋਨਲ ਇੰਚਾਰਜ ਗੁਰਿੰਦਰ ਸਿੰਘ ਬਾਜਵਾ ਅਤੇ ਰੋਮੀ ਭਾਟੀ ਨੇ ਸਵਾਗਤ ਕੀਤਾ ਹੈ।
Check Also
ਡਿਪਟੀ ਕਮਿਸ਼ਨਰ ਨੇ ਕਿਸਾਨ ਜਾਗਰੂਕਤਾ ਵੈਨਾਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ
ਅੰਮ੍ਰਿਤਸਰ 24 ਅਪ੍ਰੈਲ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਵੱਲੋਂ ਕਣਕ ਦੇ ਨਾੜ ਨੂੰ …
Punjab Post Daily Online Newspaper & Print Media