Monday, November 2, 2026

ਬੀ.ਬੀ.ਏ ਸਮੈਸਟਰ ਤੀਜਾ ਦੇ ਨਤੀਜੇ ਸ਼ਾਨਦਾਰ

ਬਠਿੰਡਾ, 24 ਜੂਨ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਪੰਜਾਬੀ ਯੂਨੀਵਰਸਿਟੀ ਵੱਲੋਂ ਐਲਾਨੇ ਨਤੀਜਿਆਂ ਵਿੱਚੋਂ ਗੁਰੂਕੁਲ ਕਾਲਜ, ਬਠਿੰਡਾ (ਪੰਜਾਬੀ ਯੂਨੀਵਰਸਿਟੀ ਨਾਲ ਸੰਬੰਧਤ) ਦੇ ਬੀ.ਬੀ.ਏ.ਭਾਗ ਦੂਜਾ ਦੇ ਵਿਦਿਆਰਥੀਆਂ ਨੇ ਮੱਲਾਂ ਮਾਰੀਆਂ। ਕਾਲਜ ਦਾ ਨਤੀਜਾ 100 ਪ੍ਰਤੀਸ਼ਤ ਰਿਹਾ। ਬੀ.ਬੀ.ਏ ਸਮੈਸਟਰ ਤੀਜਾ ਦੇ ਨਤੀਜੇ ਵਿੱਚੋਂ ਸੁਖਪ੍ਰੀਤ ਕੌਰ ਨੇ 76ਪ੍ਰਤੀਸ਼ਤ ਅੰਕ ਹਾਸਿਲ ਕੀਤੇ ਅਤੇ ਜਮਾਤ ਵਿੱਚ ਪਹਿਲੇ ਸਥਾਨ ਤੇ ਰਹੀ। ਗਗਨਦੀਪ ਕੌਰ ਨੇ 72.2 ਪ੍ਰਤੀਸ਼ਤ ਲੈ ਕੇ ਜਮਾਤ ਵਿੱਚੋਂ ਦੂਜਾ ਸਥਾਨ ਹਾਸਿਲ ਕੀਤਾ ਅਤੇ ਮੁਸਕਾਨ ਨੇ 70ਪ੍ਰਤੀਸ਼ਤ ਲੈ ਕੇ ਜਮਾਤ ਵਿੱਚੋਂ ਤੀਜਾ ਸਥਾਨ ਹਾਸਿਲ ਕੀਤਾ।ਕਾਲਜ ਦੇ ਐਮ.ਡੀ. ਭੂਸ਼ਣ ਕੁਮਾਰ ਗੋਇਲ ਅਤੇ ਪ੍ਰਿੰਸੀਪਲ ਸਾਹਿਬ ਨੇ ਵਿਦਿਆਰਥੀਆਂ ਨੂੰ ਸ਼ਾਬਾਸ਼ੀ ਅਤੇ ਵਧਾਈ ਦਿੱਤੀ ਅਤੇ ਪ੍ਰੋ: ਕਰਨਦੀਪ ਸਿੰਘ ਨੂੰ ਵਿਦਿਆਰਥੀਆਂ ਦੇ ਨਤੀਜੇ ਸ਼ਾਨਦਾਰ ਆਉਣ ਕਰਕੇ ਵਧਾਈ ਦਿੱਤੀ ਅਤੇ ਭਵਿੱਖ ਵਿੱਚ ਲਗਨ ਅਤੇ ਮਿਹਨਤ ਨਾਲ ਪੜ੍ਹਾਈ ਕਰਕੇ ਵਿੱਦਿਆ ਦੇ ਖੇਤਰ ਵਿੱਚ ਅੱਗੇ ਵਧਣ ਲਈ ਪ੍ਰੇਰਿਤ ਕੀਤਾ।

Check Also

ਵਿਰਸਾ ਵਿਹਾਰ ਦੇ ਫਾਊਂਡਰ ਮੈਂਬਰ ਤੇ ਸ਼਼੍ਰੋਮਣੀ ਕਵੀ ਹੁੰਦਲ ਨੂੰ ਸਮਰਪਿਤ ਪੰਜਾਬੀ ਨਾਟਕ ‘ਤੂੰ ਬੁੱਲੇ ਵਾਂਗੂੰ ਬੋਲ’ ਦਾ ਮੰਚਣ

ਅੰਮ੍ਰਿਤਸਰ, 31 ਅਕਤੂਬਰ (ਦੀਪ ਦਵਿੰਦਰ ਸਿੰਘ) – ਵਿਰਸਾ ਵਿਹਾਰ ਸੁਸਾਇਟੀ ਅੰਮ੍ਰਿਤਸਰ ਵੱਲੋਂ ਮੰਚ-ਰੰਗਮੰਚ ਅੰਮ੍ਰਿਤਸਰ ਦੇ …

Leave a Reply