Friday, October 2, 2026

ਪੰਜਾਬ ਯੂਥ ਫੋਰਮ ਵਲੋਂ ਫ੍ਰੀ ਮੈਡੀਕਲ ਕੈਂਪ 26 ਜੂਨ ਨੂੰ

Jaskirat SW
ਅੰਮ੍ਰਿਤਸਰ, 24 ਜੂਨ (ਜਗਦੀਪ ਸਿੰਘ ਸੱਗੂ) – ਸਮਾਜ ਸੇਵੀ ਸੰਸਥਾ ਪੰਜਾਬ ਯੂਥ ਫੋਰਮ ਵਲੋਂ ਲੋੜਵੰਦਾਂ ਦੀ ਸਹਾਇਤਾ ਲਈ ਵਿਸ਼ਾਲ ਮੈਡੀਕਲ ਕੈਂਪ ਅੱਜ 26 ਜੂਨ ਨੂੰ ਗੁਰਦੁਆਰਾ ਬਾਬਾ ਦੀਪ ਸਿੰਘ ਜੀ ਬਜਾਰ ਡਰੰਮਾਂ ਵਾਲਾ ਸੁਲਤਾਨਵਿੰਡ ਰੋਡ ਵਿਖੇ ਲਗਾਇਆ ਜਾ ਰਿਹਾ ਹੈ।ਇਸ ਕੈਂਪ ਬਾਰੇ ਜਾਣਕਾਰੀ ਦਿੰਦਿਆਂ ਹੋਇਆਂ ਪੰਜਾਬ ਯੂਥ ਫੋਰਮ ਦੇ ਪ੍ਰਧਾਨ ਤੇ ਵਾਰਡ ਨੰਬਰ 34 ਤੋਂ ਕੌਂਸਲਰ ਜਸਕੀਰਤ ਸਿੰਘ ਸੁਲਤਾਨਵਿੰਡ ਨੇ ਦੱਸਿਆ ਕਿ ਸਵੇਰੇ 8.00 ਵਜੇ ਤੋਂ 12.00 ਵਜੇ ਤੱਕ ਲੱਗਣ ਵਾਲੇ ਇਸ ਕੈਂਪ ਦੌਰਾਨ ਹੱਡੀਆਂ, ਜਨਰਲ ਬਿਮਾਰੀਆਂ ਤੇ ਸੂਗਰ, ਦਿਲ ਦੀਆਂ ਬਿਮਾਰੀਆ ਦੇ ਮਾਹਰ ਡਾਕਟਰ ਮਰੀਜ਼ਾਂ ਦਾ ਚੈਕਅੱਪ ਕਰਨਗੇ ਅਤੇ ਈ.ਸੀ.ਜੀ, ਬਲੱਡ ਸ਼ੂਗਰ ਸਮੇਤ ਵੱਖ ਵੱਖ ਤਰਾਂ ਦੇ ਮੈਡੀਕਲ ਟੈਸਟ ਮੁਫਤ ਕੀਤੇ ਜਾਣਗੇ। ਸੁਲਤਾਨਵਿੰਡ ਨੇ ਕਿਹਾ ਕਿ ਲੋੜਵੰਦ ਮਰੀਜ਼ਾਂ ਨੂੰ ਫ੍ਰੀ ਦਵਾਈਆਂ ਦਿੱਤੀਆਂ ਜਾਣਗੀਆਂ ਅਤੇ ਫਿਜੀਓਥ੍ਰਰੈਪੀ ਵੀ ਕੀਤੀ ਜਾਵੇਗੀ।

Check Also

ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਸਰ, 28 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …

Leave a Reply