Monday, July 8, 2024

ਕਾਂਗਰਸ ਹਾਈ ਕਮਾਂਡ ਵਲੋਂ ਜਿੱਤਣ ਦੀ ਸਮਰੱਥਾ ਰੱਖਦੇ ਆਗੂੂ ਨੂੰ ਦਿੱਤੀ ਜਾਵੇਗੀ ਪਾਰਟੀ ਟਿਕਟ – ਡਾ. ਰਾਮ ਲਾਲ ਜੱਸੀ

PPN2406201602

ਅੰਮ੍ਰਿਤਸਰ, 24 ਜੂਨ (ਜਗਦੀਪ ਸਿੰਘ ਸੱਗੂ) – 2017 ‘ਚ ਆ ਰਹੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਦੀ ਸਰਕਾਰ ਬਣੇਗੀ ਅਤੇ ਕਾਂਗਰਸ ਹਾਈ ਕਮਾਂਡ ਵੱਲੋ ਪਾਰਟੀ ਟਿਕਟ ਜਿੱਤਣ ਦੀ ਸਮਰੱਥਾ ਰੱਖਦੇ ਆਗੂੂ ਨੂੰ ਬੜੀ ਸੋਚ ਵਿਚਾਰ ਕੇ ਦਿੱਤੀ ਜਾਵੇਗੀ।ਇਹ ਪ੍ਰਗਟਾਵਾ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਡਾ. ਰਾਮ ਲਾਲ ਜੱਸੀ ਨੇ ਜਿਲ੍ਹਾ ਕਾਂਗਰਸ ਕਮੇਟੀ ਦਿਹਾਤੀ ਅੰਮ੍ਰਿਤਸਰ ਵਿਖੇ ਹਲਕਾ ਰਾਜਾਸਾਂਸੀ ਦੇ ਕਾਂਗਰਸੀ ਆਗੂਆਂ ਤੇ ਵਰਕਰਾਂ ਨਾਲ ਬੈਠਕ ਦੌਰਾਨ ਕੀਤਾ।ਮੀਟਿੰਗ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡਾ. ਰਾਮ ਲਾਲ ਜੱਸੀ ਨੇ ਕਿਹਾ ਕਿ ਚੋਣਾਂ ਵਿੱਚ ਕਾਂਗਰਸ ਵਰਕਰਾਂ ਦਾ ਰੋਲ ਬੜਾ ਅਹਿਮ ਹੋਵੇਗਾ ਅਤੇ ਕਾਂਗਰਸੀ ਆਗੂਆਂ ਨੂੰ ਬੜੀ ਸਮਝਦਾਰੀ ਨਾਲ ਆਮ ਲੋਕਾਂ ਤੱਕ ਪਹੁੰਚ ਕਰਕੇ ਹਰ ਵਰਗ ਨੂੰ ਆਪਣੇ ਨਾਲ ਲੈ ਕੇ ਚੱਲਣਾ ਪਵੇਗਾ।ਡਾ. ਰਾਮ ਲਾਲ ਜੱਸੀ ਨੇ ਸਤਾਧਾਰੀ ਸ਼੍ਰੋਮਣੀ ਅਕਾਲੀ ਦਲ-ਭਾਜਪਾ ਸਰਕਾਰ ਦੀ ਅਲੋਚਨਾ ਕਰਦਿਆਂ ਕਿਹਾ ਕਿ ਹੁਕਮਰਾਨਾਂ ਤੋਂ ਹਰ ਵਰਗ ਦੁੱਖੀ ਹੈ।ਕਿਸਾਨ-ਮਜ਼ਦੂਰ ਖੁਦਕੁਸ਼ੀਆਂ ਕਰ ਰਿਹਾ ਹੈ।ਮਹਿੰਗਾਈ ਤੋਂ ਆਮ ਤੇ ਗਰੀਬ ਵਰਗ ਪ੍ਰੇਸ਼ਾਨ ਹੈ।ਅਮਨ ਕਾਨੂੰਨ ਦੀ ਹਾਲਤ ਬਦਤਰ ਹੈ।ਅਜਿਹੀ ਸਥਿਤੀ ਵਿੱਚ ਕਾਂਗਰਸ ਦਾ ਜਿੱਤਣਾ ਅਟੱਲ ਹੈ।
ਕੈਪਟਨ ਅਮਰਿੰਦਰ ਸਿੰਘ ਪ੍ਰਧਾਨ ਪੰਜਾਬ ਕਾਂਗਰਸ ਵਲੋਂ ਹਲਕਾ ਰਾਜਾਸਾਂਸੀ ਦੇ ਇੰਚਾਰਜ਼ ਬਣਾਏ ਗਏ ਡਾ. ਰਾਮ ਲਾਲ ਜੱਸੀ ਨੇ 4 ਜੁਲਾਈ ਨੂੰ ਚੋਗਾਵਾਂ ਵਿਖੇ ਹੋ ਰਹੀ ਕਾਂਗਰਸ ਰੈਲੀ ਬਾਰੇ ਕਾਂਗਰਸੀ ਆਗੂਆਂ ਤੇ ਵਰਕਰਾਂ ਨੂੰ ਲਾਮਬੰਦ ਕੀਤਾ।ਇਸ ਮੌਕੇ ਹਲਕਾ ਰਾਜਾਸਾਂਸੀ ਦੇ ਵਿਧਾਇਕ ਸੁਖਬਿੰਦਰ ਸਿੰਘ ਸਰਕਾਰੀਆ ਮੀਤ ਪ੍ਰਧਾਨ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਤੇ ਗੁਰਜੀਤ ਸਿੰਘ ਔਜਲਾ ਪ੍ਰਧਾਨ ਜਿਲ੍ਹਾ ਕਾਂਗਰਸ ਕਮੇਟੀ ਦਿਹਾਤੀ ਅੰਮ੍ਰਿਤਸਰ ਮੈਡਮ ਲੀਲਾ ਵਰਮਾ ਆਰਗੇਨਾਈਜਰ ਪੰਜਾਬ ਸੇਵਾ ਦਲ, ਬਲਵਿੰਦਰ ਕੌਰ ਚੱਕ ਮਿਸ਼ਰੀਆਂ, ਅਨੂਪ ਕੌਰ ਬੱਚੀਵਿੰਡ ਸਮੇਤ ਹੋਰ ਆਗੂ ਤੇ ਵਰਕਰ ਵੀ ਵੱਡੀ ਗਿਣਤੀ ਵਿੱਚ ਮੌਜੂਦ ਸਨ।

Check Also

ਆਸ਼ੀਰਵਾਦ ਡੇ ਬੋਰਡਿੰਗ ਸਕੂਲ ਦੀ ਵਿਦਿਆਰਥਣ ਗੁਰਪ੍ਰੀਤ ਕੌਰ ਦਾ ਸਨਮਾਨ

ਸੰਗਰੂਰ, 8 ਜੁਲਾਈ (ਜਗਸੀਰ ਲੌਂਗੋਵਾਲ) – ਆਸ਼ੀਰਵਾਦ ਡੇ ਬੋਰਡਿੰਗ ਸੀਨੀਅਰ ਸੈਕੰਡਰੀ ਸਕੂਲ ਝਾੜੋਂ ਦੀ ਵਿਦਿਆਰਥਣ …

Leave a Reply