ਅੰਮ੍ਰਿਤਸਰ, 24 ਜੂਨ (ਜਗਦੀਪ ਸਿੰਘ ਸੱਗੂ) – ਕੈਬਨਿਟ ਮੰਤਰੀ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਪੰਜਾਬ ਸ. ਗੁਲਜ਼ਾਰ ਸਿੰਘ ਰਣੀਕੇ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਪੰਜਾਬ ਦੀ ਅਗਵਾਈ ਹੇਠ ਅਗਾਂਹਵਧੂ ਕਿਸਾਨਾਂ ਲਈ ਡੇਅਰੀ ਵਿਕਾਸ ਵਿਭਾਗ ਵੱਲੋਂ ਛੇ ਹਫ਼ਤਿਆਂ ਦਾ ਡੇਅਰੀ ਸਿਖਲਾਈ ਕੋਰਸ ਚਲਾਇਆ ਜਾਵੇਗਾ। ਇਸ ਕੋਰਸ ਅਧੀਨ ਕਿਸਾਨਾਂ ਨੂੰ ਅਗਾਂਹਵਧੂ ਤਕਨੀਕਾਂ, ਪਸ਼ੂਆਂ ਦੀ ਖਾਧ-ਖੁਰਾਕ, ਬਨਾਉਟੀ ਗਰਭਦਾਨ, ਪਸ਼ੂਆਂ ਦੀਆਂ ਬਿਮਾਰੀਆਂ, ਆਧੁਨਿਕ ਸ਼ੈੱਡਾਂ, ਦੁੱਧ ਅਤੇ ਦੁੱਧ ਪਦਾਰਥ ਬਣਾਉਣ ਬਾਰੇ ਸਿਖਲਾਈ ਦਿੱਤੀ ਜਾਵੇਗੀ।
ਇਹ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ ਡੇਅਰੀ ਡਾ. ਜੋਗਿੰਦਰ ਸਿੰਘ ਢਿੱਲੋਂ ਨੇ ਦੱਸਿਆ ਕਿ ਇਸ ਕੋਰਸ ਲਈ ਇੰਟਰਵਿਊ 27 ਜੂਨ 2016 ਨੂੰ ਸਵੇਰੇ 10 ਵਜੇ ਡੇਅਰੀ ਵਿਸਥਾਰ ਅਤੇ ਸਿਖਲਾਈ ਕੇਂਦਰ ਵੇਰਕਾ, ਸਾਹਮਣੇ ਮਿਲਕ ਪਲਾਂਟ ਵੇਰਕਾ, ਨਜ਼ਦੀਕ ਟੈਲੀਫੋਨ ਐਕਸਚੇਂਜ ਵਿਖੇ ਹੋਵੇਗੀ। ਉਨ੍ਹਾਂ ਦੱਸਿਆ ਕਿ ਚੁਣੇ ਗਏ ਸਿਖਿਆਰਥੀਆਂ ਤੋਂ ਜਨਰਲ ਵਰਗ 5000 ਰੁਪਏ ਅਤੇ ਅਨੁਸੂਚਿਤ ਜਾਤੀ ਵਰਗ ਤੋਂ 4000 ਰੁਪਏ ਫੀਸ ਮੌਕੇ ‘ਤੇ ਲਈ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਪ੍ਰਾਸਪੈਕਟਸ ਦਫ਼ਤਰ ਡਿਪਟੀ ਡਾਇਰੈਕਟਰ ਡੇਅਰੀ, ਅੰਮ੍ਰਿਤਸਰ ਕੈਂਪ ਐਟ ਵੇਰਕਾ (ਸਾਹਮਣੇ ਮਿਲਕ ਪਲਾਂਟ ਵੇਰਕਾ, ਨਜ਼ਦੀਕ ਟੈਲੀਫੋਨ ਐਕਸਚੇਂਜ) ਤੋਂ ਪ੍ਰਾਪਤ ਕੀਤੇ ਜਾ ਸਕਦੇ ਹਨ। ਉਨ੍ਹਾਂ ਕਿਹਾ ਕਿ ਸਿਖਿਆਰਥੀ ਘੱਟੋ-ਘੱਟ ਦਸਵੀਂ ਪਾਸ ਅਤੇ ਬੇਰੁਜ਼ਗਾਰ ਹੋਣਾ ਚਾਹੀਦਾ ਹੈ ਅਤੇ ਉਸ ਦੇ ਕੋਲ ਪੰਜ ਪਸ਼ੂਆਂ ਦਾ ਡੇਅਰੀ ਫਾਰਮ ਹੋਣਾ ਚਾਹੀਦਾ ਹੈ।
Check Also
ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ
ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …
Punjab Post Daily Online Newspaper & Print Media